ਪੰਜਾਬ ਨਿਊਜ਼। ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਮੰਗਲਵਾਰ ਨੂੰ ਚੰਡੀਗੜ੍ਹ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਕੌਮੀ ਇਨਸਾਫ਼ ਮੋਰਚੇ ਦੇ 2 ਸਾਲ ਪੂਰੇ ਹੋਣ 'ਤੇ ਮੋਹਾਲੀ 'ਚ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਪੁਲਿਸ ਨੂੰ ਚਕਮਾ ਦੇ ਕੇ ਚੰਡੀਗੜ੍ਹ ਵਿੱਚ ਦਾਖ਼ਲ ਹੋ ਗਏ।
ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਤੇ ਹੋਰ ਅਧਿਕਾਰੀ ਸੈਕਟਰ 43 ਵਿੱਚ ਧਰਨਾਕਾਰੀਆਂ ਨੂੰ ਰੋਕ ਲਿਆ। ਪੁਲਿਸ ਨੇ ਉਨ੍ਹਾਂ 'ਤੇ ਹਲਕੀ ਤਾਕਤ ਵੀ ਵਰਤੀ। ਉਨ੍ਹਾਂ ਨੂੰ 4 ਬੱਸਾਂ ਵਿੱਚ ਲੱਦ ਕੇ ਥਾਣੇ ਲਿਜਾਇਆ ਗਿਆ। ਇਸ ਤੋਂ ਬਾਅਦ ਧਰਨਾਕਾਰੀਆਂ ਨੇ ਵਾਪਸੀ ਦਾ ਐਲਾਨ ਕਰਦਿਆਂ ਕਿਹਾ ਕਿ 25 ਜਨਵਰੀ ਨੂੰ ਮੁਹਾਲੀ ਵਿੱਚ ਮਹਾਂਪੰਚਾਇਤ ਕੀਤੀ ਜਾਵੇਗੀ। ਜਿਸ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਉਠਾਇਆ ਜਾਵੇਗਾ।
ਦੂਜੇ ਪਾਸੇ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨੂੰ ਘਰ 'ਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਸੰਗਰੂਰ ਦੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ। ਤਿੰਨੋਂ ਕੌਮੀ ਇਨਸਾਫ਼ ਮੋਰਚਾ ਦੇ ਧਰਨੇ ਵਿੱਚ ਹਿੱਸਾ ਲੈਣ ਜਾ ਰਹੇ ਸਨ।