Lok Sabha Election 2024: ਪਟਿਆਲਾ ਤੋਂ ਐਨਕੇ ਸ਼ਰਮਾ ਤੇ ਦਾਅ ਖੇਡ ਸਕਦੀ ਹੈ ਅਕਾਲੀ ਦਲ,ਪਾਰਟੀ ਮੀਟਿੰਗ ਵਿੱਚ ਜਤਾਈ ਸਹਿਮਤੀ

ਅਕਾਲੀ ਦਲ ਨੇ ਆਨੰਦਪੁਰ ਸਾਹਿਬ ਤੋਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਨਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਵੀ ਇਸ ਸੀਟ ਤੋਂ ਚੋਣ ਲੜਨ ਦੇ ਚਾਹਵਾਨ ਸਨ ਪਰ ਚੰਦੂਮਾਜਰਾ ਇਸ ਸੀਟ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ, ਜਿਸ ਕਰਕੇ ਉਨ੍ਹਾਂ ਨੂੰ ਇੱਥੋਂ ਉਮੀਦਵਾਰ ਤੈਅ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।

Share:

Lok Sabha Election 2024: ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦਾ ਸਿਆਸੀ ਅਖਾੜਾ ਗਰਮਾਇਆ ਹੋਇਆ ਹੈ। ਹਰ ਪਾਰਟੀ ਦੇ ਵੱਲੋਂ ਚੋਣ ਮੈਦਾਨ ਦੇ ਵਿੱਚ ਆਪਣੇ ਧਾਕੜ ਆਗੂਆਂ ਨੂੰ ਉਤਾਰਿਆ ਜਾ ਰਿਹਾ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣੀ ਕਮਰ ਕਸ ਲਈ ਹੈ। ਪਾਰਟੀ ਨੇ ਪਟਿਆਲਾ ਤੋਂ ਆਪਣੇ ਖਜ਼ਾਨਚੀ ਐਨਕੇ ਸ਼ਰਮਾ ਨੂੰ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਹੈ। ਮੰਗਲਵਾਰ ਨੂੰ ਦੂਜੇ ਦਿਨ ਵੀ ਪਾਰਟੀ ਦੀ ਮੀਟਿੰਗ ਵਿੱਚ ਪਟਿਆਲਾ ਸਮੇਤ ਸੂਬੇ ਦੀਆਂ ਹੋਰ ਸੀਟਾਂ ਤੋਂ ਉਮੀਦਵਾਰਾਂ ਨੂੰ ਲੈ ਕੇ ਚਰਚਾ ਹੋਈ। ਐਨਕੇ ਸ਼ਰਮਾ ਜੋ ਕਿ ਡੇਰਾਬਸੀ ਤੋਂ ਪਾਰਟੀ ਦੇ ਵਿਧਾਇਕ ਵੀ ਰਹਿ ਚੁੱਕੇ ਹਨ, ਦੇ ਨਾਂ 'ਤੇ ਸਾਰਿਆਂ ਨੇ ਸਹਿਮਤੀ ਜਤਾਈ ਹੈ ਕਿ ਉਨ੍ਹਾਂ ਨੂੰ ਪਟਿਆਲਾ ਸੰਸਦੀ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਜਾਵੇ।

ਪ੍ਰੇਮ ਸਿੰਘ ਚੰਦੂਮਾਜਰਾ ਆਨੰਦਪੁਰ ਸਾਹਿਬ ਤੋਂ ਲੜ ਸਕਦੇ ਹਨ ਚੋਣ

ਅਕਾਲੀ ਦਲ ਨੇ ਆਨੰਦਪੁਰ ਸਾਹਿਬ ਤੋਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਨਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਵੀ ਇਸ ਸੀਟ ਤੋਂ ਚੋਣ ਲੜਨ ਦੇ ਚਾਹਵਾਨ ਸਨ ਪਰ ਚੰਦੂਮਾਜਰਾ ਇਸ ਸੀਟ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ, ਜਿਸ ਕਰਕੇ ਉਨ੍ਹਾਂ ਨੂੰ ਇੱਥੋਂ ਉਮੀਦਵਾਰ ਤੈਅ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸ੍ਰੀ ਖਡੂਰ ਸਾਹਿਬ ਤੋਂ ਵੀ ਵਿਰਸਾ ਸਿੰਘ ਵਲਟੋਹਾ ਦੇ ਨਾਂ 'ਤੇ ਸਹਿਮਤੀ ਬਣ ਚੁੱਕੀ ਹੈ। ਉਨ੍ਹਾਂ ਦਾ ਆਪਣਾ ਵਿਧਾਨ ਸਭਾ ਹਲਕਾ ਖੇਮਕਰਨ ਵੀ ਸ੍ਰੀ ਖਡੂਰ ਸਾਹਿਬ ਦਾ ਹੀ ਹਿੱਸਾ ਹੈ। ਵਲਟੋਹਾ ਪਾਰਟੀ ਦੇ ਗਤੀਸ਼ੀਲ ਆਗੂਆਂ ਵਿੱਚ ਗਿਣੇ ਜਾਂਦੇ ਹਨ।

ਹੁਸ਼ਿਆਰਪੁਰ ਸੀਟ ਤੋਂ ਇਨ੍ਹਾਂ ਨਾਵਾਂ ਦੀ ਚਰਚਾ

ਹੁਸ਼ਿਆਰਪੁਰ ਤੋਂ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਤੋਂ ਇਲਾਵਾ ਹਾਲ ਹੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ ਸਾਬਕਾ ਜ਼ਿਲ੍ਹਾ ਸਿਹਤ ਅਫ਼ਸਰ ਲਖਬੀਰ ਸਿੰਘ ਦੇ ਨਾਂ ਦੀ ਵੀ ਚਰਚਾ ਸੀ। ਇਨ੍ਹਾਂ ਦੋਵਾਂ ਵਿੱਚੋਂ ਸਿਰਫ਼ ਇੱਕ ਨੂੰ ਹੀ ਟਿਕਟ ਦਿੱਤੀ ਜਾਵੇਗੀ। ਅਕਾਲੀ ਦਲ ਇਸ ਸੀਟ 'ਤੇ ਪਹਿਲੀ ਵਾਰ ਆਪਣਾ ਉਮੀਦਵਾਰ ਖੜ੍ਹਾ ਕਰੇਗਾ। ਫਿਲਹਾਲ ਪਾਰਟੀ ਨੂੰ ਲੁਧਿਆਣਾ ਤੋਂ ਵੱਡੇ ਚਿਹਰੇ ਦੀ ਤਲਾਸ਼ ਹੈ।

ਇਹ ਵੀ ਪੜ੍ਹੋ