menu-icon
Punjabi Story Line
  • Home
  • News
  • Punjab
  • Lok Sabha Election 2024: ਪੰਜਾਬ 'ਚ 13 ਲੋਕਸਭਾ ਸੀਟਾਂ 'ਤੇ 328 ਉਮੀਦਵਾਰ, 25 ਨੇ ਨਾਮਾਂਕਨ ਲਿਆ ਵਾਪਸ 

Lok Sabha Election 2024: ਪੰਜਾਬ 'ਚ 13 ਲੋਕਸਭਾ ਸੀਟਾਂ 'ਤੇ 328 ਉਮੀਦਵਾਰ, 25 ਨੇ ਨਾਮਾਂਕਨ ਲਿਆ ਵਾਪਸ 

Lok Sabha Election 2024 ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਚੋਣ ਲੜ ਰਹੇ ਹਨ। ਸੀਈਓ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ ਤੱਕ ਕੁੱਲ 25 ਉਮੀਦਵਾਰਾਂ ਨੇ ਆਪਣੇ ਨਾਮ ਵਾਪਸ ਲਏ ਹਨ। ਲੁਧਿਆਣਾ ਲੋਕ ਸਭਾ ਸੀਟ ਲਈ ਸਭ ਤੋਂ ਵੱਧ 43 ਉਮੀਦਵਾਰ ਮੈਦਾਨ ਵਿੱਚ ਹਨ। 2014 ਵਿੱਚ ਕੁੱਲ 253 ਅਤੇ 2019 ਵਿੱਚ 278 ਉਮੀਦਵਾਰਾਂ ਨੇ ਚੋਣ ਲੜੀ ਸੀ।

Date Updated Last Updated : 18 May 2024, 12:23 PM IST
Share:

Lok Sabha Election 2024: ਨਾਮਜ਼ਦਗੀ ਵਾਪਸ ਲੈਣ ਦੇ ਆਖਰੀ ਦਿਨ 25 ਉਮੀਦਵਾਰਾਂ ਨੇ ਆਪਣੇ ਨਾਮ ਵਾਪਸ ਲਏ ਹਨ। ਸੂਬੇ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 328 ਉਮੀਦਵਾਰ ਮੈਦਾਨ ਵਿੱਚ ਹਨ। 2014 ਵਿੱਚ ਕੁੱਲ 253 ਅਤੇ 2019 ਵਿੱਚ 278 ਉਮੀਦਵਾਰਾਂ ਨੇ ਚੋਣ ਲੜੀ ਸੀ। ਸੀਈਓ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ ਤੱਕ ਕੁੱਲ 25 ਉਮੀਦਵਾਰਾਂ ਨੇ ਆਪਣੇ ਨਾਮ ਵਾਪਸ ਲਏ ਹਨ। ਇਸ ਤੋਂ ਪਹਿਲਾਂ ਰਾਜ ਵਿੱਚ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ ਅਤੇ ਕਾਗਜ਼ਾਂ ਦੀ ਪੜਤਾਲ ਅਤੇ ਪੱਤਰ ਵਾਪਸ ਲੈਣ ਤੋਂ ਬਾਅਦ ਉਮੀਦਵਾਰਾਂ ਦੀ ਕੁੱਲ ਗਿਣਤੀ 328 ਰਹਿ ਗਈ ਹੈ। ਜਿਸ ਵਿੱਚ 302 ਪੁਰਸ਼ ਅਤੇ 26 ਮਹਿਲਾ ਉਮੀਦਵਾਰ ਸ਼ਾਮਲ ਹਨ। ਲੁਧਿਆਣਾ ਲੋਕ ਸਭਾ ਸੀਟ ਲਈ ਸਭ ਤੋਂ ਵੱਧ 43 ਉਮੀਦਵਾਰ ਮੈਦਾਨ ਵਿੱਚ ਹਨ।

ਲਿਖਿਤ ਇਜ਼ਾਜਤ 'ਤੇ ਲੱਗੀ ਪਾਬੰਦੀ 

ਸੀਈਓ ਨੇ ਦੱਸਿਆ ਕਿ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਬਿਨਾਂ ਲਿਖਤੀ ਇਜਾਜ਼ਤ ਦੇ ਲਾਊਡ ਸਪੀਕਰਾਂ ਦੀ ਵਰਤੋਂ 'ਤੇ ਪਾਬੰਦੀ ਲਗਾਈ ਗਈ ਹੈ ਅਤੇ ਲੋਕਾਂ ਨੂੰ ਸਥਾਨਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਚੋਣ ਪ੍ਰਚਾਰ ਵਿੱਚ ਲੱਗੇ ਸਮੂਹ ਸਿਆਸੀ ਵਰਕਰਾਂ ਨੂੰ ਬੈਜ ਜਾਂ ਸ਼ਨਾਖਤੀ ਕਾਰਡ ਦਿਖਾਉਣ ਅਤੇ ਚੋਣ ਪ੍ਰਚਾਰ ਦੌਰਾਨ ਅਤੇ ਵੋਟਿੰਗ ਵਾਲੇ ਦਿਨ ਵਾਹਨ ਸਬੰਧੀ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਲਈ ਕਿਹਾ ਹੈ।

ਸਫੇਦ ਕਾਗਜ 'ਤੇ ਹੋਣੀ ਚਾਹੀਦੀ ਹੈ ਪਛਾਣ ਪਰਚੀ 

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰਾਂ ਨੂੰ ਜਾਰੀ ਕੀਤੀਆਂ ਜਾਣ ਵਾਲੀਆਂ ਗੈਰ-ਅਧਿਕਾਰਤ ਪਛਾਣ ਪੱਤਰ ਸਾਦੇ (ਸਫ਼ੈਦ) ਕਾਗਜ਼ 'ਤੇ ਹੋਣੇ ਚਾਹੀਦੇ ਹਨ ਅਤੇ ਇਸ 'ਤੇ ਪਾਰਟੀ ਦਾ ਕੋਈ ਵੀ ਚੋਣ ਨਿਸ਼ਾਨ ਅਤੇ ਨਾਂ ਜਾਂ ਉਮੀਦਵਾਰ ਦਾ ਨਾਂ ਨਹੀਂ ਹੋਣਾ ਚਾਹੀਦਾ। ਉਨ੍ਹਾਂ ਨੇ ਵੋਟਰਾਂ ਅਤੇ ਹਲਕੇ ਤੋਂ ਬਾਹਰਲੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਹਲਕਾ ਛੱਡਣ ਦੀ ਅਪੀਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਰਿਸ਼ਵਤਖੋਰੀ ਅਤੇ ਵੋਟਰਾਂ 'ਤੇ ਕਿਸੇ ਵੀ ਤਰ੍ਹਾਂ ਦਾ ਪ੍ਰਭਾਵ ਅਤੇ ਹੋਰ ਚੋਣ ਅਪਰਾਧ ਜਿਵੇਂ ਕਿ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਚੋਣ ਪ੍ਰਚਾਰ ਕਰਨ ਦੀ ਸਖ਼ਤ ਮਨਾਹੀ ਹੈ।

ਕਿਸ ਲੋਕਸਭਾ ਹਲਕੇ ਦੇ ਕਿੰਨੇ ਉਮੀਦਵਾਰ 

ਗੁਰਦਾਸਪੁਰ ਤੋਂ 26 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 23 ਪੁਰਸ਼ ਅਤੇ 3 ਔਰਤਾਂ ਸ਼ਾਮਲ ਹਨ। ਅੰਮ੍ਰਿਤਸਰ ਤੋਂ 30 ਉਮੀਦਵਾਰ ਚੋਣ ਲੜ ਰਹੇ ਹਨ। ਜਿਸ ਵਿੱਚ 26 ਪੁਰਸ਼ ਅਤੇ 4 ਔਰਤਾਂ ਸ਼ਾਮਲ ਹਨ। ਖਡੂਰ ਸਾਹਿਬ ਤੋਂ 27 ਉਮੀਦਵਾਰ ਮੈਦਾਨ ਵਿੱਚ ਹਨ, ਜੋ ਸਾਰੇ ਪੁਰਸ਼ ਹਨ।

ਜਲੰਦਰ ਤੋਂ ਚੋਣ ਮੈਦਾਨ 'ਚ ਹਨ 20 ਉਮੀਦਵਾਰ 

ਜਲੰਧਰ ਤੋਂ 20 ਉਮੀਦਵਾਰ ਚੋਣ ਲੜ ਰਹੇ ਹਨ। ਜਿਸ ਵਿੱਚ 17 ਪੁਰਸ਼ ਅਤੇ 3 ਮਹਿਲਾ ਉਮੀਦਵਾਰ ਸ਼ਾਮਲ ਹਨ। ਕੁੱਲ 16 ਉਮੀਦਵਾਰਾਂ ਵਿੱਚੋਂ 14 ਪੁਰਸ਼ ਅਤੇ 2 ਮਹਿਲਾ ਉਮੀਦਵਾਰ ਹੁਸ਼ਿਆਰਪੁਰ ਤੋਂ ਚੋਣ ਲੜ ਰਹੇ ਹਨ। ਆਨੰਦਪੁਰ ਸਾਹਿਬ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 26 ਪੁਰਸ਼ ਅਤੇ 2 ਮਹਿਲਾ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਲੁਧਿਆਣਾ ਤੋਂ 43 ਉਮੀਦਵਾਰਾਂ ਵਿੱਚੋਂ 41 ਪੁਰਸ਼ ਅਤੇ 2 ਮਹਿਲਾ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਫਤਹਿਗੜ੍ਹ ਸਾਹਿਬ ਤੋਂ ਕੁੱਲ 14 ਉਮੀਦਵਾਰਾਂ ਵਿੱਚੋਂ 13 ਪੁਰਸ਼ ਅਤੇ 1 ਮਹਿਲਾ ਉਮੀਦਵਾਰ ਚੋਣ ਲੜ ਰਹੇ ਹਨ।

ਫਰੀਦਕੋਟ ਤੋਂ ਮੈਦਾਨ 'ਚ ਹਨ ਕੁੱਲ 28 ਉਮੀਦਵਾਰ 

ਫਰੀਦਕੋਟ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 26 ਪੁਰਸ਼ ਅਤੇ 2 ਮਹਿਲਾ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਫ਼ਿਰੋਜ਼ਪੁਰ ਤੋਂ ਕੁੱਲ 29 ਉਮੀਦਵਾਰ ਚੋਣ ਲੜ ਰਹੇ ਹਨ। ਜੋ ਸਾਰੇ ਮਰਦ ਹਨ। ਬਠਿੰਡਾ ਤੋਂ ਕੁੱਲ 18 ਉਮੀਦਵਾਰਾਂ ਵਿੱਚ 15 ਪੁਰਸ਼ ਅਤੇ 3 ਮਹਿਲਾ ਉਮੀਦਵਾਰ ਸ਼ਾਮਲ ਹਨ। ਸੰਗਰੂਰ ਤੋਂ 23 ਉਮੀਦਵਾਰਾਂ ਵਿੱਚੋਂ 22 ਪੁਰਸ਼ ਅਤੇ 1 ਮਹਿਲਾ ਉਮੀਦਵਾਰ ਚੋਣ ਲੜ ਰਹੇ ਹਨ। ਜਦੋਂ ਕਿ ਪਟਿਆਲਾ ਤੋਂ 26 ਉਮੀਦਵਾਰਾਂ ਵਿੱਚੋਂ 23 ਪੁਰਸ਼ ਅਤੇ 3 ਮਹਿਲਾ ਉਮੀਦਵਾਰ ਹਨ।

Recent News