ਪੰਜਾਬ ਨਿਊਜ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਮਈ ਨੂੰ ਦੀਨਾਨਗਰ ਦੇ ਬਾਈਪਾਸ ਨੇੜੇ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਆ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਪ੍ਰਧਾਨ ਮੰਤਰੀ ਦੀ ਆਮਦ ਨੂੰ ਮੁੱਖ ਰੱਖਦਿਆਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਫੇਰੀ ਲਈ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਉਨ੍ਹਾਂ ਅੱਜ ਐਸਐਸਪੀ ਹਰੀਸ਼ ਦਾਇਮਾ ਅਤੇ ਹੋਰ ਅਧਿਕਾਰੀਆਂ ਨਾਲ ਰੈਲੀ ਵਾਲੀ ਥਾਂ ਦਾ ਦੌਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਸਬੰਧੀ ਸਾਰੀਆਂ ਹਦਾਇਤਾਂ ਅਤੇ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਵੇਗੀ।
ਸਾਰੇ ਇੰਤਜ਼ਾਮ ਪੂਰੇ ਕਰਨ ਦਾ ਭਰੋਸਾ
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਰੈਲੀ ਦੇ ਪ੍ਰਬੰਧਕਾਂ ਨੂੰ ਵੀ.ਵੀ.ਆਈ.ਪੀਜ਼ ਦੀ ਸੁਰੱਖਿਆ ਅਤੇ ਰੈਲੀ ਸਬੰਧੀ ਮਾਨਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਅਤੇ ਰੈਲੀ ਸਬੰਧੀ ਸਾਰੇ ਪ੍ਰਬੰਧਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦਾ ਭਰੋਸਾ ਦਿੱਤਾ।