Lok Sabha Elections: ਸਿਕਸਰ ਕਿੰਗ ਦੇ ਨਾਮ ਨਾਲ ਜਾਣੇ ਜਾਂਦੇ ਭਾਰਤੀ ਕ੍ਰਿਕਟ ਟੀਮ ਦੇ ਦਿੱਗਜ ਆਲਰਾਊਂਡਰ ਯੁਵਰਾਜ ਸਿੰਘ ਲੋਕ ਸਭਾ ਚੋਣ ਨਹੀਂ ਲੜਨਗੇ। ਹੁਣ ਤੱਕ ਚਰਚਾ ਸੀ ਕਿ ਉਹ ਪੰਜਾਬ ਦੇ ਗੁਰਦਾਸਪੁਰ ਤੋਂ ਚੋਣ ਲੜ ਸਕਦੇ ਹਨ ਪਰ ਟੀਮ ਇੰਡੀਆ ਦੇ ਸਾਬਕਾ ਮੈਚ ਜੇਤੂ ਖਿਡਾਰੀ ਨੇ ਪੁਸ਼ਟੀ ਕੀਤੀ ਹੈ ਕਿ ਫਿਲਹਾਲ ਉਨ੍ਹਾਂ ਦਾ ਰਾਜਨੀਤੀ 'ਚ ਆਉਣ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਹੈ ਕਿ ਮੈਂ ਗੁਰਦਾਸਪੁਰ ਤੋਂ ਚੋਣ ਨਹੀਂ ਲੜ ਰਿਹਾ। ਮੇਰਾ ਜਨੂੰਨ ਵੱਖ-ਵੱਖ ਖੇਤਰਾਂ ਵਿੱਚ ਲੋਕਾਂ ਦੀ ਸਹਾਇਤਾ ਅਤੇ ਮਦਦ ਕਰਨਾ ਹੈ। ਮੈਂ ਇਸ ਕੰਮ ਨੂੰ ਆਪਣੀ ਫਾਊਂਡੇਸ਼ਨ ਰਾਹੀਂ ਜਾਰੀ ਰੱਖਾਂਗਾ।
Contrary to media reports, I'm not contesting elections from Gurdaspur. My passion lies in supporting and helping people in various capacities, and I will continue to do so through my foundation @YOUWECAN. Let's continue making a difference together to the best of our abilities❤️
— Yuvraj Singh (@YUVSTRONG12) March 1, 2024
ਯੁਵਰਾਜ ਨੇ ਕੀਤਾ ਖਬਰਾਂ ਦਾ ਕੀਤਾ ਖੰਡਨ
ਭਾਜਪਾ ਦੀ ਹਾਲ ਹੀ ਵਿੱਚ ਹੋਈ ਸੀਈਸੀ ਮੀਟਿੰਗ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਹਨ ਕਿ ਭਾਜਪਾ ਇੱਕ ਤੋਂ ਦੋ ਦਿਨਾਂ ਵਿੱਚ 100 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ। ਰਿਪੋਰਟਾਂ ਦੀ ਮੰਨੀਏ ਤਾਂ ਇਸ ਸੂਚੀ 'ਚ ਉਨ੍ਹਾਂ ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ ਜਿੱਥੇ ਭਾਜਪਾ ਮਜ਼ਬੂਤ ਸਥਿਤੀ 'ਚ ਹੈ। ਇਨ੍ਹਾਂ ਵਿੱਚੋਂ ਇੱਕ ਸੀਟ ਗੁਰਦਾਸਪੁਰ ਹੈ। ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਭਾਜਪਾ ਇਸ ਸੀਟ ਤੋਂ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੂੰ ਮੌਕਾ ਦੇ ਸਕਦੀ ਹੈ ਪਰ ਯੁਵਰਾਜ ਸਿੰਘ ਨੇ ਖੁਦ ਇਨ੍ਹਾਂ ਖਬਰਾਂ ਦਾ ਖੰਡਨ ਕੀਤਾ ਹੈ।