menu-icon
Punjabi Story Line
  • Home
  • News
  • Punjab
  • Ludhiana: ਕਾਰਕਸ ਪਲਾਂਟ ਨੂੰ ਤਾਲਾ ਲਾਉਣ ਦੇ ਮਾਮਲੇ ਵਿੱਚ MP ਬਿੱਟੂ ਖਿਲਾਫ FIR ਦਰਜ

Ludhiana: ਕਾਰਕਸ ਪਲਾਂਟ ਨੂੰ ਤਾਲਾ ਲਾਉਣ ਦੇ ਮਾਮਲੇ ਵਿੱਚ MP ਬਿੱਟੂ ਖਿਲਾਫ FIR ਦਰਜ

ਪੁਲਿਸ ਨੇ ਬਿੱਟੂ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 323,341,506,452,148 ਅਤੇ 149 ਤਹਿਤ ਕੇਸ ਦਰਜ ਕੀਤਾ ਹੈ। ਸੰਸਦ ਮੈਂਬਰ ਬਿੱਟੂ ਨੇ ਕਿਹਾ ਕਿ ਇਹ ਕੇਸ ਕਰੀਬ ਢਾਈ ਮਹੀਨਿਆਂ ਬਾਅਦ ਕੇਸ ਦਰਜ ਕੀਤਾ ਜਾ ਰਿਹਾ ਹੈ ਜਿਸ ਤੋਂ ਇਹ ਪਤਾ ਲੱਗਦਾ ਹੈ ਕਿ ਸਰਕਾਰ ਕਿਸ ਕਦਰ ਤਾਨਾਸ਼ਾਹੀ ਕਰ ਰਹੀ ਹੈ।

Date Updated Last Updated : 17 March 2024, 07:57 AM IST
Share:

Punjab News: ਕੁਝ ਦਿਨ ਪਹਿਲਾਂ ਲੁਧਿਆਣਾ ਵਿੱਚ ਸਾਂਸਦ ਰਵਨੀਤ ਬਿੱਟੂ ਵੱਲੋਂ ਪਿੰਡ ਨੂਰਪੁਰ ਵਿੱਚ ਕਾਰਕੇਸ ਯੂਟੀਲਾਈਜੇਸ਼ਨ ਪਲਾਂਟ ਨੂੰ ਤਾਲਾ ਲਗਾ ਦਿੱਤਾ ਗਿਆ ਸੀ। ਇਸ ਘਟਨਾ ਤੇ ਕਾਰਵਾਈ ਕਰਦੇ ਹੋਏ ਥਾਣਾ ਲਾਡੋਵਾਲ ਦੀ ਪੁਲਿਸ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਸਮੇਤ 100 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਨਗਰ ਨਿਗਮ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ, ਜਿਸ ਮਗਰੋਂ ਪੁਲਿਸ ਨੇ ਕਾਰਵਾਈ ਕਰਦਿਆਂ ਐੱਫਆਈਆਰ ਦਰਜ ਕੀਤੀ ਹੈ। ਪੁਲਿਸ ਨੇ ਬਿੱਟੂ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 323,341,506,452,148 ਅਤੇ 149 ਤਹਿਤ ਕੇਸ ਦਰਜ ਕੀਤਾ ਹੈ। ਸੰਸਦ ਮੈਂਬਰ ਬਿੱਟੂ ਨੇ ਕਿਹਾ ਕਿ ਇਹ ਕੇਸ ਕਰੀਬ ਢਾਈ ਮਹੀਨਿਆਂ ਬਾਅਦ ਕੇਸ ਦਰਜ ਕੀਤਾ ਜਾ ਰਿਹਾ ਹੈ ਜਿਸ ਤੋਂ ਇਹ ਪਤਾ ਲੱਗਦਾ ਹੈ ਕਿ ਸਰਕਾਰ ਕਿਸ ਕਦਰ ਤਾਨਾਸ਼ਾਹੀ ਕਰ ਰਹੀ ਹੈ।

ਇਹ ਹੈ ਪੂਰਾ ਮਾਮਲਾ

ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਕਾਰਕਸ ਪਲਾਂਟ ਦੇ ਚੌਕੀਦਾਰ ਜਸਵੰਤ ਸਿੰਘ ਨੇ ਦੱਸਿਆ ਕਿ 25 ਜਨਵਰੀ 2024 ਨੂੰ ਪਲਾਂਟ ਦੇ ਬਾਹਰ 100 ਤੋਂ ਵੱਧ ਲੋਕ ਆ ਗਏ ਅਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਲੋਕਾਂ ਨੇ ਧੱਕਾ ਮਾਰ ਕੇ ਪਲਾਂਟ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਮੈਨੂੰ ਅਤੇ ਬਾਕੀ ਮੁਲਾਜ਼ਮਾਂ ਨੂੰ ਪਲਾਂਟ ਬੰਦ ਕਰਨ ਲਈ ਕਿਹਾ। ਜਸਵੰਤ ਅਨੁਸਾਰ ਉਨ੍ਹਾਂ ਨੇ ਉਸ ਨੂੰ ਡਰਾ ਧਮਕਾ ਕੇ ਪਲਾਂਟ ਤੋਂ ਭਜਾ ਦਿੱਤਾ ਅਤੇ ਖੁਦ ਗੇਟ ਨੂੰ ਤਾਲਾ ਲਗਾ ਲਿਆ। ਚੌਕੀਦਾਰ ਨਵਦੀਪ ਨੇ ਪੁਲਿਸ ਨੂੰ ਦੱਸਿਆ ਕਿ ਹੰਗਾਮਾ ਕਰਨ ਵਾਲਿਆਂ ਵਿੱਚ ਇੱਕ ਸਿਆਸੀ ਆਗੂ ਸਾਂਸਦ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਸੀ ਜਿਸ ਨੂੰ ਉਹ ਚੰਗੀ ਤਰ੍ਹਾਂ ਜਾਣਦਾ ਸੀ। ਨਵਦੀਪ ਅਨੁਸਾਰ ਹੁਣ ਉਸ ਨੂੰ ਦੁਬਾਰਾ ਪਲਾਂਟ ਵਿੱਚ ਕੰਮ ਕਰਨ ਜਾਣ ਦਾ ਖ਼ਤਰਾ ਹੈ।

Recent News