menu-icon
Punjabi Story Line
  • Home
  • News
  • Punjab
  • ਮਾਨ ਸਰਕਾਰ ਦਾ ਫੈਸਲਾ, ਛੁੱਟੀ ਵਾਲੇ ਦਿਨ ਵੀ ਕੰਮ ਕਰਨਗੇ ਅਫ਼ਸਰ, ਲੋਕ ਨਹੀਂ ਹੋਣਗੇ ਖੱਜਲ-ਖੁਆਰ 

ਮਾਨ ਸਰਕਾਰ ਦਾ ਫੈਸਲਾ, ਛੁੱਟੀ ਵਾਲੇ ਦਿਨ ਵੀ ਕੰਮ ਕਰਨਗੇ ਅਫ਼ਸਰ, ਲੋਕ ਨਹੀਂ ਹੋਣਗੇ ਖੱਜਲ-ਖੁਆਰ 

ਸ਼ੁਰੂਆਤ 'ਚ ਮਾਲ ਮਹਿਕਮੇ ਨਾਲ ਸਬੰਧਤ ਕੰਮਾਂ ਦੇ ਨਿਪਟਾਰੇ ਲਈ ਪੰਜਾਬ ਭਰ ਅੰਦਰ 6 ਜਨਵਰੀ ਨੂੰ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ। ਇਹਨਾਂ ਕੈਂਪਾਂ ਦੌਰਾਨ ਜ਼ਮੀਨ ਦੇ ਇੰਤਕਾਲ ਦੇ ਸਾਰੇ ਕੇਸ ਨਿਪਟਾਏ ਜਾਣਗੇ। 

Date Updated Last Updated : 04 January 2024, 08:25 PM IST
Share:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 6 ਜਨਵਰੀ ਦਿਨ ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ 6 ਜਨਵਰੀ ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਦੇ ਮਾਲ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਰਹਿਣਗੇ ਤੇ ਲੰਬਿਤ ਪਏ ਇੰਤਕਾਲ ਦਰਜ ਕਰਨਗੇ। ਜਿੰਪਾ ਨੇ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ। ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਜੇਕਰ ਕੋਈ ਆਉਂਦੀ ਹੈ ਪ੍ਰੇਸ਼ਾਨੀ ਤਾਂ ਇੱਥੇ ਕਰੋ ਫੋਨ

ਜਿੰਪਾ ਨੇ ਕਿਹਾ ਕਿ ਉਹ ਲੰਬਿਤ ਇੰਤਕਾਲਾਂ ਦੇ ਨਿਬੇੜੇ ਦੇ ਕੰਮ ਉਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਤਾਂ ਜੋ ਇਹ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕਰਦਿਆਂ ਆਖਿਆ ਕਿ ਲੋਕਾਂ ਦੇ ਜਾਇਜ਼ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।

 

Recent News