menu-icon
Punjabi Story Line
  • Home
  • News
  • Punjab
  • Punjab Police ਦੀ ਵੱਡੀ ਕਾਰਵਾਈ, ਵੱਖ ਵੱਖ ਜ਼ਿਲ੍ਹਿਆਂ ਤੋਂ 104 ਨਸ਼ਾ ਤਸਕਰ ਗ੍ਰਿਫ਼ਤਾਰ, 3.4 ਕਿਲੋ ਹੈਰੋਇਨ, 1671 ਕਿਲੋ ਭੁੱਕੀ ਅਤੇ 8.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Punjab Police ਦੀ ਵੱਡੀ ਕਾਰਵਾਈ, ਵੱਖ ਵੱਖ ਜ਼ਿਲ੍ਹਿਆਂ ਤੋਂ 104 ਨਸ਼ਾ ਤਸਕਰ ਗ੍ਰਿਫ਼ਤਾਰ, 3.4 ਕਿਲੋ ਹੈਰੋਇਨ, 1671 ਕਿਲੋ ਭੁੱਕੀ ਅਤੇ 8.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ  ਦੱਸਿਆ ਕਿ 80 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 422 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 475 ਸ਼ੱਕੀ ਵਿਅਕਤੀਆਂ ਦੀ  ਜਾਂਚ ਵੀ ਕੀਤੀ ਹੈ।

Date Updated Last Updated : 23 April 2025, 08:59 PM IST
Share:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ  ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ 54ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਜਦੋਂ ਕਿ ਉਨ੍ਹਾਂ ਦੇ ਕਬਜ਼ੇ ਵਿੱਚਂ- 3.4 ਕਿਲੋ ਹੈਰੋਇਨ, 1671 ਕਿਲੋ ਭੁੱਕੀ ਅਤੇ 8.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, ਸਿਰਫ਼ 54 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 7187 ਹੋ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ ਸੀ।

ਸੂਬੇ ਭਰ ਵਿੱਚ 422 ਥਾਵਾਂ ’ਤੇ ਛਾਪੇਮਾਰੀ

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 80 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 422 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 475 ਸ਼ੱਕੀ ਵਿਅਕਤੀਆਂ ਦੀ  ਜਾਂਚ ਵੀ ਕੀਤੀ ਹੈ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ-ਛੁਡਾਉਣ’ ਦੇ ਹਿੱਸੇ ਵਜੋਂ ਪੰਜ ਵਿਅਕਤੀਆਂ ਨੂੰ ਨਸ਼ਾ-ਛੁਡਾਉਣ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਅਲੱਗ-ਅਲੱਗ ਜ਼ਿਲ੍ਹਿਆਂ ਵਿੱਚ 389 ਦਵਾਈਆਂ ਦੀ ਦੁਕਾਨਾਂ ਦੀ ਚੈਕਿੰਗ 

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਕਮਿਸ਼ਨਰੇਟ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਦਿਹਾਤੀ ਅਤੇ ਤਰਨਤਾਰਨ ਸਮੇਤ ਛੇ ਜ਼ਿਲਿ੍ਹਆਂ ਵਿੱਚ 389 ਦਵਾਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਥੇ ਨਸ਼ੀਲੀਆਂ ਗੋਲੀਆਂ ਜਾਂ ਕੋਈ ਹੋਰ ਆਦਤ ਪਾਉਣ ਵਾਲੀਆਂ ਦਵਾਈਆਂ ਤਾਂ ਨਹੀਂ ਵੇਚ ਜਾ ਰਹੀਆਂ  ਅਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਜਾਂ ਨਹੀਂ।
 

Recent News