menu-icon
Punjabi Story Line
  • Home
  • News
  • Punjab
  • ਅੰਮ੍ਰਿਤਸਰ 'ਚ ਵੱਡੀ ਕਾਰਵਾਈ: 27 ਕਿਲੋ ਹੈਰੋਇਨ ਬਰਾਮਦ, ਡ੍ਰੋਨ ਰਾਹੀਂ ਪਾਕਿਸਤਾਨ ਤੋਂ ਆਈ ਸੀ ਖੇਪ, ਵਿਦੇਸ਼ੀ ਗੈਂਗਸਟਰਾਂ ਦੇ 3 ਸਾਥੀ ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਵੱਡੀ ਕਾਰਵਾਈ: 27 ਕਿਲੋ ਹੈਰੋਇਨ ਬਰਾਮਦ, ਡ੍ਰੋਨ ਰਾਹੀਂ ਪਾਕਿਸਤਾਨ ਤੋਂ ਆਈ ਸੀ ਖੇਪ, ਵਿਦੇਸ਼ੀ ਗੈਂਗਸਟਰਾਂ ਦੇ 3 ਸਾਥੀ ਗ੍ਰਿਫ਼ਤਾਰ

ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਸੁਰੱਖਿਆ ਏਜੰਸੀਆਂ ਦੀ ਮੁਹਿੰਮ ਨੂੰ ਵੱਡੀ ਸਫਲਤਾ ਮਿਲੀ ਹੈ। ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਡ੍ਰੋਨ ਰਾਹੀਂ ਪਾਕਿਸਤਾਨ ਤੋਂ ਭੇਜੀ ਗਈ 27 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.) ਅਤੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਵਿਦੇਸ਼ੀ ਗੈਂਗਸਟਰਾਂ ਨਾਲ ਜੁੜੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਤਿੰਨ ਦੋਸ਼ੀਆਂ ਨੂੰ ਹਥਿਆਰਾਂ ਅਤੇ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

Date Updated Last Updated : 21 June 2026, 08:06 PM IST
Share:

ਪੰਜਾਬ ਵਿੱਚ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਅਤੇ ਗੈਂਗਸਟਰ ਗਤੀਵਿਧੀਆਂ ਖ਼ਿਲਾਫ਼ ਸੁਰੱਖਿਆ ਏਜੰਸੀਆਂ ਨੇ ਦੋ ਵੱਡੀਆਂ ਕਾਰਵਾਈਆਂ ਕਰਕੇ ਅਪਰਾਧੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਪਹਿਲੀ ਕਾਰਵਾਈ ਵਿੱਚ ਅੰਮ੍ਰਿਤਸਰ ਦੇ ਘਰਿੰਡਾ ਖੇਤਰ ਦੇ ਨੇੜੇ ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਨੇ ਸਾਂਝੇ ਖੋਜ ਅਭਿਆਨ ਦੌਰਾਨ 27 ਕਿਲੋ ਹੈਰੋਇਨ ਬਰਾਮਦ ਕੀਤੀ। ਸ਼ੁਰੂਆਤੀ ਜਾਂਚ ਅਨੁਸਾਰ, ਇਹ ਖੇਪ ਭਾਰਤ-ਪਾਕਿਸਤਾਨ ਸਰਹੱਦ ਦੇ ਪਾਰੋਂ ਡ੍ਰੋਨ ਰਾਹੀਂ ਭੇਜੀ ਗਈ ਸੀ। ਹੁਣ ਜਾਂਚ ਏਜੰਸੀਆਂ ਇਹ ਪਤਾ ਲਗਾਉਣ ਵਿੱਚ ਜੁਟੀਆਂ ਹੋਈਆਂ ਹਨ ਕਿ ਇਸ ਖੇਪ ਨੂੰ ਪ੍ਰਾਪਤ ਕਰਨ ਵਾਲਾ ਸਥਾਨਕ ਸੰਪਰਕ ਕੌਣ ਸੀ ਅਤੇ ਇਸ ਦੇ ਤਾਰ ਕਿਨ੍ਹਾਂ ਤਸਕਰ ਗਿਰੋਹਾਂ ਨਾਲ ਜੁੜੇ ਹੋਏ ਹਨ।

ਗੈਂਗਸਟਰ ਮਾਡਿਊਲ ਦਾ ਭੰਡਾਫੋੜ

ਦੂਜੀ ਵੱਡੀ ਕਾਰਵਾਈ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ ਦੀ ਸਾਂਝੀ ਟੀਮ ਨੇ ਇੱਕ ਵਿਦੇਸ਼ੀ ਗੈਂਗਸਟਰ ਮਾਡਿਊਲ ਦਾ ਭੰਡਾਫੋੜ ਕੀਤਾ। ਟੀਮ ਨੇ ਤਿੰਨ ਦੋਸ਼ੀਆਂ ਨੂੰ ਉਨ੍ਹਾਂ ਕੋਲੋਂ ਪਿਸਤੌਲ ਅਤੇ ਵੱਡੀ ਗਿਣਤੀ ਵਿੱਚ ਕਾਰਤੂਸ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ। ਇਹ ਦੋਸ਼ੀ ਅੰਤਰਰਾਸ਼ਟਰੀ ਪੱਧਰ ਦੇ ਗੈਂਗਸਟਰਾਂ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।
ਸੁਰੱਖਿਆ ਏਜੰਸੀਆਂ ਨੇ ਖੁਲਾਸਾ ਕੀਤਾ ਕਿ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਤੋਂ ਪ੍ਰਾਪਤ ਰਕਮ ਦੀ ਵਰਤੋਂ ਸੰਗਠਿਤ ਅਪਰਾਧਾਂ, ਗੈਂਗਸਟਰ ਗਤੀਵਿਧੀਆਂ ਅਤੇ ਹੋਰ ਗੈਰ-ਕਾਨੂੰਨੀ ਕੰਮਾਂ ਨੂੰ ਵਿੱਤੀ ਮਦਦ ਦੇਣ ਲਈ ਕੀਤੀ ਜਾਂਦੀ ਸੀ। ਏਜੰਸੀਆਂ ਨੂੰ ਸ਼ੱਕ ਹੈ ਕਿ ਇਹ ਮਾਡਿਊਲ ਨਾ ਸਿਰਫ਼ ਨਸ਼ਾ ਤਸਕਰੀ ਵਿੱਚ ਸ਼ਾਮਲਸੀ, ਸਗੋਂ ਹਥਿਆਰਾਂ ਦੀ ਸਪਲਾਈ ਅਤੇ ਗੈਂਗਸਟਰ ਵਾਰਦਾਤਾਂ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਿਹਾ ਸੀ।

ਏਜੰਸੀਆਂ ਦੋਵਾਂ ਮਾਮਲਿਆਂ ਦੇ ਵਿਚਕਾਰ ਸੰਭਾਵਿਤ ਕੜੀਆਂ ਦੀ ਵੀ ਪੜਤਾਲ ਕਰ ਰਹੀਆਂ

ਹੁਣ ਜਾਂਚ ਏਜੰਸੀਆਂ ਦੋਵਾਂ ਮਾਮਲਿਆਂ ਦੇ ਵਿਚਕਾਰ ਸੰਭਾਵਿਤ ਕੜੀਆਂ ਦੀ ਵੀ ਪੜਤਾਲ ਕਰ ਰਹੀਆਂ ਹਨ। ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੀ ਇਹ ਹੈਰੋਇਨ ਖੇਪ ਵੀ ਉਸੇ ਵਿਦੇਸ਼ੀ ਗੈਂਗਸਟਰ ਨੈੱਟਵਰਕ ਨਾਲ ਜੁੜੀ ਹੋਈ ਹੈ ਜਿਸ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਲਗਾਤਾਰ ਕਾਰਵਾਈਆਂ ਨੇ ਪੰਜਾਬ ਵਿੱਚ ਸਰਗਰਮ ਤਸਕਰੀ ਅਤੇ ਗੈਂਗਸਟਰ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ, ਅਤੇ ਏਜੰਸੀਆਂ ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਯੋਜਨਾ ਬਣਾ ਰਹੀਆਂ ਹਨ।

Recent News