menu-icon
Punjabi Story Line
  • Home
  • News
  • Punjab
  • Death ਸਰਟੀਫਿਕੇਟ ਬਦਲੇ 30 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਗ੍ਰਿਫ਼ਤਾਰ 

Death ਸਰਟੀਫਿਕੇਟ ਬਦਲੇ 30 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਗ੍ਰਿਫ਼ਤਾਰ 

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਤਹਿਸੀਲ ਬਟਾਲਾ ਦੇ ਪਿੰਡ ਫੁਲਕੇ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ।

Date Updated Last Updated : 25 February 2025, 07:35 PM IST
Share:

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਨੇ ਅੱਜ ਸਿਵਲ ਸਰਜਨ ਦਫ਼ਤਰ ਗੁਰਦਾਸਪੁਰ ਵਿਖੇ ਤਾਇਨਾਤ ਵਾਰਡ ਅਟੈਂਡੈਂਟ ਰਵਿੰਦਰਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੀ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਤਹਿਸੀਲ ਬਟਾਲਾ ਦੇ ਪਿੰਡ ਫੁਲਕੇ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਨੇ ਆਪਣੇ ਚਾਚੇ ਦੇ ਮੌਤ ਦੇ ਸਰਟੀਫਿਕੇਟ ਲਈ ਬਿਨੈ ਕੀਤਾ ਸੀ ਅਤੇ ਉਕਤ ਮੁਲਜ਼ਮ ਨੇ ਮੌਤ ਦਾ ਸਰਟੀਫਿਕੇਟ ਜਾਰੀ ਕਰਵਾਉਣ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 30,000 ਰੁਪਏ ਵਿੱਚ ਤੈਅ ਹੋ ਗਿਆ। ਜਿਸਦੀ ਸ਼ਿਕਾਇਤ ਉਸਨੇ ਵਿਜੀਲੈਂਸ ਬਿਊਰੋ ਕੋਲ ਕੀਤੀ ਸੀ। 

ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਫੜਿਆ 

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Recent News