Courtesy: file photo
ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। 58 ਤਹਿਸੀਲਦਾਰਾਂ ਤੇ 177 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਸਨ। ਦੂਰ ਦੁਰਾਡੇ ਦੇ ਇਲਾਕਿਆਂ 'ਚ ਬਦਲੀਆਂ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਵਲੋਂ ਤਹਿਸੀਲਦਾਰਾਂ ਸਮੇਤ 177 ਸਬ-ਤਹਿਸੀਲਦਾਰਾਂ ਦਾ ਤਬਾਦਲਾ ਕੀਤਾ ਗਿਆ ਹੈ। ਤਬਾਦਲੇ 250 ਤੋਂ ਲੈਕੇ 350 ਕਿਲੋਮੀਟਰ ਦੂਰ ਇਲਾਕਿਆਂ 'ਚ ਕੀਤੇ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਜਿਸ ਤਰੀਕੇ ਨਾਲ ਦੋ ਦਿਨ ਪਹਿਲਾਂ ਸੂਬੇ ਭਰ ਦੇ ਤਹਿਸੀਲਦਾਰਾਂ ਨੇ ਇਕੱਠੇ ਹੋ ਕੇ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦਾ ਵਿਰੋਧ ਕੀਤਾ ਸੀ ਤੇ ਕੰਮ ਠੱਪ ਕਰ ਦਿੱਤਾ ਸੀ ਤਾਂ ਉਸ ਮਗਰੋਂ ਐਕਸ਼ਨ 'ਚ ਆਏ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਫੈਸਲਾ ਲਿਆ। ਹਾਲੇ ਬੀਤੇ ਕੱਲ੍ਹ ਹੀ ਮਾਨ ਸਰਕਾਰ ਨੇ ਇਹਨਾਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨਾਲ ਸਖਤੀ ਨਾਲ ਪੇਸ਼ ਆ ਕੇ ਉਹਨਾਂ ਦੀ ਹੜਤਾਲ ਖਤਮ ਕਰਾਈ ਸੀ ਤੇ ਅੱਜ ਉਹਨਾਂ ਦੀਆਂ ਬਦਲੀਆਂ ਕਰ ਦਿੱਤੀਆਂ ਗਈਆਂ।

