ਮਾਨ ਦੀ ਵਿਰੋਧੀਆਂ ਨੂੰ ਚੁਣੌਤੀ-ਜੇਕਰ ਤੁਸੀਂ ਹੁਣ ਨਾ ਬੋਲੇ ਤਾਂ ਤਹਾਨੂੰ ਪੰਜਾਬ ਦੇ ਪਾਣੀਆਂ ’ਤੇ ਗੱਦਾਰੀ ਲਈ ਯਾਦ ਰੱਖਿਆ ਜਾਵੇਗਾ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਪ੍ਰਤੀ ਉਸ ਦੇ ਵੱਡੇ ਯੋਗਦਾਨ ਲਈ ਕੋਈ ਵਿਸ਼ੇਸ਼ ਪੈਕੇਜ ਦੇਣ ਦੀ ਬਜਾਏ ਭਾਜਪਾ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਹ ਆਉਂਦੇ ਸ਼ਨਿੱਚਰਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਦੇ ਸਾਹਮਣੇ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਣਗੇ।

Share:

Mann's challenge to opponents : ਪੰਜਾਬ ਨੂੰ ਉਜਾੜਨ ਦੇ ਰਾਹ ਪਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਕੋਝੀਆਂ ਸਾਜ਼ਿਸ਼ਾਂ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਾਖੜਾ ਡੈਮ ’ਤੇ ਸੀਆਈਐਸਐਫ ਤਾਇਨਾਤ ਕਰਨ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਕੇਂਦਰੀ ਬਲਾਂ ਦੀ ਤਾਇਨਾਤੀ ਦੇ ਖਰਚੇ ਵਜੋਂ ਸੂਬਾ ਧੇਲਾ ਵੀ ਨਹੀਂ ਦੇਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਕ ਗੱਲ ਪੱਲੇ ਬੰਨ੍ਹ ਲੈਣੀ ਚਾਹੀਦੀ ਹੈ ਕਿ ਨਾ ਤਾਂ ਸਾਡੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵਾਧੂ ਪਾਣੀ ਹੈ ਅਤੇ ਨਾ ਹੀ ਧੱਕੇ ਨਾਲ ਤਾਇਨਾਤ ਕੀਤੀ ਜਾ ਰਹੀ ਸੀਆਈਐਸਐਫ ਲਈ ਕੇਂਦਰ ਗ੍ਰਹਿ ਮੰਤਰਾਲੇ ਨੂੰ ਦੇਣ ਲਈ ਕੋਈ ਪੈਸਾ ਹੈ।

ਪਾਣੀ ਚੋਰੀ ਕਰਨ ਦਾ ਨੀਅਤ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਰਕਮ ਕਦੇ ਵੀ ਅਦਾ ਨਹੀਂ ਕਰੇਗੀ ਕਿਉਂਕਿ ਕੇਂਦਰ ਸਰਕਾਰ ਡੈਮ ‘ਤੇ ਕੇਂਦਰੀ ਬਲਾਂ ਨੂੰ ਤਾਇਨਾਤ ਕਰਕੇ ਸੂਬੇ ਦੇ ਪਾਣੀ ਨੂੰ ਚੋਰੀ ਕਰਨ ਦਾ ਨੀਅਤ ਨਾਲ ਇਹ ਘਟੀਆ ਚਾਲ ਖੇਡ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਅਨਾਜ ਅਤੇ ਹੋਰ ਵਸਤਾਂ ਲਈ ਤਾਂ ਪੰਜਾਬ ਦੀ ਲੋੜ ਹੈ ਪਰ ਦੂਜੇ ਪਾਸੇ ਉਹ ਇਸ ਘਿਨਾਉਣੀ ਕਾਰਵਾਈ ਰਾਹੀਂ ਸੂਬੇ ਦੇ ਪਾਣੀਆਂ ਨੂੰ ਖੋਹਣ ਦੀ ਕੋਸ਼ਿਸ਼ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਪ੍ਰਤੀ ਉਸ ਦੇ ਵੱਡੇ ਯੋਗਦਾਨ ਲਈ ਕੋਈ ਵਿਸ਼ੇਸ਼ ਪੈਕੇਜ ਦੇਣ ਦੀ ਬਜਾਏ ਭਾਜਪਾ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਆਉਂਦੇ ਸ਼ਨਿੱਚਰਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਦੇ ਸਾਹਮਣੇ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਅਜਿਹੀਆਂ ਘਟੀਆ ਚਾਲਾਂ ਦਾ ਸਹਾਰਾ ਲੈ ਰਹੀ ਹੈ। 

ਸੂਬੇ ਨੂੰ ਬਰਬਾਦ ਕਰਨ ‘ਤੇ ਤੁਲੀ ਭਾਜਪਾ

ਉਨ੍ਹਾਂ ਕਿਹਾ ਕਿ ਭਾਜਪਾ ਸੂਬੇ ਦੇ ਸਖ਼ਤ ਵਿਰੁੱਧ ਹੈ ਕਿਉਂਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਕਦੇ ਵੋਟ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਇਹ ਬੜੀ ਹੈਰਾਨੀ ਵਾਲੀ ਗੱਲ ਹੈ ਕਿ ਭਾਵੇਂ ਪੰਜਾਬ ਭਾਰਤੀ ਫੌਜ ਵਿੱਚ ਦੇਸ਼ ਸੇਵਾ ਕਰਨ ਦੇ ਨਾਲ-ਨਾਲ ਕੌਮੀ ਅਨਾਜ ਪੂਲ ਵਿੱਚ ਵੱਡਾ ਯੋਗਦਾਨ ਪਾਉਣ ਵਿੱਚ ਦੇਸ਼ ਦੀ ਅਗਵਾਈ ਕਰਦਾ ਹੈ ਪਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਹਮੇਸ਼ਾ ਸੂਬੇ ਨੂੰ ਨਜ਼ਰਅੰਦਾਜ਼ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਸੋਚ ਦੀ ਧਾਰਨੀ ਹੋ ਚੁੱਕੀ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ ‘ਤੇ ਤੁਲੀ ਹੋਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦਾ ਵੱਸ ਚੱਲੇ ਤਾਂ ਉਹ ਰਾਸ਼ਟਰੀ ਗੀਤ ਵਿੱਚੋਂ ਪੰਜਾਬ ਦਾ ਨਾਮ ਵੀ ਹਟਾ ਦੇਣਗੇ। ਉਨ੍ਹਾਂ ਕਿਹਾ ਕਿ ਭਾਜਪਾਈ ਬਣੇ ਪੰਜਾਬ ਦੇ ‘ਕਾਂਗਰਸੀ ਆਗੂਆਂ’ ਨੂੰ ਇਸ ਮੁੱਦੇ ‘ਤੇ ਚੁੱਪ ਨਹੀਂ ਰਹਿਣਾ ਚਾਹੀਦਾ ਅਤੇ ਭਗਵਾਂ ਪਾਰਟੀ ਦੀ ਇਸ ਪੰਜਾਬ ਵਿਰੋਧੀ ਸੋਚ ‘ਤੇ ਉਨ੍ਹਾਂ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ