menu-icon
Punjabi Story Line
  • Home
  • News
  • Punjab
  • ਮਾਨ ਸਰਕਾਰ - ਜਲ ਸਪਲਾਈ ਮਹਿਕਮੇ 'ਚ 44 ਉਮੀਦਵਾਰਾਂ ਨੂੰ ਮਿਲੀ ਨੌਕਰੀ, ਨਿਯੁਕਤੀ ਪੱਤਰ ਸੌਂਪੇ 

ਮਾਨ ਸਰਕਾਰ - ਜਲ ਸਪਲਾਈ ਮਹਿਕਮੇ 'ਚ 44 ਉਮੀਦਵਾਰਾਂ ਨੂੰ ਮਿਲੀ ਨੌਕਰੀ, ਨਿਯੁਕਤੀ ਪੱਤਰ ਸੌਂਪੇ 

ਪੰਜਾਬ ਭਵਨ ਵਿਖੇ ਹੋਏ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੰਡੀਆ ਨੇ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣ ਤੱਕ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। 

Date Updated Last Updated : 17 February 2025, 06:52 PM IST
Share:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਰੋਜ਼ਗਾਰ ਦੇਣ ਦੀ ਵਿੱਢੀ ਮੁਹਿੰਮ ਤਹਿਤ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਭਾਗ ਵਿੱਚ 44 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਹੋਏ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੰਡੀਆ ਨੇ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣ ਤੱਕ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। 

ਪਾਰਦਰਸ਼ਤਾ ਤੇ ਇਮਾਨਦਾਰੀ ਨਾਲ ਨਵੀਂ ਭਰਤੀ 

ਉਨ੍ਹਾਂ ਨਵੇਂ ਭਰਤੀ ਹੋਏ ਉਮੀਦਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਰਤੀ ਹੋਏ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਜੀਵਨ ਵਿੱਚ ਅੱਜ ਨਵੇਂ ਅਧਿਆਏ ਦੀ ਸ਼ੁਰੂਆਤ ਹੋਈ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਪਾਰਦਰਸ਼ਤਾ ਤੇ ਇਮਾਨਦਾਰੀ ਨਾਲ ਨਵੀਂ ਭਰਤੀ ਕੀਤੀ ਜਾ ਰਹੀ ਹੈ, ਇਸ ਕਾਰਨ ਉਹ ਉਮੀਦ ਕਰਦੇ ਹਨ ਕਿ ਨਵੇਂ ਭਰਤੀ ਹੋਏ ਉਮੀਦਵਾਰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਗੇ। ਅੱਜ ਕੁਝ ਉਮੀਦਵਾਰਾਂ ਨੂੰ ਤਰਸ ਦੇ ਆਧਾਰ ਉੱਤੇ ਵੀ ਨੌਕਰੀ ਦਿੱਤੀ ਹੈ। ਮੁੰਡੀਆਂ ਨੇ ਤਰਸ ਦੇ ਆਧਾਰ ਉੱਪਰ ਭਰਤੀ ਹੋਏ ਉਮੀਦਵਾਰਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਪਏ ਘਾਟੇ ਨੂੰ ਤਾਂ ਉਹ ਪੂਰਾ ਨਹੀਂ ਕਰ ਸਕਦੇ ਪਰ ਸਰਕਾਰੀ ਨੌਕਰੀ ਦੇ ਕੇ ਸਰਕਾਰ ਵੱਲੋਂ ਪਰਿਵਾਰ ਦੀ ਮੱਦਦ ਲਈ ਨਿਮਾਣਾ ਯਤਨ ਕੀਤਾ ਗਿਆ ਹੈ।

ਇਹ ਉਮੀਦਵਾਰ ਹੋਏ ਭਰਤੀ 

ਇਸ ਤੋਂ ਪਹਿਲਾਂ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਪ੍ਰਮੁੱਖ ਸਕੱਤਰ ਨੀਲ ਕੰਠ ਅਵਧ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਭਰਤੀ ਹੋਏ ਉਮੀਦਵਾਰਾਂ ਵਿੱਚ 8 ਜੂਨੀਅਰ ਨਕਸ਼ਾ ਨਵੀਸ, 4 ਕਲਰਕ, 19 ਹੈਲਪਰ ਟੈਕਨੀਕਲ, 12 ਸੇਵਾਦਾਰ ਤੇ ਇੱਕ ਚੌਕੀਦਾਰ ਸ਼ਾਮਲ ਹਨ। ਇਸ ਮੌਕੇ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਵੀ ਹਾਜ਼ਰ ਸਨ।

Recent News