menu-icon
Punjabi Story Line
  • Home
  • News
  • Punjab
  • ਮਾਨ ਸਰਕਾਰ - 8 ਜਣਿਆਂ ਨੂੰ ਹੋਰ ਮਿਲੀ ਸਰਕਾਰੀ ਨੌਕਰੀ, ਹਰਪਾਲ ਚੀਮਾ ਨੇ ਵੰਡੇ ਨਿਯੁਕਤੀ ਪੱਤਰ

ਮਾਨ ਸਰਕਾਰ - 8 ਜਣਿਆਂ ਨੂੰ ਹੋਰ ਮਿਲੀ ਸਰਕਾਰੀ ਨੌਕਰੀ, ਹਰਪਾਲ ਚੀਮਾ ਨੇ ਵੰਡੇ ਨਿਯੁਕਤੀ ਪੱਤਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਨਵੀਆਂ ਭੂਮਿਕਾਵਾਂ ਵਿੱਚ ਸਮਰਪਣ ਅਤੇ ਸਖ਼ਤ ਮਿਹਨਤ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

Date Updated Last Updated : 21 February 2025, 07:33 PM IST
Share:

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਆਬਕਾਰੀ ਤੇ ਕਰ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਨਿਯੁਕਤ ਕੀਤੇ ਗਏ 7 ਕਲਰਕਾਂ ਅਤੇ 1 ਸੇਵਾਦਾਰ ਨੂੰ ਨਿਯੁਕਤੀ ਪੱਤਰ ਸੌਂਪੇ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਸਿਫਾਰਿਸ਼ ਅਤੇ ਰਿਸ਼ਵਤ ਤੋਂ ਦਿੱਤੀਆਂ ਹਨ। 

ਇਮਾਨਦਾਰੀ ਨਾਲ ਨੌਕਰੀ ਕਰਨ ਦੀ ਪ੍ਰੇਰਣਾ 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਨਵੀਆਂ ਭੂਮਿਕਾਵਾਂ ਵਿੱਚ ਸਮਰਪਣ ਅਤੇ ਸਖ਼ਤ ਮਿਹਨਤ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਆਬਕਾਰੀ ਤੇ ਕਰ ਵਿਭਾਗ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ ਅਤੇ ਆਸ ਪ੍ਰਗਟਾਈ ਕਿ ਇਹ ਕਰਮਚਾਰੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਬੇਰੁਜ਼ਗਾਰੀ ਘਟਾ ਰਹੀ ਸਰਕਾਰ 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਨੇ 50,000 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਨਾ ਸਿਰਫ਼ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦਾ ਹੈ ਸਗੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਮਨੁੱਖੀ ਵਸੀਲਿਆਂ ਦੀ ਕਮੀ ਨੂੰ ਵੀ ਪੂਰਾ ਕਰਕੇ ਉਨ੍ਹਾਂ ਨੂੰ ਮਜ਼ਬੂਤ ਕਰਦਾ ਹੈ।

 

Recent News