ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅੱਜ ਮਿਸ਼ਨ 100 ਫੀਸਦ ਦਾ ਉਦਘਾਟਨ ਕੀਤਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਫਰਵਰੀ-ਮਾਰਚ 2024 ਵਿੱਚ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਦੌਰਾਨ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਉਣ ਦੇ ਮੁੱਖ ਉਦੇਸ਼ ਨਾਲ ‘ਮਿਸ਼ਨ 100 ਫੀਸਦੀ’ ਸ਼ੁਰੂ ਕੀਤਾ ਗਿਆ ਹੈ।
ਬੱਚਿਆਂ ਅਤੇ ਅਧਿਆਪਕਾਂ ਨੂੰ ਹੋਵੇਗਾ ਫਾਇਦਾ
ਮੰਤਰੀ ਬੈਂਸ ਨੇ ਦੱਸਿਆ ਕਿ ਪਿਛਲੇ ਸਾਲ ਵੀ ਇਸੇ ਮੁਹਿੰਮ ਤਹਿਤ ਪੰਜਾਬ ਦੇ ਸਿੱਖਿਆ ਵਿਭਾਗ ਨੂੰ ਕਾਫੀ ਮਦਦ ਮਿਲੀ ਸੀ, ਜਿਸ ਤੋਂ ਬਾਅਦ ਇਸ ਸਾਲ ਵੀ ਅੱਜ ਤੋਂ ਇਸ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਸਾਰੇ ਸਰਕਾਰੀ ਸਕੂਲਾਂ ਅਤੇ ਕਾਲਜਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਮੰਤਰੀ ਨੇ ਕਿਹਾ ਕਿ ਇਸ ਨਾਲ ਬੱਚਿਆਂ ਅਤੇ ਅਧਿਆਪਕਾਂ ਨੂੰ ਕਾਫੀ ਫਾਇਦਾ ਹੋਵੇਗਾ ਅਤੇ ਧਾਂਦਲੀ ਦੀ ਸੰਭਾਵਨਾ ਵੀ ਘੱਟ ਜਾਵੇਗੀ।