menu-icon
Punjabi Story Line
  • Home
  • News
  • Punjab
  • ਮਾਂ ਨੇ ਦੋ ਧੀਆਂ ਸਮੇਤ ਨਹਿਰ ‘ਚ ਮਾਰੀ ਛਾਲ,ਧੀਆਂ ਦੀ ਮੌਤ

ਮਾਂ ਨੇ ਦੋ ਧੀਆਂ ਸਮੇਤ ਨਹਿਰ ‘ਚ ਮਾਰੀ ਛਾਲ,ਧੀਆਂ ਦੀ ਮੌਤ

ਸਪਨਾ ਨੇ ਆਪਣੀ ਧੀਆਂ ਸਮੇਤ ਨਹਿਰ ਵਿੱਚ ਛਾਲ ਕਿਉ ਮਾਰੀ ਇਸਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ।

Date Updated Last Updated : 26 November 2023, 11:57 AM IST
Share:

 

ਹੁਸ਼ਿਆਰਪੁਰ ਦੇ ਮੁਕੇਰੀਆਂ 'ਚ ਇੱਕ ਮਾਂ ਨੇ ਆਪਣੀਆਂ ਦੋ ਧੀਆਂ ਸਮੇਤ ਨਹਿਰ 'ਚ ਛਾਲ ਮਾਰ ਦਿੱਤੀ। ਮਾਂ ਨੂੰ ਤਾਂ ਉੱਥੋਂ ਲੰਘ ਰਹੇ ਲੋਕਾਂ ਨੇ ਬਚਾ ਲਿਆ ਪਰ 4 ਮਹੀਨੇ ਦੀ ਨੀਰੂ ਅਤੇ 5 ਸਾਲਾ ਭੂਮੀਕਾ ਦੀ ਨਹਿਰ 'ਚ ਡੁੱਬਣ ਕਾਰਨ ਮੌਤ ਹੋ ਗਈ। ਮਾਂ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

 

ਪਤੀ ਵਿਦੇਸ਼ ਵਿੱਚ

ਛਾਲ ਮਾਰਨ ਵਾਲੀ ਔਰਤ ਸਪਨਾ ਦੇਵੀ ਹੈ। ਜੋ ਪਿੰਡ ਸਿੰਗੋਵਾਲ ਦੀ ਰਹਿਣ ਵਾਲੀ ਹੈ। ਉਸ ਦਾ ਪਤੀ ਜਤਿੰਦਰ ਸਿੰਘ ਵਿਦੇਸ਼ ਰਹਿੰਦਾ ਹੈ। ਸਪਨਾ ਨੇ ਆਪਣੀਆਂ ਦੋ ਧੀਆਂ ਸਮੇਤ ਪਿੰਡ ਬੰਬੋਵਾਲ ਨੇੜੇ ਵਗਦੀ ਮੁਕੇਰੀਆਂ ਹਾਈਡਲ ਨਹਿਰ ਦੇ ਪੁਲ ਤੋਂ ਛਾਲ ਮਾਰ ਦਿੱਤੀ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਔਰਤ ਨੇ ਅਜਿਹਾ ਕਿਉਂ ਕੀਤਾ। ਔਰਤ ਦਾ ਪਤੀ ਫਿਲਹਾਲ ਵਿਦੇਸ਼ 'ਚ ਹੈ। ਉਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਔਰਤ ਦੇ ਪਤੀ ਅਤੇ ਪਰਿਵਾਰ ਤੋਂ ਪੁੱਛਗਿੱਛ ਕਰ ਰਹੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਟੀਮ ਉਸ ਦੇ ਘਰ ਵੀ ਗਈ ਪਰ ਉੱਥੇ ਕੋਈ ਨਹੀਂ ਮਿਲਿਆ। ਫਿਲਹਾਲ ਇਸ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਔਰਤ ਫਿਲਹਾਲ ਕੋਈ ਬਿਆਨ ਦੇਣ ਦੀ ਸਥਿਤੀ 'ਚ ਨਹੀਂ ਹੈ। ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

Tags :

Recent News