menu-icon
Punjabi Story Line
  • Home
  • News
  • Punjab
  • ਦੋ ਬੱਚਿਆਂ ਦੀ ਮਾਂ ਕਰਜੇ ਤੋਂ ਪ੍ਰੇਸ਼ਾਨ ਹੋ ਕੇ ਲਿਆ ਫਾਹ, ਹੋਈ ਮੌਤ

ਦੋ ਬੱਚਿਆਂ ਦੀ ਮਾਂ ਕਰਜੇ ਤੋਂ ਪ੍ਰੇਸ਼ਾਨ ਹੋ ਕੇ ਲਿਆ ਫਾਹ, ਹੋਈ ਮੌਤ

17 ਸਾਲ ਪਹਿਲੇ ਮ੍ਰਿਤਕ ਦਾ ਹੋਇਆ ਸੀ ਵਿਆਹ, ਪਰਿਵਾਰ ਨੇ ਕਿਸੇ 'ਤੇ ਕੋਈ ਨਹੀਂ ਜਤਾਇਆ ਸ਼ੱਕ, ਪੁਲਿਸ ਨੇ ਸੀਆਰਪੀਸੀ 174 ਤਹਿਤ ਕੀਤੀ ਕਾਰਵਾਈ

Date Updated Last Updated : 13 December 2023, 01:29 PM IST
Share:

ਪੰਜਾਬ ਦੇ ਜਲੰਧਰ ਛਾਉਣੀ ਦੇ ਆਰਮੀ ਇਨਕਲੇਵ ਫੇਜ਼-1 ਵਿੱਚ ਦੋ ਬੱਚਿਆਂ ਦੀ ਮਾਂ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ 40 ਸਾਲਾ ਪਰਮਜੀਤ ਕੌਰ ਵਜੋਂ ਹੋਈ ਹੈ। ਉਸ ਨੂੰ ਕਰਜ਼ੇ ਦੀ ਚਿੰਤਾ ਸੀ। ਪੁਲਿਸ ਅੱਜ ਉਸ ਦੀ ਲਾਸ਼ ਦਾ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰੇਗੀ। ਇਸ ਦੇ ਨਾਲ ਹੀ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਵੀ ਕਿਸੇ 'ਤੇ ਕੋਈ ਸ਼ੱਕ ਨਹੀਂ ਜਤਾਇਆ ਹੈ। ਇਸ ਕਾਰਨ ਫਿਲਹਾਲ ਪੁਲਿਸ ਨੇ ਸੀਆਰਪੀਸੀ 174 ਤਹਿਤ ਕਾਰਵਾਈ ਕੀਤੀ ਹੈ।

ਘਟਨਾ ਵਾਲੀ ਥਾਂ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ 

ਮੇਹਟੀਆਣਾ ਜ਼ਿਲ੍ਹਾ ਹੁਸ਼ਿਆਰਪੁਰ ਦੀ ਰਹਿਣ ਵਾਲੀ ਰਾਜ ਰਾਣੀ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਲੜਕੀ ਦਾ ਵਿਆਹ ਕਰੀਬ 17 ਸਾਲ ਪਹਿਲਾਂ ਜਲੰਧਰ ਛਾਉਣੀ ਦੇ ਰਹਿਣ ਵਾਲੇ ਅਮਿਤ ਕੁਮਾਰ ਨਾਲ ਹੋਇਆ ਸੀ। ਜਿਸ ਤੋਂ ਉਸ ਦੇ ਦੋ ਬੱਚੇ ਸਨ, ਜਿਨ੍ਹਾਂ ਵਿੱਚੋਂ ਇੱਕ ਦੀ ਉਮਰ 15 ਸਾਲ ਅਤੇ ਦੂਜੇ ਦੀ 10 ਸਾਲ ਸੀ। ਥਾਣਾ ਸਦਰ ਦੇ ਐਸਐਚਓ ਭਰਤ ਮਸੀਹ ਨੇ ਦੱਸਿਆ ਕਿ ਪਰਮਜੀਤ ਕੌਰ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੇਹ ਨੂੰ ਸਭ ਤੋਂ ਪਹਿਲਾਂ ਉਸ ਦੇ ਪਰਿਵਾਰ ਵਾਲਿਆਂ ਨੇ ਦੇਖਿਆ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ। ਪੁਲਿਸ ਨੂੰ ਘਟਨਾ ਵਾਲੀ ਥਾਂ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਨਾ ਹੀ ਪਰਿਵਾਰ ਨੇ ਕਿਸੇ 'ਤੇ ਕੋਈ ਸ਼ੱਕ ਜਤਾਇਆ ਹੈ। ਇਸ ਕਾਰਨ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ। ਮਾਮਲੇ ਵਿੱਚ ਸਿਰਫ਼ ਇੱਕ ਡੀਡੀਆਰ ਰਿਪੋਰਟ ਦਰਜ ਕੀਤੀ ਗਈ ਹੈ।

ਮ੍ਰਿਤਕ ਕਰਦੀ ਸੀ ਆਮ ਆਦਮੀ ਕਲੀਨਿਕ ਵਿੱਚ ਕੰਮ

ਰਾਜ ਰਾਣੀ ਨੇ ਪੁਲਿਸ ਨੂੰ ਦੱਸਿਆ ਕਿ ਪਰਮਜੀਤ ਕੌਰ ਆਮ ਆਦਮੀ ਕਲੀਨਿਕ ਵਿੱਚ ਕੰਮ ਕਰਦੀ ਸੀ। ਜਦੋਂਕਿ ਪਤੀ ਅਮਿਤ ਕੁਮਾਰ ਪਿੰਡ ਵਿੱਚ ਹੀ ਕਲੀਨਿਕ ਚਲਾਉਂਦਾ ਸੀ। ਪਰਮਜੀਤ ਕੌਰ ਪਿਛਲੇ ਕਾਫੀ ਸਮੇਂ ਤੋਂ ਕਰਜ਼ੇ ਨੂੰ ਲੈ ਕੇ ਪ੍ਰੇਸ਼ਾਨ ਸੀ। ਇਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਅੱਜ ਪੋਸਟਮਾਰਟਮ ਤੋਂ ਬਾਅਦ ਪੁਲਸ ਲਾਸ਼ ਪਰਿਵਾਰ ਨੂੰ ਸੌਂਪ ਦੇਵੇਗੀ। ਜਿਸ ਤੋਂ ਬਾਅਦ ਮ੍ਰਿਤਕ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

Tags :

Recent News