menu-icon
Punjabi Story Line
  • Home
  • News
  • Punjab
  • Ludhiana: ਸੈਂਕੜੇ ਕਾਂਗਰਸੀ ਵਰਕਰਾਂ ਸਮੇਤ ਸਾਂਸਦ ਬਿੱਟੂ ਅੱਜ ਡੀਸੀ ਦਫ਼ਤਰ ਅੱਗੇ ਦੇਣਗੇ ਗ੍ਰਿਫਤਾਰੀ 

Ludhiana: ਸੈਂਕੜੇ ਕਾਂਗਰਸੀ ਵਰਕਰਾਂ ਸਮੇਤ ਸਾਂਸਦ ਬਿੱਟੂ ਅੱਜ ਡੀਸੀ ਦਫ਼ਤਰ ਅੱਗੇ ਦੇਣਗੇ ਗ੍ਰਿਫਤਾਰੀ 

Ludhiana: ਬਿੱਟੂ ਨੇ ਕਿਹਾ ਕਿ ਆਪ ਸਰਕਾਰ ਕਾਂਗਰਸ ਨੂੰ ਦਬਾਉਣਾ ਚਾਹੁੰਦੀ ਹੈ, ਪਰ ਉਹ ਜ਼ਾਲਮ ਸਰਕਾਰ ਦੇ ਜ਼ੁਲਮਾਂ ​​ਤੋਂ ਡਰਨ ਵਾਲੇ ਨਹੀਂ ਹਨ। ਜੇਕਰ ਸਰਕਾਰ ਝੂਠੇ ਪਰਚੇ ਦੇ ਕੇ ਉਸ ਨੂੰ ਜੇਲ੍ਹ ਭੇਜਣਾ ਚਾਹੁੰਦੀ ਹੈ ਤਾਂ ਉਹ ਡਰਨ ਵਾਲੇ ਨਹੀਂ। 

Date Updated Last Updated : 05 March 2024, 07:40 AM IST
Share:

Ludhiana: ਲੁਧਿਆਣਾ ਦੇ ਸਾਂਸਦ ਰਵਨੀਤ ਸਿੰਘ ਬਿੱਟੂ ਨੂੰ ਅੱਜ 12 ਵਜੇ ਆਪਣੇ ਸੈਂਕੜੇ ਕਾਂਗਰਸੀ ਵਰਕਰਾਂ ਸਮੇਤ ਡੀਸੀ ਦਫ਼ਤਰ ਅੱਗੇ ਗ੍ਰਿਫਤਾਰ ਦੇਣ ਜਾਉਣਗੇ। ਬਿੱਟੂ ਨੇ ਸਮੂਹ ਵਰਕਰਾਂ ਨੂੰ ਫਿਰੋਜ਼ਪੁਰ ਰੋਡ ’ਤੇ ਸਥਿਤ ਫਰੈਂਡਜ਼ ਰੀਜੈਂਸੀ ਦੀ ਪਾਰਕਿੰਗ ’ਤੇ ਪੁੱਜਣ ਦੀ ਅਪੀਲ ਕੀਤੀ ਹੈ। ਬਿੱਟੂ ਨੇ 11 ਵਜੇ ਵਰਕਰਾਂ ਨੂੰ ਬੁਲਾਇਆ ਹੈ। ਉਹ ਸੈਂਕੜੇ ਵਰਕਰਾਂ ਸਮੇਤ 12 ਵਜੇ ਡੀਸੀ ਦਫ਼ਤਰ ਵੱਲ ਰੋਸ ਮਾਰਚ ਕਰਨਗੇ। ਬਿੱਟੂ ਨੇ ਕਿਹਾ ਕਿ ਆਪ ਸਰਕਾਰ ਕਾਂਗਰਸ ਨੂੰ ਦਬਾਉਣਾ ਚਾਹੁੰਦੀ ਹੈ, ਪਰ ਉਹ ਜ਼ਾਲਮ ਸਰਕਾਰ ਦੇ ਜ਼ੁਲਮਾਂ ​​ਤੋਂ ਡਰਨ ਵਾਲੇ ਨਹੀਂ ਹਨ। ਜੇਕਰ ਸਰਕਾਰ ਝੂਠੇ ਪਰਚੇ ਦੇ ਕੇ ਉਸ ਨੂੰ ਜੇਲ੍ਹ ਭੇਜਣਾ ਚਾਹੁੰਦੀ ਹੈ ਤਾਂ ਉਹ ਡਰਨ ਵਾਲੇ ਨਹੀਂ। ਬਿੱਟੂ ਅਨੁਸਾਰ ਆਉਣ ਵਾਲੀਆਂ ਸਾਰੀਆਂ ਚੋਣਾਂ ਵਿੱਚ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਬਕ ਸਿਖਾਉਣਗੇ। ਬਿੱਟੂ ਨੇ ਕਿਹਾ ਕਿ ਸਰਕਾਰ ਨੇ ਨਗਰ ਨਿਗਮ ਜ਼ੋਨ-ਏ ਵਿੱਚ ਤਾਲਾਬੰਦੀ ਦੇ ਵਿਰੋਧ ਵਿੱਚ ਕਾਂਗਰਸੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

60 ਕਾਂਗਰਸੀਆਂ ਨੂੰ ਐਫਆਈਆਰ ਵਿੱਚ ਕੀਤਾ ਗਿਆ ਨਾਮਜ਼ਦ

ਬਿੱਟੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾਰ, ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਸਮੇਤ 60 ਕਾਂਗਰਸੀਆਂ ਨੂੰ ਐਫਆਈਆਰ ਵਿੱਚ ਨਾਮਜ਼ਦ ਕੀਤਾ ਗਿਆ ਹੈ। 4 ਦਿਨ ਪਹਿਲਾਂ ਬਿੱਟੂ ਨੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ਸੀ। ਜਿਸ ਵਿੱਚ ਸਾਰੇ ਸੀਨੀਅਰ ਆਗੂਆਂ ਸਮੇਤ ਕਾਂਗਰਸੀ ਵਰਕਰਾਂ ਨੇ ਗ੍ਰਿਫਤਾਰੀ ਦਾ ਐਲਾਨ ਕੀਤਾ ਸੀ। ਕਾਂਗਰਸ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਸੜਕਾਂ 'ਤੇ ਰੋਸ ਪ੍ਰਦਰਸ਼ਨ ਕਰਦੀ ਰਹੇਗੀ।

Recent News