menu-icon
Punjabi Story Line
  • Home
  • News
  • Punjab
  • MP ਬਿੱਟੂ ਨੂੰ ਸੁਪਨਿਆਂ 'ਚ ਵੀ ਰਾਜੋਆਣਾ ਦਿਖਾਈ ਦਿੰਦਾ.......

MP ਬਿੱਟੂ ਨੂੰ ਸੁਪਨਿਆਂ 'ਚ ਵੀ ਰਾਜੋਆਣਾ ਦਿਖਾਈ ਦਿੰਦਾ.......

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਉਪਰ ਲੁਧਿਆਣਾ ਤੋਂ ਸਾਂਸਦ ਰਵਨੀਤ ਸਿੰਘ ਦਾ ਜਵਾਬ ਦਿੱਤਾ। ਨਾਲ ਹੀ ਕਿਹਾ ਕਿ ਬਿੱਟੂ ਸਿਆਸੀ ਰੋਟੀਆਂ ਸੇਕ ਰਿਹਾ ਹੈ। 

Date Updated Last Updated : 25 December 2023, 05:49 PM IST
Share:

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਛੀਵਾੜਾ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਗਤ ਇਨਸਾਫ਼ ਦੀ ਲਈ ਲੜਾਈ ਲੜ ਰਹੀ ਹੈ ਅਸੀਂ ਕੇਂਦਰ ਤੋਂ ਕੋਈ ਭੀਖ ਨਹੀਂ ਮੰਗ ਰਹੇ। ਉਨ੍ਹਾਂ  ਰਾਜੋਆਣਾ ਦੀ ਰਿਹਾਈ ’ਤੇ ਅਮਿਤ ਸ਼ਾਹ ਵਲੋਂ ਦਿੱਤਾ ਬਿਆਨ ਠੀਕ ਨਹੀਂ ਸੀ ਅਤੇ ਕਿਹਾ ਕਿ ਅਸੀਂ ਇਸ ਮੁੱਦੇ ਨੂੰ ਗੱਲਬਾਤ ਰਾਹੀਂ ਹੱਲ ਕਰਨ ਦਾ ਯਤਨ ਕਰਾਂਗੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਇਸ ਮੁੱਦੇ ’ਤੇ ਇੱਕ 5 ਮੈਂਬਰੀ ਕਮੇਟੀ ਬਣਾਈ ਗਈ ਹੈ ਜਿਨ੍ਹਾਂ ਵਲੋਂ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਲਿਖਿਆ ਜਿਸ ਦਾ ਜਵਾਬ ਇਹ ਆਇਆ ਕਿ ਤੁਸੀਂ ਕੇਂਦਰੀ ਗ੍ਰਹਿ ਮੰਤਰੀ ਨਾਲ ਸੰਪਰਕ ਕਰੋ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਹੋਰ ਕੈਦੀਆਂ ਨੂੰ ਛੱਡਿਆ ਹੈ ਉਹ ਕਿਹੜੀਆਂ ਮੁਆਫ਼ੀਆਂ ਮੰਗ ਕੇ ਗਏ ਹਨ, ਇਸ ਲਈ ਗੁਰੂ ਸਾਹਿਬ ਦਾ ਸਿਧਾਂਤ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਨੂੰ ਮੁੱਖ ਰੱਖਦਿਆਂ ਕੇਂਦਰ ਸਰਕਾਰ ਜੋ ਬੰਦੀ ਸਿੰਘ ਹਨ ਉਨ੍ਹਾਂ ਦੀ ਰਿਹਾਈ ਲਈ ਗੰਭੀਰਤਾ ਦਿਖਾਵੇ।

ਰਾਜੋਆਣਾ ਨਾਲ ਹੋਈ ਗੱਲਬਾਤ ਜਨਤਕ ਨਹੀਂ ਕਰ ਸਕਦੇ 

ਪ੍ਰਧਾਨ ਧਾਮੀ ਨੇ ਕਿਹਾ ਕਿ ਉਨ੍ਹਾਂ ਵਲੋਂ ਜੇਲ੍ਹ ’ਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ 2 ਮੀਟਿੰਗਾਂ ਕਰ ਚੁੱਕੇ ਹਨ ਪਰ ਇਸ ਬਾਰੇ ਜੋ ਗੱਲਾਂ ਹੋਈਆਂ ਹਨ ਉਹ ਜਨਤਕ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਸਾਰੇ ਦੇਸ਼ ਦੇ ਗ੍ਰਹਿ ਮੰਤਰੀ ਲਈ ਜਿਸ ਲਈ ਉਨ੍ਹਾਂ ਨੂੰ ਅਜਿਹੀ ਸ਼ਬਦਾਵਲੀ ਨਹੀਂ ਵਰਤਣੀ ਚਾਹੀਦੀ। ਐੱਮ.ਪੀ. ਰਵਨੀਤ ਸਿੰਘ ਬਿੱਟੂ ਵਲੋਂ ਰਾਜੋਆਣਾ ਨੂੰ ਲੋਕ ਸਭਾ ਚੋਣਾਂ ਲੜਨ ਦੇ ਮੁੱਦੇ ਬਾਰੇ ਪੁੱਛੇ ਜਾਣ ’ਤੇ ਪ੍ਰਧਾਨ ਧਾਮੀ ਨੇ ਕਿਹਾ ਕਿ ਬਿੱਟੂ ਨੂੰ ਤਾਂ ਰਾਤ ਨੂੰ ਸੁਪਨਿਆਂ ਵਿਚ ਵੀ  ਰਾਜੋਆਣਾ ਅਤੇ ਸ਼੍ਰੋਮਣੀ ਕਮੇਟੀ ਦਿਖਾਈ ਦਿੰਦੀ ਹੈ। ਉਨ੍ਹਾਂ ਕਿਹਾ ਕਿ ਐੱਮ.ਪੀ. ਬਿੱਟੂ ਸਿਆਸੀ ਰੋਟੀਆਂ ਸੇਕ ਰਿਹਾ ਹੈ ਕਿਉਂਕਿ ਉਸ ਨੇ ਲੋਕ ਸਭਾ ਚੋਣਾਂ ਵਿਚ ਵੋਟਾਂ ਬਟੋਰਨੀਆਂ ਹਨ। ਉਨ੍ਹਾਂ ਕਿਹਾ ਕਿ ਰਾਜੋਆਣਾ ਕੋਈ ਸਿਆਸੀ ਆਗੂ ਨਹੀਂ ਜੋ ਚੋਣਾਂ ਲੜਨ। ਪੰਜਾਬ ਵਿਚ ਧਰਮ ਪਰਿਵਰਤਨ ਦੇ ਮੁੱਦੇ ’ਤੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਇਹ ਧਰਮ ਨਹੀਂ ਬਲਕਿ ਲਾਲਚ ਪਰਿਵਰਤਨ ਹੈ ਕਿਉਂਕਿ ਕੁਝ ਲੋਕਾਂ ਨੂੰ ਲਾਲਚ ਦੇ ਕੇ ਬਹਿਕਾਇਆ ਜਾ ਰਿਹਾ ਹੈ। ਪ੍ਰਧਾਨ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕਾਂ ਵਲੋਂ ਸਿੱਖ ਧਰਮ ਦਾ ਪ੍ਰਚਾਰ ਕਰ ਲੋਕਾਂ ਨੂੰ ਗੁੰਮਰਾਹ ਹੋਣ ਤੋਂ ਬਚਾਉਣ ਲਈ ਯਤਨ ਕੀਤੇ ਜਾ ਰਹੇ ਹਨ।

Recent News