menu-icon
Punjabi Story Line
  • Home
  • News
  • Punjab
  • Muktsar: 3 ਕਾਰਾਂ ਦੀ ਭਿਆਨਕ ਟੱਕਰ, ਇਕ ਔਰਤ ਦੀ ਮੌਤ, 6 ਗੰਭੀਰ ਜ਼ਖਮੀ

Muktsar: 3 ਕਾਰਾਂ ਦੀ ਭਿਆਨਕ ਟੱਕਰ, ਇਕ ਔਰਤ ਦੀ ਮੌਤ, 6 ਗੰਭੀਰ ਜ਼ਖਮੀ

ਘਟਨਾ ਦੀ ਸੂਚਨਾ ਮਿਲਣ ’ਤੇ ਰੋਡ ਸੇਫਟੀ ਫੋਰਸ ਦੇ ਏਐਸਆਈ ਬਲਵਿੰਦਰ ਸਿੰਘ ਅਤੇ ਉਨ੍ਹਾਂ ਦੇ ਸਹਾਇਕਾਂ ਨਵਜੋਤ ਕੌਰ ਅਤੇ ਰਾਹੁਲ ਸਿਆਗ ਮੌਕੇ ’ਤੇ ਪੁੱਜੇ ਅਤੇ ਜ਼ਖ਼ਮੀਆਂ ਨੂੰ ਵੱਖ-ਵੱਖ ਐਂਬੂਲੈਂਸਾਂ ਵਿੱਚ ਸਿਵਲ ਹਸਪਤਾਲ ਗਿੱਦੜਬਾਹਾ ਪਹੁੰਚਾਇਆ ਅਤੇ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਹਟਾਇਆ।

Date Updated Last Updated : 29 March 2024, 08:28 AM IST
Share:

Punjab News: ਮੁਕਤਸਰ ਜ਼ਿਲ੍ਹੇ ਦੇ ਗਿੱਦੜਬਾਹਾ ਵਿੱਚ ਤਿੰਨ ਕਾਰਾਂ ਦੀ ਟੱਕਰ ਵਿੱਚ ਇੱਕ ਔਰਤ ਦੀ ਮੌਤ ਹੋ ਗਈ, ਜਦੋਂ ਕਿ 6 ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ 9ਏ ਜ਼ਿਲ੍ਹਾ ਸ੍ਰੀਗੰਗਾਨਗਰ ਦਾ ਰਹਿਣ ਵਾਲਾ ਰਾਵਲ ਸਿੰਘ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਮਲੇਰ ਕੋਟਲਾ ਵਿਖੇ ਮੱਥਾ ਟੇਕ ਕੇ ਆਪਣੀ ਸਵਿਫ਼ਟ ਡਿਜ਼ਾਇਰ ਕਾਰ ਵਿੱਚ ਵਾਪਸ ਪਿੰਡ ਆ ਰਿਹਾ ਸੀ। ਜਦੋਂ ਉਹ ਮਾਰਕਫੈੱਡ ਪਲਾਂਟ ਨੇੜੇ ਚੌਰਾਹੇ 'ਤੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਸਕਾਰਪੀਓ ਕਾਰ ਜਿਸ ਨੂੰ ਸੁਰਮਨਦੀਪ ਸਿੰਘ ਵਾਸੀ ਬੁਰਜ ਮਹਿਮਾ ਚਲਾ ਰਿਹਾ ਸੀ, ਨੇ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਉਕਤ ਕਾਰ ਗਿੱਦੜਬਾਹਾ ਵਾਲੇ ਪਾਸੇ ਤੋਂ ਚੌਰਾਹੇ 'ਤੇ ਸੜਕ ਪਾਰ ਕਰ ਰਹੀ ਆਲਟੋ ਕਾਰ ਨਾਲ ਟਕਰਾ ਗਈ, ਜਿਸ ਨੂੰ ਸੁਖਪਾਲ ਸਿੰਘ ਚਲਾ ਰਿਹਾ ਸੀ।

ਹਸਪਤਾਲ ਲਿਜਾਂਦੇ ਸਮੇਂ ਔਰਤ ਦੀ ਮੌਤ

ਇਸ ਹਾਦਸੇ ਵਿੱਚ ਸਵਿਫਟ ਡਿਜ਼ਾਇਰ ਕਾਰ ਵਿੱਚ ਸਵਾਰ ਰਵੇਲ ਸਿੰਘ, ਰਵਿੰਦਰ ਸਿੰਘ, ਸੁਰਿੰਦਰ ਕੌਰ, ਸਕਾਰਪੀਓ ਵਿੱਚ ਸਵਾਰ ਸੁਰਮਨਦੀਪ ਸਿੰਘ ਤੇ ਕਾਲਾ ਸਿੰਘ ਅਤੇ ਆਲਟੋ ਕਾਰ ਵਿੱਚ ਸਵਾਰ ਸੁਖਪਾਲ ਸਿੰਘ ਜ਼ਖ਼ਮੀ ਹੋ ਗਏ। ਜਦਕਿ ਸਵਿਫਟ ਡਿਜ਼ਾਇਰ ਕਾਰ ਸਵਾਰ ਸੁਰਿੰਦਰ ਕੌਰ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਰੋਡ ਸੇਫਟੀ ਫੋਰਸ ਦੇ ਏਐਸਆਈ ਬਲਵਿੰਦਰ ਸਿੰਘ ਅਤੇ ਉਨ੍ਹਾਂ ਦੇ ਸਹਾਇਕਾਂ ਨਵਜੋਤ ਕੌਰ ਅਤੇ ਰਾਹੁਲ ਸਿਆਗ ਮੌਕੇ ’ਤੇ ਪੁੱਜੇ ਅਤੇ ਜ਼ਖ਼ਮੀਆਂ ਨੂੰ ਵੱਖ-ਵੱਖ ਐਂਬੂਲੈਂਸਾਂ ਵਿੱਚ ਸਿਵਲ ਹਸਪਤਾਲ ਗਿੱਦੜਬਾਹਾ ਪਹੁੰਚਾਇਆ ਅਤੇ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਹਟਾਇਆ।

ਹਾਦਸੇ ਦੀ ਕੀਤੀ ਜਾ ਰਹੀ ਜਾਂਚ

ਦੂਜੇ ਪਾਸੇ ਸਿਵਲ ਹਸਪਤਾਲ ਦੇ ਡਿਊਟੀ ਡਾਕਟਰ ਧਰਿੰਦਰ ਗਰਗ ਨੇ ਦੱਸਿਆ ਕਿ ਜਦੋਂ ਜ਼ਖਮੀਆਂ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਸੁਰਿੰਦਰ ਕੌਰ ਦੀ ਮੌਤ ਹੋ ਚੁੱਕੀ ਸੀ, ਜਦਕਿ ਰਵੇਲ ਸਿੰਘ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਬਾਕੀ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਐੱਸ. ਬਠਿੰਡਾ ਰੈਫਰ ਕਰ ਦਿੱਤਾ ਗਿਆ। ਜਾਂਚ ਅਧਿਕਾਰੀ ਏਐਸਆਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਤੱਥ ਸਾਹਮਣੇ ਆਉਣਗੇ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

Recent News