Chandigarh ਵਿੱਚ ਅੱਜ ਹੋਣ ਵਾਲੀਆਂ ਨਗਰ ਨਿਗਮ ਦੇ ਮੇਅਰ ਦੀ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਚੋਣਾਂ ਅੱਜ ਸਵੇਰੇ 10 ਵਜੇ ਸ਼ੁਰੂ ਹੋਣਗੀਆਂ। ਇਸ ਵਿੱਚ ਆਮ ਆਦਮੀ ਪਾਰਟੀ ਦੇ ਕੌਂਸਲਰ ਅਤੇ I.N.D.I.A ਦੇ ਉਮੀਦਵਾਰ ਕੁਲਦੀਪ ਟੀਟਾ ਅਤੇ ਭਾਜਪਾ ਉਮੀਦਵਾਰ ਮਨੋਜ ਸੋਨਕਰ ਵਿਚਕਾਰ ਹੈ।
ਇੰਨ੍ਹਾਂ ਵਿਚਕਾਰ ਮੁਕਾਬਲਾ
ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਕਾਂਗਰਸ ਕੌਂਸਲਰ ਗਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਗੈਵੀ ਅਤੇ ਭਾਜਪਾ ਉਮੀਦਵਾਰ ਕੁਲਜੀਤ ਸਿੰਘ ਸੰਧੂ ਵਿਚਕਾਰ ਮੁਕਾਬਲਾ ਹੋਵੇਗਾ। ਇਸ ਤੋਂ ਇਲਾਵਾ ਡਿਪਟੀ ਮੇਅਰ ਲਈ ਕਾਂਗਰਸ ਦੀ ਕੌਂਸਲਰ ਨਿਰਮਲਾ ਦੇਵੀ ਜੋ ਗਠਜੋੜ ਦੀ ਉਮੀਦਵਾਰ ਹੈ ਅਤੇ ਭਾਜਪਾ ਦੇ ਉਮੀਦਵਾਰ ਰਜਿੰਦਰ ਸ਼ਰਮਾ ਵਿਚਕਾਰ ਮੁਕਾਬਲਾ ਹੋਵੇਗਾ।
ਕੌਂਸਲਰਾਂ ਦੀ ਸੁਰੱਖਿਆ ਦੇ ਇੰਤਜਾਮ
ਉੱਥੇ ਹੀ ਕੌਂਸਲਰਾਂ ਨੂੰ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਸੁਰੱਖਿਆ ਦੇਣ ਦਾ ਬੀੜਾ Chandigarh ਪੁਲਿਸ ਨੇ ਚੁੱਕਿਆ ਹੈ। Chandigarh ਪੁਲਿਸ ਦੀ ਦਲੀਲ ਹੈ ਕਿ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਹੋਰ ਰਾਜ ਦੇ ਸੁਰੱਖਿਆ ਮੁਲਾਜ਼ਮਾਂ ਨੂੰ ਨਗਰ ਨਿਗਮ ਦੇ ਆਲੇ-ਦੁਆਲੇ ਅਤੇ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਲਈ ਸਿਰਫ਼ Chandigarh ਪੁਲਿਸ ਹੀ ਸਾਰੇ ਕੌਂਸਲਰਾਂ ਨੂੰ ਸੁਰੱਖਿਆ ਪ੍ਰਦਾਨ ਕਰੇਗੀ।
ਇਸ ਕਾਰਨ ਪਹਿਲਾਂ ਚੋਣ ਹੋਈ ਸੀ ਰੱਦ
ਇਸ ਤੋਂ ਪਹਿਲਾਂ Chandigarh ਵਿੱਚ 18 ਜਨਵਰੀ ਨੂੰ ਮੇਅਰ ਦੀ ਚੋਣ ਹੋਣੀ ਸੀ ਪਰ ਪ੍ਰਸ਼ਾਸਨ ਵੱਲੋਂ ਉਸ ਮੌਕੇ ਇਸ ਨੂੰ ਟਾਲ ਦਿੱਤਾ ਗਿਆ ਸੀ। ਇਸ ਵਿੱਚ ਪ੍ਰਸ਼ਾਸਨ ਨੇ ਦਲੀਲ ਦਿੱਤੀ ਸੀ ਕਿ ਚੋਣ ਅਧਿਕਾਰੀ ਅਚਾਨਕ ਬਿਮਾਰ ਹੋ ਗਏ ਸਨ ਇਸ ਕਾਰਨ ਇਹ ਚੋਣ ਨਹੀਂ ਕਰਵਾਈ ਜਾ ਸਕਦੀ। ਇਸ ’ਤੇ ਵਿਰੋਧੀ ਕੌਂਸਲਰਾਂ ਵੱਲੋਂ ਭਾਰੀ ਹੰਗਾਮਾ ਕੀਤਾ ਗਿਆ। ਮੌਕੇ 'ਤੇ ਮੌਜੂਦ ਵਿਰੋਧੀ ਸਮਰਥਕਾਂ ਨੂੰ ਖਦੇੜਨ 'ਚ ਪੁਲਿਸ ਨੂੰ ਕਾਫੀ ਮੁਸ਼ਕਲ ਆਈ।