menu-icon
Punjabi Story Line
  • Home
  • News
  • Punjab
  • ਅੰਮ੍ਰਿਤਸਰ ਵਿੱਚ ਪਾਰਕ ਵਿੱਚ ਸੈਰ ਕਰ ਰਹੀ ਜੱਜ 'ਤੇ ਕਾਤਲਾਨਾ ਹਮਲਾ

ਅੰਮ੍ਰਿਤਸਰ ਵਿੱਚ ਪਾਰਕ ਵਿੱਚ ਸੈਰ ਕਰ ਰਹੀ ਜੱਜ 'ਤੇ ਕਾਤਲਾਨਾ ਹਮਲਾ

ਫਿਲਹਾਲ ਅਣਪਛਾਤੇ ਹਮਲਾਵਰ ਖ਼ਿਲਾਫ਼ ਆਈਪੀਸੀ ਦੀ ਧਾਰਾ 307 ਅਤੇ 323 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਪੂਰੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਛਾਣਬੀਣ ਕੀਤੀ ਜਾ ਰਹੀ ਹੈ।

Date Updated Last Updated : 26 January 2024, 12:54 PM IST
Share:

ਹਾਈਲਾਈਟਸ

  • ਉਨ੍ਹਾਂ ਨੇ ਰੌਲਾ ਪਾਇਆ ਤਾਂ ਹਮਲਾਵਰ ਭੱਜ ਗਿਆ

Punjab News: ਪੰਜਾਬ ਵਿੱਚ ਅਮਨ ਕਾਨੂਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਇਸਦੀ ਤਾਜਾ ਮਿਸਾਲ ਅੰਮ੍ਰਿਤਸਰ ਵਿੱਚ ਸਾਹਮਣੇ ਆਈ ਹੈ, ਜਿੱਥੇ ਰਣਜੀਤ ਐਵੀਨਿਊ ਸਥਿਤ ਰੋਜ਼ ਪਾਰਕ 'ਚ ਸਵੇਰੇ 5 ਵਜੇ ਦੇ ਕਰੀਬ ਸੈਰ ਕਰ ਰਹੀ ਵਧੀਕ ਜ਼ਿਲ੍ਹਾ ਜੱਜ ਮੋਨਿਕਾ ਸ਼ਰਮਾ 'ਤੇ ਅਣਪਛਾਤੇ ਹਮਲਾਵਰ ਨੇ ਹਮਲਾ ਕਰ ਦਿੱਤਾ। ਪਾਰਕ ਵਿੱਚ ਇੱਕ ਚੱਕਰ ਲਗਾਉਣ ਤੋਂ ਬਾਅਦ ਜਦੋਂ ਉਹ ਦੂਸਰਾ ਰਾਊਂਡ ਲੈ ਰਹੇ ਸਨ ਤਾਂ ਪਿੱਛੇ ਤੋਂ ਕਿਸੇ ਨੇ ਆ ਕੇ ਉਨ੍ਹਾਂ ਦਾ ਗਲਾ ਘੁੱਟਣਾ ਸ਼ੁਰੂ ਕਰ ਦਿੱਤਾ। ਜੱਜ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਹਮਲਾਵਰ ਤੋਂ ਆਪਣੇ ਆਪ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਜ਼ਮੀਨ 'ਤੇ ਡਿੱਗ ਗਏ। ਇਸ ਤੋਂ ਬਾਅਦ ਹਮਲਾਵਰ ਨੇ ਉਨ੍ਹਾਂ ਦਾ ਦੋਵੇਂ ਹੱਥਾਂ ਨਾਲ ਗਲਾ ਘੁੱਟਣਾ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ। ਬਚਾਅ ਵਿੱਚ, ਉਨ੍ਹਾਂ ਨੇ ਹਮਲਾਵਰ ਨੂੰ ਜ਼ੋਰ ਨਾਲ ਮਾਰਨਾ ਸ਼ੁਰੂ ਕਰ ਦਿੱਤਾ ਅਤੇ ਦੰਦਾਂ ਨਾਲ ਉਸਦਾ ਹੱਥ ਕੱਟਿਆ। ਜਦੋਂ ਉਨ੍ਹਾਂ ਨੇ ਰੌਲਾ ਪਾਇਆ ਤਾਂ ਹਮਲਾਵਰ ਭੱਜ ਗਿਆ।

9 ਸੱਟਾਂ ਲੱਗੀਆਂ

ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜੱਜ ਦਾ ਸਿਵਲ ਹਸਪਤਾਲ 'ਚ ਮੈਡੀਕਲ ਕਰਵਾਇਆ। ਫਿਲਹਾਲ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਇਰਾਦਾ ਕਤਲ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਹੈ। ਵਧੀਕ ਜ਼ਿਲ੍ਹਾ ਜੱਜ ਮੋਨਿਕਾ ਸ਼ਰਮਾ ਨੇ ਦੱਸਿਆ ਕਿ ਉਹ ਰਣਜੀਤ ਐਵੀਨਿਊ ਈ-ਬਲਾਕ ਵਿੱਚ ਰਹਿੰਦੇ ਹਨ। ਮੈਡੀਕਲ ਜਾਂਚ ਦੌਰਾਨ ਮੈਡੀਕਲ ਅਫਸਰ ਨੇ ਪਾਇਆ ਕਿ ਉਨ੍ਹਾਂ ਨੂੰ 9 ਸੱਟਾਂ ਲੱਗੀਆਂ ਹਨ। ਇੱਕ ਸੱਟ ਨੂੰ ਓਰਥੋ ਰਾਏ ਲਈ ਐਕਸ-ਰੇ ਅਧੀਨ ਰੱਖਿਆ ਗਿਆ ਹੈ। ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਐੱਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਫਿਲਹਾਲ ਅਣਪਛਾਤੇ ਹਮਲਾਵਰ ਖ਼ਿਲਾਫ਼ ਆਈਪੀਸੀ ਦੀ ਧਾਰਾ 307 ਅਤੇ 323 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਪੂਰੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਛਾਣਬੀਣ ਕੀਤੀ ਜਾ ਰਹੀ ਹੈ।

Recent News