menu-icon
Punjabi Story Line
  • Home
  • News
  • Punjab
  • NIA ਨੇ ਅੱਤਵਾਦੀ ਪਾਸੀਆ ਖਿਲਾਫ ਗ੍ਰਿਫਤਾਰੀ ਵਾਰੰਟ ਮੰਗਿਆ,ਚੰਡੀਗੜ੍ਹ ਦੀ ਅਦਾਲਤ 'ਚ ਅਰਜ਼ੀ ਦਾਇਰ

NIA ਨੇ ਅੱਤਵਾਦੀ ਪਾਸੀਆ ਖਿਲਾਫ ਗ੍ਰਿਫਤਾਰੀ ਵਾਰੰਟ ਮੰਗਿਆ,ਚੰਡੀਗੜ੍ਹ ਦੀ ਅਦਾਲਤ 'ਚ ਅਰਜ਼ੀ ਦਾਇਰ

ਹੈਪੀ ਪਾਸੀਆ ਲੰਬੇ ਸਮੇਂ ਤੋਂ ਅਮਰੀਕਾ ਵਿੱਚ ਰਹਿ ਰਿਹਾ ਹੈ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਦੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਲਈ ਕੰਮ ਕਰਦਾ ਹੈ। ਉਸ ਦੇ ਜ਼ਰੀਏ ਹੀ ਇਸ ਹਮਲੇ ਦੇ ਦੋਸ਼ੀਆਂ ਨੂੰ ਹਥਿਆਰ ਮੁਹੱਈਆ ਕਰਵਾਏ ਗਏ ਸਨ।

Date Updated Last Updated : 05 January 2025, 03:02 PM IST
Share:

ਪੰਜਾਬ ਨਿਊਜ਼। NIA ਨੇ ਚੰਡੀਗੜ੍ਹ ਦੇ ਸੈਕਟਰ 10 ਸਥਿਤ ਇੱਕ ਘਰ 'ਤੇ ਹੈਂਡ ਗਰਨੇਡ ਨਾਲ ਹਮਲਾ ਕਰਨ ਵਾਲੇ ਅੱਤਵਾਦੀ ਹੈਪੀ ਪਾਸੀਆ ਖਿਲਾਫ ਗ੍ਰਿਫਤਾਰੀ ਵਾਰੰਟ ਦੀ ਮੰਗ ਕੀਤੀ ਹੈ। ਇਸ ਸਬੰਧੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ  ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਹੈ। ਇਸ ਅਰਜ਼ੀ 'ਤੇ ਫੈਸਲਾ 9 ਜਨਵਰੀ ਨੂੰ ਲਿਆ ਜਾਵੇਗਾ। ਪਿਛਲੇ ਸਾਲ 11 ਸਤੰਬਰ ਨੂੰ ਸੈਕਟਰ-10 ਸਥਿਤ ਮਕਾਨ ਨੰਬਰ 575 'ਤੇ ਗ੍ਰਨੇਡ ਹਮਲਾ ਹੋਇਆ ਸੀ। ਇੱਥੇ ਰੋਹਨ ਅਤੇ ਵਿਸ਼ਾਲ ਮਸੀਹ ਨਾਂ ਦੇ ਦੋ ਨੌਜਵਾਨ ਹੈਂਡ ਗ੍ਰੇਨੇਡ ਸੁੱਟ ਕੇ ਫਰਾਰ ਹੋ ਗਏ ਸਨ। ਅਮਰੀਕਾ ਸਥਿਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਨੇ ਇੰਟਰਨੈੱਟ ਮੀਡੀਆ ਰਾਹੀਂ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

 ਹੁਣ ਤੱਕ 5 ਗ੍ਰਿਫਤਾਰੀਆਂ

ਪਹਿਲਾਂ ਇਸ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲੀਸ ਕੋਲ ਸੀ। ਪਰ ਬਾਅਦ 'ਚ ਮਾਮਲਾ NIA ਨੂੰ ਸੌਂਪ ਦਿੱਤਾ ਗਿਆ। ਇਸ ਮਾਮਲੇ ਵਿੱਚ ਹੁਣ ਤੱਕ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿੱਚ ਰੋਹਨ ਤੇ ਵਿਸ਼ਾਲ, ਅਮਰਜੀਤ ਸਿੰਘ, ਅਕਾਸ਼ਦੀਪ ਸਿੰਘ ਤੇ ਕੁਲਦੀਪ ਸ਼ਾਮਲ ਹਨ। ਕੁਲਦੀਪ ਚੰਡੀਗੜ੍ਹ 'ਚ ਆਟੋ ਚਲਾਉਂਦਾ ਹੈ ਅਤੇ ਦੋਸ਼ੀ ਸੈਕਟਰ 43 ਦੇ ਬੱਸ ਸਟੈਂਡ ਤੋਂ ਸੈਕਟਰ 10 ਤੱਕ ਆਟੋ ਲੈ ਗਿਆ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ।

Tags :

Recent News