ਤਰਨਤਾਰਨ 'ਚ ਨਿਹੰਗਾਂ ਨੇ ਨੌਜਵਾਨ ਦਾ ਕੀਤਾ ਕਤਲ: ਪੈਸਿਆਂ ਦੇ ਲੈਣਦੇਣ 'ਚ ਹੋਈ ਤਕਰਾਰ, ਘਰ ਚ ਵੜ੍ਹਕੇ ਤਲਵਾਰ ਨਾਲ ਪਿਓ-ਪੁੱਤ ਨੂੰ ਵੱਢਿਆ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਕਸਬਾ ਪੱਟੀ ਵਿੱਚ ਮੰਗਲਵਾਰ ਨੂੰ 7 ਨਿਹੰਗਾਂ ਨੇ ਇੱਕ ਨੌਜਵਾਨ ਨੂੰ ਤਲਵਾਰ ਨਾਲ ਵੱਢ ਕੇ ਕਤਲ ਕਰ ਦਿੱਤਾ। ਨੌਜਵਾਨ ਦੇ ਪਿਤਾ ਅਤੇ ਭਰਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਈ ਲੜਾਈ ਦੌਰਾਨ ਨਿਹੰਗਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਨਿਹੰਗ ਬਾਣਾ ਪਹਿਨੇ ਕੁਝ ਲੋਕਾਂ ਨੇ ਪੀੜਤਾ ਦੇ ਘਰ ਦਾਖਲ ਹੋ ਕੇ ਪਰਿਵਾਰ ਦੇ ਸਾਹਮਣੇ ਪਿਉ-ਪੁੱਤਰਾਂ ਦਾ ਸਿਰ ਕਲਮ ਕਰ ਦਿੱਤਾ। ਦੋਹਾਂ ਨੂੰ ਜ਼ਖਮੀ ਹਾਲਤ 'ਚ ਹਸਪਤਾਲ ਲਿਜਾਇਆ ਗਿਆ, ਜਿੱਥੇ ਬੇਟੇ ਦੀ ਮੌਤ ਹੋ ਗਈ।

Share:

ਪੰਜਾਬ ਨਿਊਜ। ਇਹ ਘਟਨਾ ਪੱਟੀ ਦੇ ਵਾਰਡ ਨੰਬਰ 6 ਦੀ ਹੈ। ਮ੍ਰਿਤਕ ਦੀ ਪਛਾਣ ਸ਼ੰਮੀ ਪੁਰੀ ਵਜੋਂ ਹੋਈ ਹੈ। ਜਦਕਿ ਜ਼ਖਮੀਆਂ ਦੀ ਪਛਾਣ ਕਰਨ ਪੁਰੀ ਅਤੇ ਰਾਜਨ ਪੁਰੀ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੁਪਹਿਰ ਸਮੇਂ 5 ਨਿਹੰਗਾਂ ਨੇ ਘਰ 'ਚ ਆ ਕੇ ਸ਼ੰਮੀ ਪੁਰੀ ਨਾਲ ਲੜਾਈ ਸ਼ੁਰੂ ਕਰ ਦਿੱਤੀ। ਲੜਾਈ ਦੌਰਾਨ ਨਿਹੰਗਾਂ ਨੇ ਆਪਣੀਆਂ ਤਲਵਾਰਾਂ ਕੱਢ ਲਈਆਂ ਅਤੇ ਜੋ ਵੀ ਸਾਹਮਣੇ ਆਉਂਦਾ ਉਸ ਨੂੰ ਵੱਢਣਾ ਸ਼ੁਰੂ ਕਰ ਦਿੱਤਾ। ਪੁਲਿਸ ਪਰਿਵਾਰ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ 'ਚ ਜੁਟੀ ਹੈ।

ਪੈਸਿਆਂ ਦੇ ਲੈਣ ਦੇਣ ਕਾਰਨ ਹੋਇਆ ਝਗੜਾ 

ਪੀੜਤ ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਹਮਲਾ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਹੈ। ਮੌਕੇ ’ਤੇ ਪੁੱਜੇ ਜਾਂਚ ਅਧਿਕਾਰੀ ਥਾਣਾ ਸਿਟੀ ਦੇ ਐਸਐਚਓ ਜਸਪਾਲ ਸਿੰਘ ਨੇ ਦੱਸਿਆ ਕਿ ਸ਼ੰਮੀ ਪੁਰੀ ਨਾਲ ਕੁਝ ਵਿਅਕਤੀਆਂ ਦਾ ਪੈਸਿਆਂ ਦਾ ਲੈਣ-ਦੇਣ ਸੀ। ਸ਼ੰਮੀ ਨੂੰ ਉਸ ਦੇ 1.75 ਲੱਖ ਰੁਪਏ ਅਦਾ ਕਰਨੇ ਸਨ। ਇਸ ਕਾਰਨ ਨਿਹੰਗ ਬਾਣੇ ਵਾਲੇ ਕੁਝ ਲੋਕ ਆਏ ਅਤੇ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਤੋਂ ਬਾਅਦ ਐਸਐਸਪੀ ਤਰਨਤਾਰਨ ਅਸ਼ਵਨੀ ਕਪੂਰ ਵੀ ਮੌਕੇ ’ਤੇ ਪੁੱਜੇ। ਜਿਸ ਨੂੰ ਦੇਖ ਕੇ ਇਲਾਕਾ ਨਿਵਾਸੀਆਂ ਨੇ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਖਿਲਾਫ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਉਹ ਅਧਿਕਾਰੀਆਂ ਨਾਲ ਗੱਲ ਕਰਕੇ ਮੌਕੇ ਤੋਂ ਚਲੇ ਗਏ।

ਇਹ ਵੀ ਪੜ੍ਹੋ