ਪੰਜਾਬ ਨਿਊਜ। ਹਾਈਕੋਰਟ ਦੇ ਹੁਕਮਾਂ 'ਤੇ ਕਰੀਬ 5 ਸਾਲਾਂ ਤੋਂ ਮੁਅੱਤਲ ਚੱਲ ਰਹੇ ਆਈਜੀ ਪਰਮਰਾਜ ਉਮਰਾਨੰਗਲ ਨੂੰ ਪੰਜਾਬ ਸਰਕਾਰ ਨੇ 5 ਦਿਨ ਪਹਿਲਾਂ ਬਹਾਲ ਕਰ ਦਿੱਤਾ ਸੀ। ਹਾਲਾਂਕਿ ਉਨ੍ਹਾਂ ਨੂੰ ਅਜੇ ਤੱਕ ਪੋਸਟਿੰਗ ਨਹੀਂ ਦਿੱਤੀ ਗਈ ਹੈ। ਫਿਲਹਾਲ ਉਹ ਡੀਜੀਪੀ ਨੂੰ ਹੀ ਰਿਪੋਰਟ ਕਰਨਗੇ। ਕਰੀਬ ਪੰਜ ਮਹੀਨੇ ਪਹਿਲਾਂ ਫਰਵਰੀ ਵਿੱਚ ਹਾਈ ਕੋਰਟ ਨੇ ਉਨ੍ਹਾਂ ਦੀ ਬਹਾਲੀ ਦੇ ਹੁਕਮ ਦਿੱਤੇ ਸਨ ਪਰ ਇਸ ਤੋਂ ਬਾਅਦ ਵੀ ਉਨ੍ਹਾਂ ਨੂੰ ਬਹਾਲ ਨਹੀਂ ਕੀਤਾ ਗਿਆ। ਇਸ ਤੋਂ ਬਾਅਦ ਉਮਰਾਨੰਗਲ ਨੇ ਮੁੜ ਹਾਈ ਕੋਰਟ ਦੀ ਸ਼ਰਨ ਲਈ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਸਰਕਾਰ ਅਤੇ ਪੁਲਿਸ ਨੂੰ ਫਟਕਾਰ ਲਾਈ ਸੀ ਅਤੇ 15 ਦਿਨਾਂ ਦੇ ਅੰਦਰ ਹੁਕਮਾਂ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ ਸਨ।
2019 ਨੂੰ ਹੋਏ ਸੀ ਸਸਪੈਂਡ
2019 ਵਿੱਚ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਵਿੱਚ ਬਣਾਈ ਗਈ ਐਸਆਈਟੀ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਮਰਾਨੰਗਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਦੇ ਗ੍ਰਹਿ ਵਿਭਾਗ ਨੇ ਉਕਤ ਪੁਲਿਸ ਅਧਿਕਾਰੀ ਦੀ ਗ੍ਰਿਫ਼ਤਾਰੀ ਅਤੇ ਉਸ ਤੋਂ ਬਾਅਦ ਅਦਾਲਤ ਵੱਲੋਂ ਉਸ ਨੂੰ ਜੇਲ੍ਹ ਭੇਜਣ ਦੇ ਅਧਿਕਾਰਤ ਨੋਟੀਫਿਕੇਸ਼ਨ ਤੋਂ ਬਾਅਦ ਉਪਰੋਕਤ ਕਾਰਵਾਈ ਕੀਤੀ ਸੀ।