menu-icon
Punjabi Story Line
  • Home
  • News
  • Punjab
  • ਹੁਣ ਪੰਜਾਬ ਚ ਕਰੰਟ ਲੱਗਣ ਤੇ ਮਿਲੇਗਾ ਮੁਆਵਜਾ, ਹਾਈਕੋਰਟ ਨੇ ਹੁਕਮ ਕੀਤੇ ਜਾਰੀ

ਹੁਣ ਪੰਜਾਬ ਚ ਕਰੰਟ ਲੱਗਣ ਤੇ ਮਿਲੇਗਾ ਮੁਆਵਜਾ, ਹਾਈਕੋਰਟ ਨੇ ਹੁਕਮ ਕੀਤੇ ਜਾਰੀ

ਮੁਆਵਜ਼ਾ ਘਟਨਾ ਤੋਂ ਬਾਅਦ ਲਗਭਗ 30 ਦਿਨਾਂ ਦੇ ਅੰਦਰ ਦੇਣਾ ਹੋਵੇਗਾ, ਅਦਾਲਤ ਨੇ ਕਿਹਾ ਕਿ ਇਹ ਨਿਯਮ ਉਦੋਂ ਹੀ ਲਾਗੂ ਹੋਵੇਗਾ ਜਦੋਂ ਇਸ ਘਟਨਾ 'ਚ ਬਿਜਲੀ ਵਿਭਾਗ ਦੀ ਲਾਪਰਵਾਹੀ ਸਾਹਮਣੇ ਆਵੇਗੀ।

Date Updated Last Updated : 16 December 2023, 12:42 PM IST
Share:

ਜਲੰਧਰ 'ਚ ਪਿਛਲੇ ਕੁਝ ਦਿਨਾਂ 'ਚ ਕਰੰਟ ਲੱਗਣ ਨਾਲ ਹੋਈਆਂ ਮੌਤਾਂ ਦੀ ਗਿਣਤੀ ਵੱਧਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਨੂੰ ਹੁਕਮ ਦਿੱਤੇ ਹਨ। ਕਿਹਾ ਕਿ ਜੇਕਰ ਬਿਜਲੀ ਦੇ ਝਟਕੇ ਨਾਲ ਕਿਸੇ ਵਿਅਕਤੀ ਦੀ ਮੌਤ ਹੋ ਜਾਂਦੀ ਹੈ ਜਾਂ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਨੂੰ ਮੁਆਵਜ਼ਾ ਦੇਣਾ ਪਵੇਗਾ। ਇਹ ਮੁਆਵਜ਼ਾ ਘਟਨਾ ਤੋਂ ਬਾਅਦ ਲਗਭਗ 30 ਦਿਨਾਂ ਦੇ ਅੰਦਰ ਦੇਣਾ ਹੋਵੇਗਾ। ਹਾਲਾਂਕਿ ਅਦਾਲਤ ਨੇ ਕਿਹਾ ਕਿ ਇਹ ਨਿਯਮ ਉਦੋਂ ਹੀ ਲਾਗੂ ਹੋਵੇਗਾ ਜਦੋਂ ਇਸ ਘਟਨਾ 'ਚ ਬਿਜਲੀ ਵਿਭਾਗ ਦੀ ਲਾਪਰਵਾਹੀ ਸਾਹਮਣੇ ਆਵੇਗੀ।

 

ਪੰਜਾਬ ਸਰਕਾਰ ਨੇ ਇਸਦੇ ਜਵਾਬ ਲਈ ਹਾਈਕੋਰਟ ਤੋਂ ਕੁਝ ਸਮਾਂ ਮੰਗਿਆ

ਹਾਈਕੋਰਟ ਨੇ ਕਿਹਾ ਕਿ ਕਿਉਂ ਨਾ ਇਸ ਨੀਤੀ ਤਹਿਤ ਹਾਈਕੋਰਟ 'ਚ ਪੈਂਡਿੰਗ ਮੁਆਵਜ਼ੇ ਸਬੰਧੀ ਪਟੀਸ਼ਨਾਂ ਦਾ ਨਿਪਟਾਰਾ ਕੀਤਾ ਜਾਵੇ | ਪੰਜਾਬ ਸਰਕਾਰ ਨੇ ਇਸ ਦੇ ਜਵਾਬ ਲਈ ਹਾਈਕੋਰਟ ਤੋਂ ਕੁਝ ਸਮਾਂ ਮੰਗਿਆ ਹੈ। ਇਸ 'ਤੇ ਹਾਈਕੋਰਟ ਨੇ ਸੁਣਵਾਈ ਮੁਲਤਵੀ ਕਰ ਦਿੱਤੀ। ਦੱਸ ਦਈਏ ਕਿ ਪਿਛਲੇ 30 ਦਿਨਾਂ 'ਚ ਜਲੰਧਰ 'ਚ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ 'ਚ ਬਿਜਲੀ ਦਾ ਝਟਕਾ ਲੱਗਣ ਨਾਲ ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਪਾਵਰਕੌਮ ਦਾ ਕਹਿਣਾ ਸੀ ਕਿ ਉਪਰੋਕਤ ਘਟਨਾਵਾਂ ਵਿੱਚ ਪਾਵਰਕੌਮ ਦਾ ਕੋਈ ਕਸੂਰ ਨਹੀਂ ਹੈ।

 

ਮੁਆਵਜ਼ਾ ਰਾਸ਼ੀ ਤੈਅ ਕਰਨ ਦੇ ਹੁਕਮ ਦਿੱਤੇ

ਬਿਜਲੀ ਦੇ ਝਟਕੇ ਕਾਰਨ ਮੁਆਵਜ਼ੇ ਸਬੰਧੀ ਵੱਡੀ ਗਿਣਤੀ ਵਿੱਚ ਪਟੀਸ਼ਨਾਂ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪੈਂਡਿੰਗ ਸਨ ਅਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਪੀਐਸਪੀਸੀਐਲ ਨੂੰ ਮੁਆਵਜ਼ੇ ਲਈ ਨੀਤੀ ਬਣਾਉਣ ਦੇ ਹੁਕਮ ਦਿੱਤੇ ਸਨ। ਦੱਸ ਦੇਈਏ ਕਿ ਸਰਕਾਰੀ ਵਕੀਲ ਤੇਜ਼ ਸ਼ਰਮਾ ਨੇ ਪੰਜਾਬ ਦੇ ਅਧਿਕਾਰੀਆਂ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਹਾਈ ਕੋਰਟ ਵਿੱਚ ਪੇਸ਼ ਕੀਤੀ ਸੀ, ਜਿਸ ਵਿੱਚ ਬਹਿਸ ਤੋਂ ਬਾਅਦ ਸਰਕਾਰੀ ਮੁਲਾਜ਼ਮਾਂ, ਠੇਕਾ ਮੁਲਾਜ਼ਮਾਂ ਦੇ ਨਾਲ-ਨਾਲ ਲੋਕਾਂ ਲਈ ਮੁਆਵਜ਼ਾ ਰਾਸ਼ੀ ਤੈਅ ਕਰਨ ਦੇ ਹੁਕਮ ਦਿੱਤੇ ਗਏ ਹਨ।

 

ਮੁਆਵਜਾ ਰਾਸ਼ੀ ਲਈ ਇਹ ਹੋਣਗੇ ਪ੍ਰਬੰਧ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਜੇਕਰ ਪਾਵਰਕਾਮ ਜਾਂ ਉਨ੍ਹਾਂ ਦੇ ਕਰਮਚਾਰੀਆਂ ਦੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਸਾਹਮਣੇ ਆਉਂਦੀ ਹੈ ਤਾਂ ਉਸ ਮਾਮਲੇ 'ਚ ਪੀੜਤ ਪਰਿਵਾਰ ਨੂੰ ਮੁਆਵਜ਼ਾ ਦੇਣਾ ਹੋਵੇਗਾ। ਇਸ ਦੇ ਨਾਲ ਹੀ ਜੇਕਰ ਬਿਜਲੀ ਵਿਭਾਗ ਦੀ ਅਣਗਹਿਲੀ ਕਾਰਨ ਕੋਈ ਆਮ ਵਿਅਕਤੀ ਕਰੰਟ ਲੱਗ ਜਾਂਦਾ ਹੈ ਅਤੇ ਉਸ ਦੀ ਮੌਤ ਹੋ ਜਾਂਦੀ ਹੈ ਜਾਂ ਜ਼ਖਮੀ ਹੋ ਜਾਂਦਾ ਹੈ ਤਾਂ ਕਰਮਚਾਰੀ ਮੁਆਵਜ਼ਾ ਐਕਟ ਤਹਿਤ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇਗੀ। ਮੁਆਵਜ਼ੇ ਦੀ ਰਕਮ ਦਾ ਫੈਸਲਾ ਮ੍ਰਿਤਕ ਦੀ ਉਮਰ ਅਤੇ ਉਸਦੀ ਆਮਦਨ ਦੇ ਹਿਸਾਬ ਨਾਲ ਕੀਤਾ ਜਾਵੇਗਾ। ਪਾਵਰਕੌਮ ਨੂੰ ਸਾਰੇ ਤੱਥਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਘਟਨਾ ਦੇ 30 ਦਿਨਾਂ ਦੇ ਅੰਦਰ ਮੁਆਵਜ਼ਾ ਜਾਰੀ ਕਰਨਾ ਹੋਵੇਗਾ।

Recent News