menu-icon
Punjabi Story Line
  • Home
  • News
  • Punjab
  • ਹੁਣ ਭਗਵੰਤ ਮਾਨ ਦੇ ਨਿਸ਼ਾਨੇ 'ਤੇ ਮਜੀਠੀਆ, ਕਰਤਾ ਵੱਡਾ ਚੈਲੇਂਜ

ਹੁਣ ਭਗਵੰਤ ਮਾਨ ਦੇ ਨਿਸ਼ਾਨੇ 'ਤੇ ਮਜੀਠੀਆ, ਕਰਤਾ ਵੱਡਾ ਚੈਲੇਂਜ

CM ਮਾਨ ਨੇ ਬਿਕਰਮ ਮਜੀਠੀਆ ਨੂੰ ਅਰਬੀ ਘੋੜਿਆਂ ‘ਤੇ 5 ਦਸੰਬਰ ਤੱਕ ਜਵਾਬ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ, ਜੇਕਰ ਤੁਸੀਂ ਜਵਾਬ ਨਹੀਂ ਦਿੱਤਾ ਤਾਂ ਮੈਂ ਮੀਡੀਆ ਦੇ ਸਾਹਮਣੇ ਆ ਕੇ ਤੁਹਾਨੂੰ ਖੁਦ ਦੱਸਾਂਗਾ।

Date Updated Last Updated : 01 December 2023, 03:42 PM IST
Share:

ਚੰਡੀਗੜ੍ਹ ਵਿੱਚ ਮਿਉਂਸਪਲ ਭਵਨ ਵਿੱਚ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਉਨ੍ਹਾਂ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਚੰਗੀ ਤਰ੍ਹਾਂ ਘੇਰਿਆ। ਇੱਕ ਕਿੱਸਾ ਸੁਣਾਉਂਦੇ ਹੋਏ ਸੀ.ਐਮ ਮਾਨ ਨੇ ਕਿਹਾ – 1957 ਵਿੱਚ ਜਦੋਂ ਭਾਰਤ ਵਿੱਚ ਵੋਟਿੰਗ ਹੋਈ ਸੀ ਤਾਂ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਅਗਵਾਈ ਵਿੱਚ ਇੱਕ ਵਫ਼ਦ ਅਰਬ ਦੇਸ਼ਾਂ ਵਿੱਚ ਗਿਆ ਸੀ। ਉਥੋਂ ਦੇ ਰਾਜੇ ਨੇ ਅਰਬੀ ਨਸਲ ਦੇ ਘੋੜੇ ਵਫ਼ਦ ਨੂੰ ਦਿੱਤੇ ਤਾਂ ਜੋ ਭਾਰਤੀ ਫ਼ੌਜ ਉਨ੍ਹਾਂ ਨੂੰ ਆਪਣੀ ਰੱਖਿਆ ਸੈਨਾ ਵਿੱਚ ਸ਼ਾਮਲ ਕਰ ਸਕੇ।

 

ਨਿਯਮਾਂ ਮੁਤਾਬਕ ਮੇਰਠ ਪਹੁੰਚਣੇ ਸਨ ਘੋੜੇ

ਸੀਐੱਮ ਨੇ ਕਿਹਾ ਕਿ ਇਸ ਟੀਮ ਵਿੱਚ ਉਪ ਰੱਖਿਆ ਮੰਤਰੀ ਸੁਰਜੀਤ ਸਿੰਘ ਮਜੀਠੀਆ ਬਿਕਰਮ ਮਜੀਠੀਆ ਦੇ ਪੁਰਖੇ ਸਨ। ਨਿਯਮਾਂ ਮੁਤਾਬਕ ਉਨ੍ਹਾਂ ਘੋੜਿਆਂ ਨੂੰ ਮੇਰਠ ਪਹੁੰਚਣਾ ਚਾਹੀਦਾ ਸੀ ਪਰ 2 ਮਹੀਨਿਆਂ ਬਾਅਦ ਅਰਬੀ ਬਾਦਸ਼ਾਹ ਨੇ ਬੁਲਾ ਕੇ ਪੁੱਛਿਆ ਕਿ ਘੋੜੇ ਕਿੱਥੇ ਹਨ। ਭਾਰਤ ਸਰਕਾਰ ਨੇ ਕਿਹਾ ਕਿ ਉਹ ਮੇਰਠ ਤੋਂ ਪਤਾ ਲਗਾ ਕੇ ਦੋ ਘੰਟੇ ਦੇ ਅੰਦਰ ਸੂਚਿਤ ਕਰਨਗੇ। ਦੋ ਘੰਟੇ ਬਾਅਦ ਅਰਬ ਦੇ ਰਾਜੇ ਨੂੰ ਸੂਚਿਤ ਕੀਤਾ ਗਿਆ ਕਿ ਘੋੜੇ ਮੇਰਠ ਨਹੀਂ ਪਹੁੰਚੇ ਹਨ ਅਤੇ ਕਿਸੇ ਨਿੱਜੀ ਕੰਮ ਲਈ ਚਲੇ ਗਏ ਹਨ। ਜਿਸ ਤੋਂ ਬਾਅਦ ਅਰਬ ਦੇਸ਼ ਦੇ ਬਾਦਸ਼ਾਹ ਨੇ ਪ੍ਰਧਾਨ ਮੰਤਰੀ ਨਹਿਰੂ ਨੂੰ ਫੋਨ ਕਰਕੇ ਇਤਰਾਜ਼ ਪ੍ਰਗਟਾਇਆ। ਫਿਰ ਨਹਿਰੂ ਨੇ ਮਜੀਠੀਆ ਨੂੰ ਫੋਨ ਕਰਕੇ ਅਸਤੀਫਾ ਦੇਣ ਲਈ ਕਿਹਾ। ਅੱਜ ਜਦੋਂ ਵੀ ਕੋਈ ਪੱਗ ਬੰਨ੍ਹ ਕੇ ਮੇਰਠ ਜਾਂਦਾ ਹੈ ਤਾਂ ਉਸ ਨੂੰ ਘੋੜਾ ਚੋਰ ਕਿਹਾ ਜਾਂਦਾ ਹੈ।

 

ਬਿਕਰਮ ਮਜੀਠੀਆ ਦੱਸਣ ਕਿੱਥੇ ਹਨ ਘੋੜੇ

ਸੀਐਮ ਮਾਨ ਨੇ ਬਿਕਰਮ ਮਜੀਠੀਆ ਨੂੰ 5 ਦਸੰਬਰ ਤੱਕ ਦਾ ਸਮਾਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ 5 ਦਸੰਬਰ ਤੱਕ ਦੱਸਣ ਕਿ ਉਹ ਘੋੜੇ ਕਿੱਥੇ ਹਨ। ਜੇਕਰ ਉਹ ਨਹੀਂ ਦੱਸਦੇ ਤਾਂ ਮੀਡੀਆ ਸਾਹਮਣੇ ਉਹ ਆਪ ਸਪੱਸ਼ਟ ਕਰਣਗੇ ਕਿ ਉਹ ਘੋੜੇ ਕਿੱਥੇ ਗਏ ਸਨ।

ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਦੀਆਂ ਕੋਈ ਪ੍ਰਾਪਤੀਆਂ ਨਹੀਂ, ਉਹ ਸਿਰਫ਼ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਸਾਲੇ ਹਨ। ਸਵੇਰੇ ਉੱਠ ਕੇ ਉਸ ਦਾ ਕੰਮ ਹੈ ਕਿ ਬੱਸ ਉਨ੍ਹਾਂ ਦੇ ਕੰਮ ਵੱਲ ਉਂਗਲ ਚੁੱਕਣਾ। ਦਰਅਸਲ ਉਹਨਾਂ ਨੂੰ ਇਹ ਵੇਖ ਨਹੀਂ ਸਖਾ ਰਹੇ ਕਿ ਇੱਕ ਛੋਟੀ ਜਿਹੀ ਜਗ੍ਹਾ ਤੋਂ ਨਿਕਲਿਆ ਇੱਕ ਪੰਜਾਬੀ ਅੱਜ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਤੇ ਬੈਠਾ ਹੈ।

 

Recent News