Punjab News: ਕਿਸਾਨੀ ਅੰਦੋਲਨ ਦੌਰਾਨ ਕੇਂਦਰ ਦੇ ਵੱਲੋਂ ਪਹਿਲਾਂ ਜਿੱਥੇ ਹਰਿਆਣਾ ਦੇ ਨਾਲ 3 ਜਿਲ੍ਹਿਆਂ ਦੇ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਸੀ ਜਿਸਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਵਿਰੋਧ ਕੀਤਾ ਗਿਆ ਸੀ। ਜਿਸਦੇ ਚਲਦੇ ਹੁਣ ਕੇਂਦਰ ਨੇ ਨਵਾਂ ਫਰਮਾਨ ਜਾਰੀ ਕਰਦੇ ਹੋਏ 7 ਜਿਲ੍ਹਿਆਂ ਵਿੱਚ 24 ਫਰਵਰੀ ਤੱਕ ਇੰਟਰਨੈੱਟ ਤੇ ਪਾਬੰਦੀ ਵਧਾ ਦਿੱਤੀ ਹੈ। ਇਨ੍ਹਾਂ ਹੁਕਮਾਂ ਨਾਲ 20 ਥਾਣਿਆਂ ਦੇ ਅਧਿਕਾਰ ਖੇਤਰ ਪ੍ਰਭਾਵਿਤ ਹੋਣਗੇ। ਇਹ ਹੁਕਮ ਕੇਂਦਰ ਸਰਕਾਰ ਵੱਲੋਂ ਇੰਡੀਅਨ ਟੈਲੀਗ੍ਰਾਫ ਐਕਟ 1885 ਦੀ ਧਾਰਾ 7, ਉਪ ਨਿਯਮ 1 ਅਤੇ ਨਿਯਮ 2 ਤਹਿਤ ਜਾਰੀ ਕੀਤੇ ਗਏ ਹਨ।
ਮਾਨ ਨੇ ਜਤਾਇਆ ਸੀ ਰੋਸ
ਹਾਲ ਹੀ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ 16 ਫਰਵਰੀ ਤੱਕ ਇੰਟਰਨੈੱਟ ਬੰਦ ਕਰਨ 'ਤੇ ਰੋਸ ਪ੍ਰਗਟਾਇਆ ਸੀ। ਪੱਤਰ ਵਿੱਚ ਮੁੱਖ ਮੰਤਰੀ ਨੇ ਤੁਰੰਤ ਪ੍ਰਭਾਵ ਨਾਲ ਇੰਟਰਨੈੱਟ ਚਾਲੂ ਕਰਨ ਲਈ ਕਿਹਾ ਸੀ। ਇੰਨਾ ਹੀ ਨਹੀਂ ਸੀਐਮ ਭਗਵੰਤ ਮਾਨ ਨੇ ਵੀ ਤੀਜੇ ਦੌਰ ਦੀ ਮੀਟਿੰਗ ਵਿੱਚ ਇਹ ਮੁੱਦਾ ਚੁੱਕਿਆ ਸੀ।
ਪਰ, ਉਨ੍ਹਾਂ ਦੀ ਮੰਗ ਨੂੰ ਨਜ਼ਰਅੰਦਾਜ਼ ਕਰਦੇ ਹੋਏ, ਗ੍ਰਹਿ ਮੰਤਰਾਲੇ ਨੇ ਪੰਜਾਬ ਵਿੱਚ ਇੰਟਰਨੈਟ ਬੰਦ ਕਰਨ ਦੀ ਮਿਆਦ ਦੁਬਾਰਾ ਵਧਾ ਦਿੱਤੀ ਹੈ। ਇੰਨਾ ਹੀ ਨਹੀਂ, ਇਸ ਤੋਂ ਪਹਿਲਾਂ ਪੰਜਾਬ ਦੇ ਸਿਰਫ਼ ਤਿੰਨ ਜ਼ਿਲ੍ਹਿਆਂ ਵਿੱਚ ਇਹ ਇੰਟਰਨੈੱਟ ਬੰਦ ਸੀ। ਪਰ ਹੁਣ ਨਵੇਂ ਹੁਕਮ ਨਾਲ 7 ਜ਼ਿਲ੍ਹਿਆਂ ਵਿੱਚ ਇਸ ਨੂੰ ਬੰਦ ਕਰ ਦਿੱਤਾ ਗਿਆ ਹੈ।
ਇੰਨ੍ਹਾਂ ਇਲਾਕਿਆਂ ਵਿੱਚ ਬੰਦ ਰਹੇਗਾ ਇੰਟਰਨੈੱਟ
ਥਾਣਾ ਸ਼ੰਭੂ, ਜੁਲਕਾਂ, ਪਸਿਆਣਾ, ਪਾਤੜਾਂ, ਸ਼ੁਤਰਾਣਾ, ਸਮਾਣਾ, ਘਨੌਰ, ਦੇਵੀਗੜ੍ਹ ਅਤੇ ਪਟਿਆਲਾ ਦੇ ਬਲਬੇੜਾ ਦਾ ਅਧਿਕਾਰ ਖੇਤਰ,ਐਸ.ਏ.ਐਸ.ਨਗਰ ਥਾਣਾ ਲਾਲੜੂ,ਬਠਿੰਡਾ ਥਾਣਾ ਸੰਗਤ,ਸ੍ਰੀ ਮੁਕਤਸਰ ਸਾਹਿਬ ਥਾਣਾ ਖਿਆਲਾਂਵਾਲੀ,ਮਾਨਸਾ ਥਾਣਾ ਸਰਦੂਲਗੜ੍ਹ,ਸੰਗਰੂਰ ਦੇ ਥਾਣਾ ਖਨੌਰੀ, ਮੂਨਕ, ਲਹਿਰਾ, ਸੁਨਾਮ ਅਤੇ ਝੱਜਲੀ,ਫਤਿਹਗੜ੍ਹ ਸਾਹਿਬ ਥਾਣਾ ਫਤਿਹਗੜ੍ਹ ਸਾਹਿਬ ਵਿੱਚ ਪਾਬੰਦੀ ਲਗਾਈ ਗਈ ਹੈ।