menu-icon
Punjabi Story Line
  • Home
  • News
  • Punjab
  • ਭਗਵਾਨ ਸ਼੍ਰੀ ਰਾਮ ਲਲਾ ਮੂਰਤੀ ਤੇ ਕੀਤੀ ਅਸ਼ਲੀਲ ਟਿੱਪਣੀ, ਪੁਲਿਸ ਨੇ ਮਾਮਲਾ ਕੀਤਾ ਦਰਜ

ਭਗਵਾਨ ਸ਼੍ਰੀ ਰਾਮ ਲਲਾ ਮੂਰਤੀ ਤੇ ਕੀਤੀ ਅਸ਼ਲੀਲ ਟਿੱਪਣੀ, ਪੁਲਿਸ ਨੇ ਮਾਮਲਾ ਕੀਤਾ ਦਰਜ

ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਏਐਸਆਈ ਜਸਵੰਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।

Date Updated Last Updated : 28 January 2024, 06:49 PM IST
Share:

ਹਾਈਲਾਈਟਸ

  • ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਏਐਸਆਈ ਜਸਵੰਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ

Punjab News: ਅਯੁੱਧਿਆ ਵਿਖੇ ਸ਼੍ਰੀ ਰਾਮ ਲਲਾ ਦੀ ਮੂਰਤੀ ਤੇ ਟਿੱਪਣੀ ਕਰਨਾ ਇੱਕ ਵਿਅਕਤੀ ਨੂੰ ਮਹਿੰਗਾ ਪੈ ਗਿਆ ਹੈ। ਪੁਲਿਸ ਨੇ ਉਸ ਖਿਲਾਫ ਮੁਕੱਦਮਾ ਦਰਜ ਕਰਕੇ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਦਸ ਦਈਏ ਕਿ ਸ਼ਿਵ ਸੈਨਾ ਆਗੂ ਵੱਲੋਂ ਦਿੱਤੀ ਸ਼ਿਕਾਇਤ ਤੋਂ ਬਾਅਦ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ।

ਰਾਮਲਲਾ ਦੀ ਮੂਰਤੀ 'ਤੇ ਕੀਤੀ ਸੀ ਅਸ਼ਲੀਲ ਟਿੱਪਣੀ

ਦੱਸਣਯੋਗ ਹੈ ਕਿ ਮੁਲਜ਼ਮ ਤਰਕਸ਼ੀਲ ਸੁਸਾਇਟੀ ਦਾ ਮੈਂਬਰ ਹੈ ਅਤੇ ਉਸ ਨੇ ਫੇਸਬੁੱਕ ਤੇ ਦਿੱਤੇ ਇੰਟਰਵਿਊ ਦੌਰਾਨ ਉਪਰੋਕਤ ਟਿੱਪਣੀਆਂ ਕੀਤੀਆਂ ਸਨ। ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਾਜੀਵ ਟੰਡਨ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਉਸਨੇ ਫੇਸਬੁੱਕ ਤੇ ਦੇਖਿਆ ਕਿ ਇਕ ਵੈੱਬ ਚੈਨਲ 'ਤੇ ਇਕ ਵਿਅਕਤੀ ਸ਼੍ਰੀ ਰਾਮ ਲੱਲਾ ਦੀ ਮੂਰਤੀ 'ਤੇ ਅਸ਼ਲੀਲ ਟਿੱਪਣੀ ਕਰ ਰਿਹਾ ਸੀ।

ਪੁਲਿਸ ਨੇ ਮਾਮਲਾ ਕੀਤਾ ਦਰਜ

ਜਿਸ ਦੀ ਪਛਾਣ ਤਰਕਸ਼ੀਲ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਦੌਧਰ ਵਜੋਂ ਹੋਈ ਹੈ। ਪੁਲਿਸ ਨੇ ਸੁਰਜੀਤ ਦੌਧਰ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ 3 ਵਿੱਚ ਮੁਕੱਦਮਾ ਦਰਜ ਕਰ ਲਿਆ ਹੈ। ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਏਐਸਆਈ ਜਸਵੰਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।

 

Tags :

Recent News