menu-icon
Punjabi Story Line
  • Home
  • News
  • Punjab
  • ਲੋਕਾਂ ਨੂੰ ਵੱਡੀ ਰਾਹਤ...ਸਰਕਾਰੀ ਦਫਤਰਾਂ ਵਿੱਚ ਚੱਲ ਰਹੀ ਡੇਢ ਮਹੀਨੇ ਲੰਬੀ ਹੜਤਾਲ ਖ਼ਤਮ

ਲੋਕਾਂ ਨੂੰ ਵੱਡੀ ਰਾਹਤ...ਸਰਕਾਰੀ ਦਫਤਰਾਂ ਵਿੱਚ ਚੱਲ ਰਹੀ ਡੇਢ ਮਹੀਨੇ ਲੰਬੀ ਹੜਤਾਲ ਖ਼ਤਮ

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ (ਪੀ.ਐਸ.ਐਮ.ਐੱਸ.ਯੂ.) ਦੀ ਕਲਮਛੋੜ ਹੜਤਾਲ ਅੱਜ ਸਮਾਪਤ ਹੋ ਗਈ ਹੈ। ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੱਲਬਾਤ ਲਈ ਬੁਲਾਏ ਜਾਣ ਤੋਂ ਬਾਅਦ ਹੜਤਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ ਹੈ।

Date Updated Last Updated : 18 December 2023, 12:24 PM IST
Share:

ਪੰਜਾਬ ਦੇ ਲੋਕਾਂ ਨੂੰ ਸੋਮਵਾਰ ਸਵੇਰੇ ਹੀ ਵੱਡੀ ਰਾਹਤ ਮਿਲੀ ਹੈ। ਪੰਜਾਬ ਦੇ ਸਰਕਾਰੀ ਦਫਤਰਾਂ ਵਿੱਚ ਚੱਲ ਰਹੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਇਸ ਤੋਂ ਸਰਕਾਰੀ ਦਫਤਰਾਂ ਵਿੱਚ ਸੋਮਵਾਰ ਤੋਂ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਪਿਛਲੇ ਡੇਢ ਮਹੀਨੇ ਤੋਂ ਸਰਕਾਰੀ ਬਾਬੂ ਹੜਤਾਲ ਤੇ ਸਨ, ਜਿਸ ਕਾਰਕੇ ਸਰਕਾਰੀ ਦਫਤਰਾਂ ਵਿੱਚ ਲੋਕਾਂ ਦੇ ਕੰਮ ਨਹੀਂ ਹੋ ਰਹੇ ਸਨ। ਪਰ  ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ (ਪੀ.ਐਸ.ਐਮ.ਐੱਸ.ਯੂ.) ਦੀ ਕਲਮਛੋੜ ਹੜਤਾਲ ਅੱਜ ਸਮਾਪਤ ਹੋ ਗਈ ਹੈ। ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੱਲਬਾਤ ਲਈ ਬੁਲਾਏ ਜਾਣ ਤੋਂ ਬਾਅਦ ਹੜਤਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ ਹੈ। ਦਸ ਦੇਈਏ ਕਿ ਹੜਤਾਲ ਕਾਰਨ 52 ਵਿਭਾਗਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਮੁੱਖ ਮੰਤਰੀ ਮਾਨ ਅੱਜ ਦੁਪਹਿਰ ਪੰਜਾਬ ਭਵਨ ਵਿਖੇ PSMSU ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨਗੇ।

ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਨੇੜੇ ਆਉਣ ਕਾਰਕੇ ਵੀ ਲਿਆ ਫੈਸਲਾ

ਪੀਐਸਐਮਐਸਯੂ ਦੇ ਪ੍ਰਧਾਨ ਅਮਰੀਕ ਸਿੰਘ ਸੰਧੂ ਨੇ ਦੱਸਿਆ ਕਿ ਯੂਨੀਅਨ ਦੇ ਵਫ਼ਦ ਨੂੰ ਉਨ੍ਹਾਂ ਦੀਆਂ ਮੰਗਾਂ ’ਤੇ ਵਿਚਾਰ ਕਰਨ ਲਈ ਸ਼ੁੱਕਰਵਾਰ ਨੂੰ ਚੰਡੀਗੜ੍ਹ ਬੁਲਾਇਆ ਗਿਆ ਸੀ। ਇਸ ਦੌਰਾਨ ਵਫ਼ਦ ਨੂੰ 18 ਦਸੰਬਰ ਨੂੰ ਦੁਪਹਿਰ ਦਾ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਨ ਟੂ ਵਨ ਮੀਟਿੰਗ ਦਾ ਸਮਾਂ ਵੀ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਯੂਨੀਅਨ ਨੂੰ ਹੜਤਾਲ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਆ ਰਿਹਾ ਹੈ।  ਇਸ ਦੇ ਮੱਦੇਨਜ਼ਰ ਉਨ੍ਹਾਂ ਨੇ ਅਧਿਕਾਰੀਆਂ ਦੀ ਅਪੀਲ ਨੂੰ ਮੰਨਦਿਆਂ ਕੁਝ ਸਮੇਂ ਲਈ ਹੜਤਾਲ ਮੁਲਤਵੀ ਕਰ ਦਿੱਤੀ ਹੈ। ਇਸ ਦੌਰਾਨ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਦੇ ਵਧੀਕ ਨਿੱਜੀ ਸਕੱਤਰ ਹਿਮਾਂਸ਼ੂ ਜੈਨ ਨੇ ਵੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਯੂਨੀਅਨ ਦੇ ਨੁਮਾਇੰਦਿਆਂ ਦੀ ਸਹੂਲਤ ਲਈ ਨੋਡਲ ਅਫ਼ਸਰ ਨਿਯੁਕਤ ਕਰਨ ਲਈ ਕਿਹਾ ਹੈ।  

42 ਵਿਭਾਗਾਂ ਦਾ ਕੰਮ ਹੋ ਰਿਹਾ ਸੀ ਪ੍ਰਭਾਵਿਤ

ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਕੀਤੀ ਗਈ ਹੜਤਾਲ ਕਾਰਨ ਕਰੀਬ 42 ਵਿਭਾਗਾਂ ਦਾ ਕੰਮ ਪ੍ਰਭਾਵਿਤ ਹੋਇਆ। ਹੜਤਾਲ ਵਿੱਚ ਨਿਗਮ ਦੇ ਸਰਕਾਰੀ ਮੁਲਾਜ਼ਮ ਅਤੇ ਕਲੈਰੀਕਲ ਸਟਾਫ ਸ਼ਾਮਲ ਹੋਇਆ। ਇਸ ਦੇ ਨਾਲ ਹੀ 42 ਵਿਭਾਗਾਂ ਵਿੱਚੋਂ ਸਭ ਤੋਂ ਅਹਿਮ ਵਿਭਾਗ ਰਜਿਸਟਰੀਆਂ ਦਾ ਸੀ, ਜੋ ਸੋਮਵਾਰ ਤੋਂ ਮੁੜ ਸ਼ੁਰੂ ਹੋ ਗਿਆ ਹੈ। ਹਾਲਾਂਕਿ ਇਸ ਵਿਚਾਲੇ ਕੁਝ ਘੰਟਿਆਂ ਲਈ ਰਜਿਸਟਰੀਆਂ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ। ਪਰ ਫਿਰ ਇਸ ਨੂੰ ਬੰਦ ਕਰ ਦਿੱਤਾ ਗਿਆ ਸੀ। ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਸੇਵਾ ਕੇਂਦਰਾਂ ਦੇ ਪਿਛਲੇ ਡੈਸਕ ’ਤੇ ਕੰਮ ਕਰਦੇ ਸਾਰੇ ਲੋਕ ਹੜਤਾਲ ’ਤੇ ਸਨ।

Recent News