ਇੱਕ ਹਜ਼ਾਰ ਰੁਪਏ ਨੇ ਸਲਾਖਾਂ ਪਿੱਛੇ ਪਹੁੰਚਾਇਆ ASI

ਪੰਜਾਬ ਪੁਲਿਸ ਦੇ ਇੱਕ ASI ਨੂੰ ਇੱਕ ਹਜ਼ਾਰ ਰੁਪਏ ਖਾਤਰ ਸਲਾਖਾਂ ਪਿੱਛੇ ਪਹੁੰਚ ਗਿਆ। ਵਰਦੀਧਾਰੀ ਨੇ ਜਦੋਂ ਆਪਣੇ ਅੰਦਰ ਦਾ ਲਾਲਚ ਨਾ ਮਾਰਿਆ ਅਤੇ ਧੱਕੇਸ਼ਾਹੀ ‘ਤੇ ਜ਼ੋਰ ਰੱਖਿਆ। ਇਸ ਹਰਕਤ ਨੇ ਪੁਲਿਸ ਮੁਲਾਜ਼ਮ ਨੂੰ ਸਲਾਖਾਂ ਪਿੱਛੇ ਪਹੁੰਚਾ ਦਿੱਤਾ। ਹੁਣ ਉਸਨੂੰ ਪਛਤਾਵਾ ਹੋ ਰਿਹਾ ਹੈ। ਜਿਸਦਾ ਕੋਈ ਫਾਇਦਾ ਨਹੀਂ ਰਿਹਾ। ਦਰਅਸਲ ਇਸ ਮੁਲਾਜ਼ਮ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ […]

Punjabi Story Line
Calendar

Share:

ਪੰਜਾਬ ਪੁਲਿਸ ਦੇ ਇੱਕ ASI ਨੂੰ ਇੱਕ ਹਜ਼ਾਰ ਰੁਪਏ ਖਾਤਰ ਸਲਾਖਾਂ ਪਿੱਛੇ ਪਹੁੰਚ ਗਿਆ। ਵਰਦੀਧਾਰੀ ਨੇ ਜਦੋਂ ਆਪਣੇ ਅੰਦਰ ਦਾ ਲਾਲਚ ਨਾ ਮਾਰਿਆ ਅਤੇ ਧੱਕੇਸ਼ਾਹੀ ‘ਤੇ ਜ਼ੋਰ ਰੱਖਿਆ। ਇਸ ਹਰਕਤ ਨੇ ਪੁਲਿਸ ਮੁਲਾਜ਼ਮ ਨੂੰ ਸਲਾਖਾਂ ਪਿੱਛੇ ਪਹੁੰਚਾ ਦਿੱਤਾ। ਹੁਣ ਉਸਨੂੰ ਪਛਤਾਵਾ ਹੋ ਰਿਹਾ ਹੈ। ਜਿਸਦਾ ਕੋਈ ਫਾਇਦਾ ਨਹੀਂ ਰਿਹਾ। ਦਰਅਸਲ ਇਸ ਮੁਲਾਜ਼ਮ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜ ਲਿਆ ਗਿਆ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਐਸ.ਬੀ.ਐਸ. ਨਗਰ ਜ਼ਿਲ੍ਹੇ ਦੇ ਥਾਣਾ ਬਲਾਚੌਰ ਸਦਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਲੇਖ ਰਾਜ ਨੂੰ 1 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐਸਆਈ ਨੂੰ ਬਲਾਚੌਰ ਤਹਿਸੀਲ ਦੇ ਪਿੰਡ ਮੋਹਰਾਂ ਦੇ ਵਸਨੀਕ ਚਰਨਦਾਸ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਕੀਤੀ ਕਿ  ਉਸਦੇ ਪੁੱਤਰ ਦੇ ਝਗੜੇ ਸਬੰਧੀ ਪੰਚਾਇਤੀ ਰਾਜੀਨਾਮਾ ਹੋ ਚੁੱਕਾ ਹੈ। ਇਸਦੇ ਬਾਵਜੂਦ ਇਸ ਝਗੜੇ ਦੀ ਸ਼ਿਕਾਇਤ ਦੀ ਜਾਂਚ ਕਰ ਰਿਹਾ ਏਐਸਆਈ ਉਹਨਾਂ ਕੋਲੋਂ ਰਿਸ਼ਵਤ ਮੰਗ ਰਿਹਾ ਹੈ।  ਉਸਦੇ ਅਤੇ ਉਸਦੇ ਲੜਕੇ ਖ਼ਿਲਾਫ਼ ਪੁਲਿਸ ਕੇਸ ਦਰਜ ਕਰਨ ਦੀ ਧਮਕੀ ਦੇ ਕੇ 5 ਹਜ਼ਾਰ ਰੁਪਏ ਰਿਸ਼ਵਤ ਵਜੋਂ ਮੰਗੇ ਜਾ ਰਹੇ ਹਨ। ਇਸ ਵਿੱਚੋਂ 3 ਹਜ਼ਾਰ ਰੁਪਏ ਪਹਿਲਾਂ ਏਐਸਆਈ ਲੈ ਚੁੱਕਾ ਹੈ। ਹੁਣ 1 ਹਜ਼ਾਰ ਰੁਪਏ ਹੋਰ ਮੰਗ ਰਿਹਾ ਹੈ। ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਜਲੰਧਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਲੇਖ ਰਾਜ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 1,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਦੋਸ਼ੀ ਏ.ਐਸ.ਆਈ ਦੇ ਖਿਲਾਫ ਵਿਜੀਲੈਂਸ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।