menu-icon
Punjabi Story Line
  • Home
  • News
  • Punjab
  • ਪੰਜਾਬ ਪੁਲਿਸ ਦਾ ਆਪਰੇਸ਼ਨ CASO ਸ਼ੁਰੂ, DGP ਗੌਰਵ ਯਾਦਵ ਕਰ ਰਹੇ ਮੁਹਿੰਮ ਦੀ ਅਗਵਾਈ, ਫੀਲਡ ਚ ਉਤਰੇ ਸੀਨੀਅਰ ਅਧਿਕਾਰੀ, ਕਈ ਥਾਵਾਂ 'ਤੇ ਚੈਕਿੰਗ

ਪੰਜਾਬ ਪੁਲਿਸ ਦਾ ਆਪਰੇਸ਼ਨ CASO ਸ਼ੁਰੂ, DGP ਗੌਰਵ ਯਾਦਵ ਕਰ ਰਹੇ ਮੁਹਿੰਮ ਦੀ ਅਗਵਾਈ, ਫੀਲਡ ਚ ਉਤਰੇ ਸੀਨੀਅਰ ਅਧਿਕਾਰੀ, ਕਈ ਥਾਵਾਂ 'ਤੇ ਚੈਕਿੰਗ

ਪੰਜਾਬ ਪੁਲਿਸ ਵੱਲੋਂ ਅੱਜ (ਬੁੱਧਵਾਰ) ਪੂਰੇ ਸੂਬੇ ਵਿੱਚ ਅਪਰਾਧੀਆਂ ਨੂੰ ਨੱਥ ਪਾਉਣ ਲਈ ਆਪਰੇਸ਼ਨ CASO ਚਲਾਇਆ ਜਾ ਰਿਹਾ ਹੈ। ਇਸ ਆਪਰੇਸ਼ਨ ਦੀ ਅਗਵਾਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਖੁਦ ਕਰ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਮੈਦਾਨ ਵਿੱਚ ਆ ਗਏ ਹਨ। ਇਹ ਆਪਰੇਸ਼ਨ ਸੇਫ ਨੇਬਰਹੁੱਡ ਦੀ ਤਰਜ਼ 'ਤੇ ਚੱਲ ਰਿਹਾ ਹੈ। ਇਸ ਦੌਰਾਨ ਬੱਸ ਸਟੈਂਡ ਤੋਂ ਸ਼ੁਰੂ ਹੋ ਕੇ ਉਨ੍ਹਾਂ ਸਾਰੇ ਇਲਾਕਿਆਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ।

Date Updated Last Updated : 09 October 2024, 11:41 AM IST
Share:

ਪੰਜਾਬ ਨਿਊਜ। ਸੂਬੇ 'ਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਹਫ਼ਤੇ ਦੁਸਹਿਰਾ ਹੈ, ਜਦਕਿ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣੀਆਂ ਹਨ। ਅਜਿਹੇ 'ਚ ਪੁਲਸ ਕਿਸੇ ਵੀ ਤਰ੍ਹਾਂ ਦੀ ਨਰਮੀ ਦਿਖਾਉਣ ਦੇ ਮੂਡ 'ਚ ਨਹੀਂ ਹੈ। ਇਹ ਆਪਰੇਸ਼ਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਚੱਲ ਰਿਹਾ ਹੈ। ਇਸ ਲਈ ਪੂਰੀ ਰਣਨੀਤੀ ਤਿਆਰ ਕੀਤੀ ਗਈ ਸੀ। ਇਸ ਵਿੱਚ 412 ਥਾਣਿਆਂ ਦੀ ਪੁਲੀਸ ਸ਼ਾਮਲ ਹੈ। ਅਪਰੇਸ਼ਨ ਵਿੱਚ 8 ਹਜ਼ਾਰ ਤੋਂ ਵੱਧ ਕਰਮਚਾਰੀ ਸ਼ਾਮਲ ਕੀਤੇ ਗਏ ਹਨ। ਇਸ ਲਈ ਪੂਰੀ ਯੋਜਨਾ ਤਿਆਰ ਕੀਤੀ ਗਈ ਸੀ। ਸ਼ੱਕੀ ਲੋਕਾਂ 'ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇਗੀ।

ਸਾਰੇ ਡਰੱਗ ਤਸਕਰ ਅਤੇ ਮੁਲਜ਼ਮਾਂ ਦੀ ਸੂਚੀ ਤਿਆਰ 

ਪੁਲਿਸ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਅਪਰਾਧੀਆਂ, ਨਸ਼ਾ ਤਸਕਰਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਗਈਆਂ ਹਨ। ਸੂਚੀ 'ਚ ਸ਼ਾਮਲ ਲੋਕਾਂ 'ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਸਰਹੱਦੀ ਖੇਤਰਾਂ ਵਿੱਚ ਵੀ ਅਜਿਹੀ ਹੀ ਮੁਹਿੰਮ ਚਲਾਈ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਡੀ ਕੋਸ਼ਿਸ਼ ਸੂਬੇ 'ਚ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਦੀ ਹੈ। ਇਸ ਤੋਂ ਪਹਿਲਾਂ ਕਰੀਬ 7 ਵਾਰ CASO ਅਪਰੇਸ਼ਨ ਕੀਤਾ ਜਾ ਚੁੱਕਾ ਹੈ। ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ, ਹਥਿਆਰ ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ।

Recent News