ਪਾਕਿਸਤਾਨ ਵਿੱਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਸਾਥੀ ਗੈਂਗਸਟਰ ਕੈਲਾਸ਼ ਖਿਚਨ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਕਾਬੂ ਕਰ ਲਿਆ ਹੈ। ਗੈਂਗਸਟਰ ਪੰਜਾਬ ਦੇ ਨਾਲ ਰਾਜਸਥਾਨ ਵਿੱਚ ਵੀ ਸਰਗਰਮ ਸੀ। ਦੋਵਾਂ ਰਾਜਾਂ ਦੀ ਪੁਲਿਸ ਉਸ ਨੂੰ ਫੜਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਸੀ। ਹੁਣ ਟਾਸਕ ਫੋਰਸ ਨੇ ਇਹ ਆਪ੍ਰੇਸ਼ਨ ਕੇਂਦਰੀ ਸੁਰੱਖਿਆ ਏਜੰਸੀਆਂ ਦੀ ਮਦਦ ਨਾਲ ਅੰਜ਼ਾਮ ਦਿੱਤਾ। ਗੈਂਗਸਟਰ ਕੈਲਾਸ਼ ਖਿਚਨ ਪਿਛਲੇ ਲੰਬੇ ਸਮੇਂ ਤੋਂ ਅਮਰੀਕਾ ਸਥਿਤ ਹਰਪ੍ਰੀਤ ਸਿੰਘ ਦੇ ਇਸ਼ਾਰੇ 'ਤੇ ਅੱਤਵਾਦੀਆਂ ਨੂੰ ਹਥਿਆਰ ਸਪਲਾਈ ਕਰ ਰਿਹਾ ਸੀ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਗੈਂਗਸਟਰ ਕੈਲਾਸ਼ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਡੀਜੀਪੀ ਨੇ ਦੱਸਿਆ ਕਿ ਗੈਂਗਸਟਰ ਨੂੰ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਕਾਬੂ ਕੀਤਾ ਗਿਆ ਹੈ।
ਖਾਲਿਸਤਾਨੀ ਅੱਤਵਾਦੀਆਂ ਨਾਲ ਵੀ ਸਬੰਧ ਆ ਰਹੇ ਸਾਹਮਣੇ
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗੈਂਗਸਟਰ ਕੈਲਾਸ਼ ਦੇ ਖਾਲਿਸਤਾਨੀ ਅੱਤਵਾਦੀਆਂ ਨਾਲ ਸਬੰਧ ਵੀ ਸਾਹਮਣੇ ਆ ਰਹੇ ਹਨ। ਰਿੰਦਾ ਅਤੇ ਹੈਪੀ ਪਾਸੀਆ ਦੇ ਨਿਰਦੇਸ਼ਾਂ 'ਤੇ ਕੈਲਾਸ਼ ਖਿਚਨ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਅੱਤਵਾਦੀਆਂ ਨੂੰ ਹਥਿਆਰ ਸਪਲਾਈ ਕਰਦਾ ਸੀ। ਜਿਸ ਨੂੰ ਅੱਤਵਾਦੀ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਵਰਤ ਸਕਦੇ ਹਨ। ਉਸ ਦੇ ਖਿਲਾਫ ਜਬਰੀ ਵਸੂਲੀ, ਐਨਡੀਪੀਐਸ ਅਤੇ ਆਰਮਜ਼ ਐਕਟ ਦੇ ਵੀ ਕਈ ਮਾਮਲੇ ਦਰਜ ਹਨ। ਫਿਲਹਾਲ AGTF ਗੈਂਗਸਟਰ ਨੂੰ ਹਿਰਾਸਤ 'ਚ ਲੈ ਕੇ ਉਸ ਤੋਂ ਪੁੱਛਗਿੱਛ ਕਰ ਰਹੀ ਹੈ, ਤਾਂ ਜੋ ਉਸ ਦੇ ਅਹਿਮ ਫਾਰਵਰਡ ਅਤੇ ਬੈਕਵਰਡ ਲਿੰਕਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।
In a major breakthrough, #AGTF, Punjab in a joint operation with Central agencies has arrested Kailash Khichan, a key operative of #Pak based terrorist Harvinder Singh @ Rinda & #USA based Harpreet Singh @ Happy Passia (1/4) pic.twitter.com/EmFdyzTzj3
— DGP Punjab Police (@DGPPunjabPolice) January 12, 2024