menu-icon
Punjabi Story Line
  • Home
  • News
  • Punjab
  • ਅੰਮ੍ਰਿਤਸਰ 'ਚ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਅੰਮ੍ਰਿਤਸਰ 'ਚ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਅੰਮ੍ਰਿਤਸਰ ਸ਼ਹਿਰ ਦੇ ਨਿਊ ਮੋਹਣੀ ਪਾਰਕ ਦੇ ਵਸਨੀਕ ਪਰਮਜੀਤ ਸਿੰਘ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Date Updated Last Updated : 07 February 2025, 03:47 PM IST
Share:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਮਾਲ ਹਲਕਾ ਕੋਟ ਖਾਲਸਾ ਵਿਖੇ ਤੈਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਅੰਮ੍ਰਿਤਸਰ ਸ਼ਹਿਰ ਦੇ ਨਿਊ ਮੋਹਣੀ ਪਾਰਕ ਦੇ ਵਸਨੀਕ ਪਰਮਜੀਤ ਸਿੰਘ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਾਲ ਵਿਛਾ ਕੇ ਫੜਿਆ 

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸਦੇ ਕਰਜ਼ੇ ਦੀ ਰਕਮ ਨੂੰ ਦਰੁਸਤ ਕਰਨ ਬਦਲੇ 20,000 ਰੁਪਏ ਰਿਸ਼ਵਤ ਮੰਗੀ ਹੈ ਜਿਸ ਨੂੰ ਮਾਲ ਰਿਕਾਰਡ ਵਿੱਚ ਅਸਲ ਕਰਜ਼ਾ 9 ਲੱਖ ਰੁਪਏ ਦੀ ਬਜਾਏ ਗਲਤੀ ਨਾਲ 90 ਲੱਖ ਰੁਪਏ ਲਿਖਿਆ ਗਿਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਉਕਤ ਪਟਵਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਵੱਲੋਂ ਇਸ ਕੇਸ ਹੋਰ ਜਾਂਚ ਜਾਰੀ ਹੈ।

Recent News