menu-icon
Punjabi Story Line
  • Home
  • News
  • Punjab
  • 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਗ੍ਰਿਫ਼ਤਾਰ

25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਗ੍ਰਿਫ਼ਤਾਰ

ਜ਼ਮੀਨ ਦਾ ਗੁਆਂਢੀ ਨਾਲ ਤਬਾਦਲਾ ਕਰਨ ਤੇ ਇੰਤਕਾਲ ਦਰਜ ਕਰਨ ਬਦਲੇ ਰਿਸ਼ਵਤ ਲਈ। ਜਲੰਧਰ ਰੇਂਜ ਦੀ ਵਿਜੀਲੈਂਸ ਨੇ ਕਾਰਵਾਈ ਕਰਦਿਆਂ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ। 

Date Updated Last Updated : 29 November 2023, 06:10 PM IST
Share:

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਹੁਸ਼ਿਆਰਪੁਰ ਵਿਖੇ ਇੱਕ ਪਟਵਾਰੀ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ। ਮਾਲ ਹਲਕਾ ਸ਼ਾਮਚੁਰਾਸੀ ਵਿਖੇ ਤਾਇਨਾਤ ਪਟਵਾਰੀ ਨਰਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਪਟਵਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਉਸਨੂੰ ਭਲਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ। 

ਸ਼ਿਕਾਇਤ 'ਤੇ ਹੋਈ ਕਾਰਵਾਈ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ  ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਕਡਿਆਣਾ ਵਾਸੀ ਬਲਦੇਵ ਸਿੰਘ ਨੇ ਵਿਜੀਲੈਂਸ ਕੋਲ ਸ਼ਿਕਾਇਤ ਕੀਤੀ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ  ਕਿ ਉਕਤ ਪਟਵਾਰੀ ਉਸਦੀ ਜ਼ਮੀਨ ਦਾ ਗੁਆਂਢੀ ਨਾਲ ਤਬਾਦਲਾ ਕਰਨ ਅਤੇ ਉਸਦਾ ਇੰਤਕਾਲ ਦਰਜ ਕਰਨ ਬਦਲੇ 30,000 ਰੁਪਏ ਰਿਸ਼ਵਤ ਮੰਗ ਰਿਹਾ ਹੈ ਪਰ ਗੱਲਬਾਤ ਦੌਰਾਨ ਸੌਦਾ 25,000 ਰੁਪਏ ਵਿੱਚ ਤੈਅ ਹੋਇਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇੱਕ ਜਾਲ ਵਿਛਾਇਆ ਜਿਸ ਤਹਿਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਾਸ਼ੀ ਵੀ ਬਰਾਮਦ ਕਰ ਲਈ ਗਈ।

 

 

Recent News