menu-icon
Punjabi Story Line
  • Home
  • News
  • Punjab
  • ਪੁਲਿਸ ਨੇ ਪੰਜਾਬ ਦੇ 147 ਰੇਲਵੇ ਸਟੇਸ਼ਨਾਂ ਦਾ ਚੱਪਾ-ਚੱਪਾ ਫਰੋਲਿਆ, 40 ਨਸ਼ਾ ਤਸਕਰ ਕੀਤੇ ਕਾਬੂ

ਪੁਲਿਸ ਨੇ ਪੰਜਾਬ ਦੇ 147 ਰੇਲਵੇ ਸਟੇਸ਼ਨਾਂ ਦਾ ਚੱਪਾ-ਚੱਪਾ ਫਰੋਲਿਆ, 40 ਨਸ਼ਾ ਤਸਕਰ ਕੀਤੇ ਕਾਬੂ

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਆਪ੍ਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ, ਸਾਰੇ ਸੀਪੀਜ਼/ਐਸਐਸਪੀਜ਼ ਨੂੰ, ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਕਰਨ ਲਈ ਕਿਹਾ ਗਿਆ ਸੀ।

Date Updated Last Updated : 01 April 2025, 08:18 PM IST
Share:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ੇ ਦੀ ਲਾਹਣਤ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 32ਵੇਂ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਡੀਜੀਪੀ ਪੰਜਾਬ, ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇਹ ਆਪ੍ਰੇਸ਼ਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਇਆ ਗਿਆ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਆਪ੍ਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ, ਸਾਰੇ ਸੀਪੀਜ਼/ਐਸਐਸਪੀਜ਼ ਨੂੰ, ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਕਰਨ ਲਈ ਕਿਹਾ ਗਿਆ ਸੀ।

1925 ਲੋਕਾਂ ਦੀ ਚੈਕਿੰਗ ਕੀਤੀ 

ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਦੌਰਾਨ ਸੂਬੇ ਦੇ ਲਗਭਗ 147 ਰੇਲਵੇ ਸਟੇਸ਼ਨਾਂ ’ਤੇ ਕਰੀਬ 1925 ਲੋਕਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਛੇ ਸ਼ੱਕੀ ਵਿਅਕਤੀਆਂ ਨੂੰ  ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ। ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ ਮੰਗਲਵਾਰ ਨੂੰ 490 ਥਾਵਾਂ ’ਤੇ ਛਾਪੇਮਾਰੀ ਕੀਤੀ , ਜਿਸ ਦੌਰਾਨ ਸੂਬੇ ਭਰ ਵਿੱਚ 40 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 28 ਐਫਆਈਆਰਜ਼ ਦਰਜ ਕੀਤੀਆਂ ਗਈਆਂ।  ਇਸ ਦੇ ਨਾਲ, ਮਹਿਜ਼ 32 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 4690 ਹੋ ਗਈ ਹੈ।

ਨਸ਼ੀਲੇ ਪਦਾਰਥ ਵੀ ਕੀਤੇ ਬਰਾਮਦ 

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 320.5 ਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ, 1422 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7978 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ 107 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 255 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 546 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਵਿਆਪਕ ਰਣਨੀਤੀ ਤਿਆਰ ਕੀਤੀ ਗਈ ਹੈ ਅਤੇ ਅਜਿਹੇ ਆਪ੍ਰੇਸ਼ਨ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹਿਣਗੇ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 4 ਵਿਅਕਤੀਆਂ ਨੂੰ ਨਸ਼ਾ ਛੁਡਾਉਣ ਅਤੇ ਮੁੜ ਵਸੇਬੇ ਲਈ , ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

Recent News