ਪੰਜਾਬ ਦੇ 8 ਸਰਕਾਰੀ ਕਾਲਜਾਂ ਦਾ ਸਟੇਟਸ ਬਦਲਣ ਦੀ ਤਿਆਰੀ, ਆਟੋਨੋਮਸ ਦਾ ਦੇਵੇਗੀ ਦਰਜਾ, ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਿਆ, ਕਿਹਾ-ਗਰੀਬ ਫੀਸ ਕਿਵੇਂ ਦੇਵੇਗਾ

ਪੰਜਾਬ ਸਰਕਾਰ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੀ ਮਦਦ ਨਾਲ 8 ਸਰਕਾਰੀ ਕਾਲਜਾਂ ਨੂੰ ਖੁਦਮੁਖਤਿਆਰ ਕਾਲਜਾਂ ਵਜੋਂ ਅਪਗ੍ਰੇਡ ਕਰਨ ਲਈ ਪਛਾਣ ਕੀਤੀ ਹੈ। ਇਸ ਸੂਚੀ ਵਿੱਚ ਸਰਕਾਰੀ ਕਾਲਜ ਫ਼ਾਰ ਗਰਲਜ਼ ਲੁਧਿਆਣਾ, ਐੱਸ.ਸੀ.ਡੀ. ਸਰਕਾਰੀ ਕਾਲਜ ਲੁਧਿਆਣਾ, ਸਰਕਾਰੀ ਮਹਿੰਦਰਾ ਕਾਲਜ ਪਟਿਆਲਾ, ਸਰਕਾਰੀ ਕਾਲਜ ਫ਼ਾਰ ਗਰਲਜ਼ ਪਟਿਆਲਾ, ਐੱਸ.ਆਰ. ਸਰਕਾਰੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਅਤੇ ਮੁਹਾਲੀ, ਮਲੇਰਕੋਟਲਾ ਅਤੇ ਹੁਸ਼ਿਆਰਪੁਰ ਦੇ ਸਰਕਾਰੀ ਕਾਲਜਾਂ ਦੇ ਨਾਂ ਸੂਚੀ ਵਿੱਚ ਸ਼ਾਮਲ ਹਨ।

Share:

ਪੰਜਾਬ ਨਿਊਜ।  ਇਨ੍ਹਾਂ ਕਾਲਜਾਂ ਨੂੰ ਆਪਣੀਆਂ ਤਜਵੀਜ਼ਾਂ ਡਾਇਰੈਕਟਰ, ਸੀਨੀਅਰ ਸੈਕੰਡਰੀ ਸਿੱਖਿਆ ਦਫ਼ਤਰ ਨੂੰ ਭੇਜਣ ਲਈ ਕਿਹਾ ਗਿਆ ਹੈ। ਇਹ ਤਜਵੀਜ਼ਾਂ ਫਿਰ "ਕਾਲਜਾਂ ਨੂੰ ਆਟੋਨੋਮਸ ਸਟੇਟਸ ਦੀ ਗਰਾਂਟ ਅਤੇ ਮਿਆਰਾਂ ਦੀ ਸਾਂਭ-ਸੰਭਾਲ ਲਈ ਉਪਾਅ" ਰੈਗੂਲੇਸ਼ਨਜ਼, 2023 ਦੇ ਤਹਿਤ ਅੰਤਿਮ ਵਿਚਾਰ ਲਈ UGC ਨੂੰ ਭੇਜੀਆਂ ਜਾਣਗੀਆਂ।

ਖੁਦਮੁਖਤਿਆਰੀ ਦਾ ਮਤਲਬ ਇਹ ਹੋਵੇਗਾ ਕਿ ਇਹ ਕਾਲਜ ਮਾਨਤਾ ਪ੍ਰਾਪਤ ਯੂਨੀਵਰਸਿਟੀ ਦੀ ਇਜਾਜ਼ਤ ਤੋਂ ਬਿਨਾਂ ਮੌਜੂਦਾ ਕੋਰਸਾਂ ਦੀ ਸਮੀਖਿਆ ਕਰਨ ਅਤੇ ਨਵੇਂ ਕੋਰਸਾਂ ਨੂੰ ਮੁੜ ਡਿਜ਼ਾਈਨ ਕਰਨ ਲਈ ਸੁਤੰਤਰ ਹੋਣਗੇ। ਇਨ੍ਹਾਂ ਕਾਲਜਾਂ ਨੂੰ ਫੀਸ ਢਾਂਚੇ ਬਾਰੇ ਫੈਸਲਾ ਕਰਨ ਦੀ ਵੀ ਆਜ਼ਾਦੀ ਹੋਵੇਗੀ।

ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਿਆ 

ਇਸ ਫੈਸਲੇ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਲੁਧਿਆਣਾ ਦੇ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਇਸ ਦਾ ਵਿਰੋਧ ਕੀਤਾ ਹੈ। ਰਾਜਾ ਵੜਿੰਗ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ- ਸਿੱਖਿਆ ਮਾਡਲ ਦੇ ਨਾਂ 'ਤੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਇਸਦੇ ਖਿਲਾਫ ਕੰਮ ਕਰ ਰਹੀ ਹੈ। ਸਰਕਾਰੀ ਕਾਲਜਾਂ ਦੇ ਨਿੱਜੀਕਰਨ ਵੱਲ ਇਹ ਕਦਮ ਜੋ ਪਹਿਲਾਂ ਹੀ ਚੱਲ ਰਹੇ ਹਨ, ਸਾਡੇ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਘਾਤਕ ਸਿੱਧ ਹੋਣਗੇ।

ਪੰਜਾਬ ਦਾ ਲਾਅ ਐਂਡ ਆਰਡਰ ਖਰਾਬ-ਵੜਿੰਗ 

ਰਾਜਾ ਵੜਿੰਗ ਨੇ ਮਾਨਸੂਨ ਸੈਸ਼ਨ ਤੋਂ ਵਾਪਸ ਆਉਂਦੇ ਹੀ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ। ਇੱਕ ਹੋਰ ਮਾਮਲੇ ਵਿੱਚ ਉਨ੍ਹਾਂ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ- ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਇਸ ਹੱਦ ਤੱਕ ਵਿਗੜ ਚੁੱਕੀ ਹੈ ਕਿ ਦੁਕਾਨਦਾਰ ਦੂਜੇ ਰਾਜਾਂ ਵਿੱਚ ਕੰਮ ਕਰਨ ਲਈ ਮਜਬੂਰ ਹਨ।

ਬਰਿੰਦਰ ਗੋਇਲ ਦੀ ਫੈਕਟਰੀ ਵਿੱਚ ਤੀਜੀ ਵਾਰ ਚੋਰੀ ਦੀ ਘਟਨਾ ਵਾਪਰੀ ਹੈ ਪਰ ਪ੍ਰਸ਼ਾਸਨ ਸੁੱਤਾ ਪਿਆ ਹੈ। ਪਹਿਲਾਂ ਤਾਂ ਚੋਰ ਨਹੀਂ ਛੱਡਦੇ ਅਤੇ ਜੇ ਕੋਈ ਚਾਰ ਪੈਸੇ ਕਮਾ ਲੈਂਦਾ ਹੈ ਤਾਂ ਫਿਰੌਤੀ ਉਸ ਨੂੰ ਨਹੀਂ ਛੱਡਦੀ। ਖਾਸ 'ਆਮ ਆਦਮੀ' ਸਰਕਾਰ 'ਚ ਅਸਲੀ 'ਆਮ ਆਦਮੀ' ਸੁਰੱਖਿਅਤ ਕਿਉਂ ਨਹੀਂ?

ਇਹ ਵੀ ਪੜ੍ਹੋ