menu-icon
Punjabi Story Line
  • Home
  • News
  • Punjab
  • PM ਮੋਦੀ ਦੇ ਚੰਡੀਗੜ੍ਹ ਦੌਰੇ ਨੂੰ ਲੈ ਕੇ ਤਿਆਰੀਆਂ ਤੇਜ਼, ਕਮਿਸ਼ਨਰ ਬੋਲੇ- ਸਮੇਂ ’ਤੇ ਨਾ ਹੋਏ ਕੰਮ ਤਾਂ ਹੋਵੇਗੀ ਸਖ਼ਤੀ ਕਾਰਵਾਈ

PM ਮੋਦੀ ਦੇ ਚੰਡੀਗੜ੍ਹ ਦੌਰੇ ਨੂੰ ਲੈ ਕੇ ਤਿਆਰੀਆਂ ਤੇਜ਼, ਕਮਿਸ਼ਨਰ ਬੋਲੇ- ਸਮੇਂ ’ਤੇ ਨਾ ਹੋਏ ਕੰਮ ਤਾਂ ਹੋਵੇਗੀ ਸਖ਼ਤੀ ਕਾਰਵਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੰਡੀਗੜ੍ਹ ਆਉਣ ਨਾਲ ਪ੍ਰਸ਼ਾਸਨ ਦੀ ਰਫ਼ਤਾਰ ਹੋਰ ਤੇਜ਼ ਹੋ ਗਈ ਹੈ। ਕਰੀਬ ਡੇਢ ਸਾਲ ਬਾਅਦ 16 ਜੁਲਾਈ ਨੂੰ PM ਦੇ ਇਸ ਦੌਰੇ ਨੂੰ ਲੈ ਕੇ ਨਗਰ ਨਿਗਮ ਨੇ ਹਾਈ-ਅਲਰਟ ਜਾਰੀ ਕਰ ਦਿੱਤਾ ਹੈ। ਮੰਗਲਵਾਰ ਨੂੰ ਨਿਗਮ ਕਮਿਸ਼ਨਰ ਅਮਿਤ ਕੁਮਾਰ ਨੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਾਰੇ ਕੰਮ ਸਮਾਂਬੱਧ ਢੰਗ ਨਾਲ ਪੂਰੇ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਸਾਫ਼ ਕਰ ਦਿੱਤਾ ਕਿ ਜੇਕਰ ਕਿਸੇ ਵੀ ਪੱਧਰ ’ਤੇ ਲਾਪਰਵਾਹੀ ਵਰਤੀ ਗਈ ਤਾਂ ਦੋਸ਼ੀ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Date Updated Last Updated : 14 July 2026, 06:59 PM IST
Share:

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੰਡੀਗੜ੍ਹ ਫੇਰੀ ਨੂੰ ਲੈ ਕੇ ਪ੍ਰਸ਼ਾਸਨ ਨੇ ਆਪਣੀ ਤਿਆਰੀ ਨੂੰ ਅੰਤਿਮ ਪੜਾਅ ’ਤੇ ਪਹੁੰਚਾ ਦਿੱਤਾ ਹੈ। 16 ਜੁਲਾਈ ਨੂੰ ਹੋਣ ਵਾਲੇ ਇਸ ਦੌਰੇ ਲਈ ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੰਦਿਆਂ ਕਿਹਾ ਕਿ ਕਿਸੇ ਵੀ ਕੰਮ ਵਿੱਚ ਢਿੱਲ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਕੰਮ ਸਮੇਂ ਸਿਰ ਨਹੀਂ ਹੋਇਆ ਤਾਂ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਕਰੀਬ ਡੇਢ ਸਾਲ ਬਾਅਦ ਦੂਜਾ ਦੌਰਾ

ਇਹ ਦੌਰਾ ਪ੍ਰਧਾਨ ਮੰਤਰੀ ਦਾ ਚੰਡੀਗੜ੍ਹ ਨੂੰ ਕਰੀਬ ਡੇਢ ਸਾਲ ਬਾਅਦ ਦੂਜਾ ਦੌਰਾ ਹੋਵੇਗਾ, ਇਸ ਲਈ ਇਸ ਨੂੰ ਖਾਸ ਤੌਰ ’ਤੇ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰਾਨ PM ਕਈ ਵਿਕਾਸਕਾਰੀ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ, ਜਿਨ੍ਹਾਂ ਦਾ ਸਿੱਧਾ ਲਾਭ ਚੰਡੀਗੜ੍ਹ ਸਮੇਤ ਪੰਜਾਬ ਦੇ ਲੋਕਾਂ ਨੂੰ ਮਿਲੇਗਾ। ਇਸ ਕਾਰਨ ਸਿਆਸੀ ਤੇ ਵਿਕਾਸਾਤਮਕ ਨਜ਼ਰੀਏ ਤੋਂ ਵੀ ਇਸ ਫੇਰੀ ਨੂੰ ਮੀਲ ਪੱਥਰ ਦੱਸਿਆ ਜਾ ਰਿਹਾ ਹੈ।

ਮੌਸਮ ਨੂੰ ਵੀ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਪ੍ਰਬੰਧ

ਮੌਸਮ ਨੂੰ ਵੀ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਨੇ ਪੂਰੇ ਪ੍ਰੋਗਰਾਮ ਨੂੰ ਮੀਂਹ ਤੋਂ ਬਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਪੰਜਾਬ ਇੰਜੀਨੀਅਰਿੰਗ ਕਾਲਜ (PEC) ਵਿਖੇ ਕਰੀਬ 6,000 ਵਰਗ ਮੀਟਰ ਖੇਤਰ ਵਿੱਚ ਜਰਮਨ ਤਕਨੀਕ ਨਾਲ ਪੰਡਾਲ ਲਾਇਆ ਜਾ ਰਿਹਾ ਹੈ, ਜੋ ਮੀਂਹ ਪੈਣ ’ਤੇ ਵੀ ਪ੍ਰੋਗਰਾਮ ਨੂੰ ਸੁਰੱਖਿਅਤ ਰੱਖੇਗਾ।
ਸੁਰੱਖਿਆ ਪੱਖੋਂ ਵੀ ਸਖ਼ਤ ਕਦਮ ਚੁੱਕੇ ਗਏ ਹਨ। 16 ਅਤੇ 17 ਜੁਲਾਈ ਨੂੰ ਚੰਡੀਗੜ੍ਹ ਨੂੰ ‘ਨੋ-ਫਲਾਈ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ, ਜਿਸ ਦੌਰਾਨ ਡਰੋਨ ਸਮੇਤ ਸਾਰੇ ਮਨੁੱਖ ਰਹਿਤ ਹਵਾਈ ਜਹਾਜ਼ਾਂ ਦੀ ਉਡਾਣ ’ਤੇ ਮੁਕੰਮਲ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (SPG) ਨੇ ਪ੍ਰੋਗਰਾਮ ਸਥਾਨ ਅਤੇ ਆਲੇ-ਦੁਆਲੇ ਦਾ ਨਿਰੀਖਣ ਕਰ ਲਿਆ ਹੈ। ਰਾਜਿੰਦਰਾ ਪਾਰਕ ਵਿੱਚ ਹੈਲੀਕਾਪਟਰ ਲੈਂਡਿੰਗ ਲਈ ਹੈਲੀਪੈਡ ਤਿਆਰ ਕੀਤਾ ਜਾ ਰਿਹਾ ਹੈ, ਜਿੱਥੇ ਸੀ.ਸੀ.ਟੀ.ਵੀ. ਨਿਗਰਾਨੀ ਅਤੇ ਵਾਧੂ ਪੁਲਿਸ ਬਲ ਤੈਨਾਤ ਕੀਤੇ ਗਏ ਹਨ।

ਵਿਜ਼ਿਟ ’ਤੇ ਕਰੀਬ 2 ਕਰੋੜ ਰੁਪਏ ਖ਼ਰਚ ਕਰਨ ਦਾ ਖਾਕਾ ਤਿਆਰ

ਸੜਕਾਂ ਦੀ ਮੁਰੰਮਤ, ਸਫਾਈ ਅਤੇ ਸੁੰਦਰੀਕਰਨ ਦੇ ਕੰਮ ਵੀ ਪੂਰੇ ਜ਼ੋਰਾਂ ’ਤੇ ਚੱਲ ਰਹੇ ਹਨ। ਪ੍ਰਸ਼ਾਸਨ ਨੇ ਇਸ ਵਿਜ਼ਿਟ ’ਤੇ ਕਰੀਬ 2 ਕਰੋੜ ਰੁਪਏ ਖ਼ਰਚ ਕਰਨ ਦਾ ਖਾਕਾ ਤਿਆਰ ਕੀਤਾ ਹੈ। ਸੋਮਵਾਰ ਨੂੰ ਸੁਰੱਖਿਆ ਏਜੰਸੀਆਂ ਨੇ ਚੰਡੀਗੜ੍ਹ ਏਅਰਪੋਰਟ ’ਤੇ ਮੌਕ ਡ੍ਰਿਲ ਵੀ ਕੀਤੀ, ਜਿਸ ਵਿੱਚ ਕੇਂਦਰੀ ਤੇ ਰਾਜ ਪੁਲਿਸ ਅਤੇ ਅਰਧ-ਸੈਨਿਕ ਬਲਾਂ ਦੇ ਜਵਾਨਾਂ ਨੇ ਐਮਰਜੈਂਸੀ ਸਥਿਤੀਆਂ ਦਾ ਮੁਕਾਬਲਾ ਕਰਨ ਦੀ ਅਭਿਆਸ ਕੀਤਾ।
ਪ੍ਰਸ਼ਾਸਨਿਕ ਸੂਤਰਾਂ ਮੁਤਾਬਕ PM ਦਾ ਦੌਰਾ ਸਫ਼ਲ ਬਣਾਉਣ ਲਈ ਹਰ ਪੱਧਰ ’ਤੇ ਤਾਲਮੇਲ ਬਣਾਇਆ ਜਾ ਰਿਹਾ ਹੈ, ਤੇ ਇਸ ਨੂੰ ਲੈ ਕੇ ਸਾਰੇ ਵਿਭਾਗ ਚੌਕਸ ਨਜ਼ਰ ਆ ਰਹੇ ਹਨ।

Recent News