ਨਵੇਂ ਸਾਲ 'ਚ ਮਿਲਣਗੇ ਤਰੱਕੀਆਂ ਦੇ ਗੱਫੇ, ਪੜ੍ਹੋ ਪੂਰੀ ਖ਼ਬਰ
ਪੰਜਾਬ ਸਰਕਾਰ ਵੱਲੋਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਲਈ ਪੱਤਰ ਜਾਰੀ ਕੀਤਾ ਗਿਆ ਹੈ। ਲੰਬੇ ਸਮੇਂ ਤੋਂ ਪਦਉੱਨਤ ਹੋਣ ਦਾ ਇੰਤਜ਼ਾਰ ਕਰਨ ਵਾਲੇ ਮੁਲਾਜ਼ਮਾਂ ਲਈ ਖੁਸ਼ਖ਼ਬਰੀ ਹੈ।
Last Updated :
21 December 2023, 08:34 PM IST
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਮੁਤਾਬਕ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੂਬੇ ਦੇ ਸਾਰੇ ਵਿਭਾਗਾਂ ਨੂੰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਰਹਿੰਦੀਆਂ ਪਦਉਨਤੀਆਂ ਦੋ ਮਹੀਨੇ ਦੇ ਅੰਦਰ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ । ਮੁੱਖ ਸਕੱਤਰ ਨੇ ਵੀਰਵਾਰ ਨੂੰ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ, ਵਿਭਾਗ ਮੁਖੀਆਂ, ਸਮੂਹ ਡਿਵੀਜ਼ਨਲ ਕਮਿਸ਼ਨਰਾਂ ਅਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਜਿਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਪਦਉਨਤੀਆਂ ਰਹਿੰਦਿਆਂ ਹਨ, ਉਹ ਨਿਯਮਾਂ ਤੇ ਹਦਾਇਤਾਂ ਅਨੁਸਾਰ ਵਿਧੀ ਅਪਣਾਉਂਦੇ ਹੋਏ ਦੋ ਮਹੀਨਿਆਂ ਦੇ ਅੰਦਰ ਕੀਤੀਆਂ ਜਾਣ। ਮੁੱਖ ਸਕੱਤਰ ਨੇ ਇਹ ਨਿਰਦੇਸ਼ਾਂ ਦੀ ਸਖ਼ਤੀ ਨਾਲ ਇੰਨ-ਬਿੰਨ ਪਾਲਣਾ ਕਰਨ ਲਈ ਆਖਿਆ ਹੈ। ਸਰਕਾਰ ਵੱਲੋਂ ਜਾਰੀ ਪੱਤਰ ਹੇਠਾਂ ਪੜ੍ਹੋ.....
ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਦੀ ਕਾਪੀ। ਫੋਟੋ ਕ੍ਰੇਡਿਟ - ਐਕਸ