menu-icon
Punjabi Story Line
  • Home
  • News
  • Punjab
  • PUNJAB: ਪੰਜਾਬ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ 'ਤੇ ਹਾਈਕੋਰਟ 'ਚ 'ਆਪ' ਸਰਕਾਰ ਦਾ ਜਵਾਬ

PUNJAB: ਪੰਜਾਬ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ 'ਤੇ ਹਾਈਕੋਰਟ 'ਚ 'ਆਪ' ਸਰਕਾਰ ਦਾ ਜਵਾਬ

ਯਾਤਰਾ ਦਾ ਆਯੋਜਨ ਕਰਨ ਵਾਲਾ ਪੰਜਾਬ ਪਹਿਲਾ ਰਾਜ ਨਹੀਂ ਹੈ। ਪੰਜਾਬ ਤੋਂ ਅਲਾਵਾ ਮੱਧ ਪ੍ਰਦੇਸ਼ (ਐਮਪੀ) ਅਤੇ ਉੱਤਰ ਪ੍ਰਦੇਸ਼ (ਯੂਪੀ) ਵਿੱਚ ਵੀ ਅਜਿਹੀਆਂ ਯਾਤਰਾਵਾਂ ਚੱਲ ਰਹੀਆਂ ਹਨ। ਸਰਕਾਰ ਦੇ ਜਵਾਬ ਤੋਂ ਬਾਅਦ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ 2 ਹਫ਼ਤਿਆਂ ਲਈ ਟਾਲ ਦਿੱਤੀ ਹੈ।

Date Updated Last Updated : 12 December 2023, 04:45 PM IST
Share:

ਮੁੱਖ ਮੰਤਰੀ ਤੀਰਥ ਯੋਜਨਾ ਨੂੰ ਲੈ ਕੇ ਦਾਖਲ ਕੀਤੀ ਗਈ ਪਟੀਸ਼ਨ ਤੇ ਮੰਗਲਵਾਰ ਨੂੰ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਕਿ ਲੋਕਾਂ ਦੇ ਪੈਸਿਆਂ ਦੀ ਕਿਵੇਂ ਬਰਬਾਦੀ ਕੀਤੀ ਜਾ ਰਹੀ ਹੈ। ਇਹ ਪੈਸਾ ਕਿਸੀ ਹੋਰ ਸਕੀਮ ਤੇ ਵੀ ਲਗਾਇਆ ਜਾ ਸਕਦਾ ਹੈ। ਜਿਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਵਾਬ ਦਿੱਤਾ ਹੈ। ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਦੱਸਿਆ ਕਿ ਇਸ ਸਕੀਮ ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਫਿਲਹਾਲ ਸਿਰਫ ਇੱਕ ਟਰੇਨ ਬੁੱਕ ਕੀਤੀ ਗਈ ਹੈ। ਸਰਕਾਰ ਇਸ ਸਕੀਮ ਨੂੰ ਸੰਤੁਲਨ ਬਣਾ ਕੇ ਚਲਾ ਰਹੀ ਹੈ।

ਟੈਕਸ ਦੇਣ ਵਾਲੇਆ ਦੇ ਪੈਸੇ ਦੀ ਫਜ਼ੂਲ ਖਰਚੀ

ਹੁਸ਼ਿਆਰਪੁਰ ਦੇ ਸਮਾਜ ਸੇਵੀ ਪਰਵਿੰਦਰ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ 'ਚ ਉਨ੍ਹਾਂ ਕਿਹਾ ਕਿ ਸਰਕਾਰ ਇਸ ਯਾਤਰਾ 'ਤੇ ਟੈਕਸ ਦਾਤਿਆਂ ਦਾ ਪੈਸਾ ਖਰਚ ਕਰ ਰਹੀ ਹੈ। ਇਸ ਦਾ ਸੂਬੇ ਨੂੰ ਕੋਈ ਫਾਇਦਾ ਨਹੀਂ ਹੈ। ਉਨ੍ਹਾਂ ਨੇ ਇਸ ਨੂੰ ਫਜ਼ੂਲ ਖਰਚੀ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਗੁਰੂ ਪੁਰਬ ਨੂੰ ਸ਼ੁਰੂ ਕੀਤੀ ਸਕੀਮ

ਪੰਜਾਬ ਸਰਕਾਰ ਨੇ ਇਹ ਸਕੀਮ 27 ਨਵੰਬਰ ਨੂੰ ਗੁਰੂਪੁਰਬ 'ਤੇ ਸ਼ੁਰੂ ਕੀਤੀ ਸੀ। ਸਭ ਤੋਂ ਪਹਿਲਾਂ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਲਈ ਰੇਲ ਭੇਜੀ ਗਈ। ਇਸ ਵਿੱਚ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਮੁਫ਼ਤ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਰੇਲ ਗੱਡੀ ਰਾਹੀਂ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਵਾਰਾਣਸੀ, ਮਥੁਰਾ, ਅਜਮੇਰ ਸ਼ਰੀਫ਼ ਅਤੇ ਹੋਰ ਥਾਵਾਂ ਦੇ ਦਰਸ਼ਨ ਕੀਤੇ ਜਾਣਗੇ।

ਬੱਸਾਂ ਰਾਹੀ ਯਾਤਰਾ 

ਬੱਸ ਰਾਹੀਂ ਲੋਕ ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ, ਸ੍ਰੀ ਵੈਸ਼ਨੋ ਦੇਵੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਮਾਤਾ ਜਵਾਲਾ ਜੀ, ਸਾਲਾਸਰ ਧਾਮ, ਖਾਟੂ ਸ਼ਿਆਮ ਜੀ ਅਤੇ ਹੋਰ ਸਥਾਨਾਂ ਦੇ ਦਰਸ਼ਨ ਕਰ ਸਕਣਗੇ। ਯਾਤਰਾ ਦੀ ਸ਼ੁਰੂਆਤ ਕਰਦੇ ਹੋਏ ਸੀਐਮ ਭਗਵੰਤ ਮਾਨ ਨੇ ਕਿਹਾ ਸੀ ਕਿ ਹਰ 8ਵੇਂ ਦਿਨ 13 ਹਜ਼ਾਰ ਸ਼ਰਧਾਲੂ ਰੇਲ ਰਾਹੀਂ ਯਾਤਰਾ ਕਰਨਗੇ। ਇਸ ਦੇ ਨਾਲ ਹੀ 10 ਬੱਸਾਂ ਵਿੱਚ ਰੋਜ਼ਾਨਾ 43 ਸ਼ਰਧਾਲੂ ਸਫਰ ਕਰ ਸਕਣਗੇ।

Tags :

Recent News