menu-icon
Punjabi Story Line
  • Home
  • News
  • Punjab
  • 5 ਨਿਗਮਾਂ ਵਿੱਚ ਪੰਜਾਬ ਸਰਕਾਰ ਨਹੀਂ ਕਰਵਾ ਪਾਈ ਚੋਣਾਂ, ਜਾਣੋ ਹਾਈ ਕੋਰਟ ਨੇ ਕੀ ਹੁਕਮ ਕੀਤਾ ਜਾਰੀ

5 ਨਿਗਮਾਂ ਵਿੱਚ ਪੰਜਾਬ ਸਰਕਾਰ ਨਹੀਂ ਕਰਵਾ ਪਾਈ ਚੋਣਾਂ, ਜਾਣੋ ਹਾਈ ਕੋਰਟ ਨੇ ਕੀ ਹੁਕਮ ਕੀਤਾ ਜਾਰੀ

ਪਟੀਸ਼ਨ ਤੇ ਹਾਈ ਕੋਰਟ ਵਲੋਂ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਨਾਲ ਹੀ ਅਗਲੀ ਸੁਣਵਾਈ ਤੇ ਚੋਣ ਪ੍ਰੋਗਰਾਮ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਹੁਣ ਇਸ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਮੁੜ ਹੋਵੇਗੀ।

Date Updated Last Updated : 08 January 2024, 02:22 PM IST
Share:

Punjab & Haryana High Court: ਪੰਜਾਬ ਦੇ 5 ਵੱਡੇ ਸ਼ਹਿਰਾਂ ਦੀਆਂ ਨਗਰ ਨਿਗਮਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਵੀ ਪਿਛਲੇ 1 ਸਾਲ ਤੋਂ ਚੋਣਾਂ ਨਹੀਂ ਕਰਵਾਇਆ ਜਾ ਸਕਿਆ ਹਨ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਤੇ ਹਾਈ ਕੋਰਟ ਵਲੋਂ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਨਾਲ ਹੀ ਅਗਲੀ ਸੁਣਵਾਈ ਤੇ ਚੋਣ ਪ੍ਰੋਗਰਾਮ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਹੁਣ ਇਸ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਮੁੜ ਹੋਵੇਗੀ। ਦਸ ਦੇਈਏ ਕਿ ਪੰਜਾਬ ਦੇ ਲੁਧਿਆਣਾ, ਜਲੰਧਰ, ਪਟਿਆਲਾ, ਅੰਮ੍ਰਿਤਸਰ ਅਤੇ ਫਗਵਾੜਾ ਨਿਗਮਾਂ ਵਿੱਚ ਪਿਛਲੇ 1 ਸਾਲ ਤੋਂ ਚੋਣਾਂ ਨਹੀਂ ਹੋ ਪਾਇਆ ਹਨ। ਜਿਸ ਕਾਰਨ ਇਹਨਾਂ ਸ਼ਹਿਰਾਂ ਵਿੱਚ ਵਿਕਾਸ ਕਾਰਜ ਪ੍ਰਭਾਵਿਤ ਹੋ ਰਹੇ ਹਨ।

ਇੱਕ ਸਾਲ ਤੋਂ ਲੋਕਾਂ ਦੇ ਕੀਮਤੀ ਜਮਹੂਰੀ ਹੱਕਾਂ ਤੋਂ ਰੱਖਿਆ ਵਾਂਝਾ

ਅੰਮ੍ਰਿਤਸਰ ਦੇ ਪ੍ਰਬੋਧ ਚੰਦਰ ਬਾਲੀ ਦੀ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਜਨਵਰੀ 2023 ਵਿੱਚ ਨਗਰ ਨਿਗਮਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਚੋਣਾਂ ਕਰਵਾਉਣ ਦੀ ਲੋੜ ਹੈ, ਕਿਉਂਕਿ ਇਹ ਲਾਜ਼ਮੀ ਹੈ। ਪਰ ਇਸ ਮਾਮਲੇ ਨੂੰ 1 ਸਾਲ ਬੀਤ ਗਿਆ ਹੈ। ਇਹ ਭਾਰਤ ਦੇ ਸੰਵਿਧਾਨ ਦੇ ਅਨੁਛੇਦ 249-ਯੂ ਦੇ ਨਾਲ-ਨਾਲ ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ ਦੀ ਧਾਰਾ 7 ਦੇ ਤਹਿਤ ਕੀਤਾ ਜਾਣਾ ਚਾਹੀਦਾ ਹੈ। ਇਹ ਚੋਣਾਂ ਨਾ ਕਰਵਾ ਕੇ ਸੂਬਾ ਸਰਕਾਰ ਨੇ ਵੋਟਰਾਂ ਨੂੰ ਕਰੀਬ ਇੱਕ ਸਾਲ ਤੋਂ ਉਨ੍ਹਾਂ ਦੇ ਕੀਮਤੀ ਜਮਹੂਰੀ ਹੱਕਾਂ ਤੋਂ ਵਾਂਝਾ ਰੱਖਿਆ ਹੈ। ਰਾਜ ਚੋਣ ਕਮਿਸ਼ਨ ਨੇ ਅਜੇ ਤੱਕ ਚੋਣਾਂ ਕਰਵਾਉਣ ਲਈ ਪ੍ਰੋਗਰਾਮ ਨੂੰ ਨੋਟੀਫਾਈ ਨਹੀਂ ਕੀਤਾ ਹੈ। ਪਤਾ ਲੱਗਾ ਹੈ ਕਿ ਇਸ ਵਿੱਚ 4 ਤੋਂ 5 ਨਗਰ ਨਿਗਮ ਸ਼ਾਮਲ ਹਨ।

Recent News