menu-icon
Punjabi Story Line
  • Home
  • News
  • Punjab
  • ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫਾ, ਭਗਵੰਤ ਮਾਨ ਨੇ ਕੀਤਾ ਐਲਾਨ

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫਾ, ਭਗਵੰਤ ਮਾਨ ਨੇ ਕੀਤਾ ਐਲਾਨ

ਵਾਅਦੇ ਮੁਤਾਬਕ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਿਸਟੀਰੀਅਲ ਸਟਾਫ਼ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਸੀਐਮ ਮਾਨ ਨੇ ਮਨਿਸਟੀਰੀਅਲ ਸਟਾਫ਼ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦੇ ਹੋਏ ਡੀਏ ਵਿੱਚ 4 ਫ਼ੀਸਦੀ ਵਾਧੇ ਦਾ ਐਲਾਨ ਕੀਤਾ ਹੈ। ਡੀਏ ਵਿੱਚ 4% ਵਾਧੇ ਦਾ ਫੈਸਲਾ 1 ਦਸੰਬਰ 2023 ਤੋਂ ਲਾਗੂ ਹੋਵੇਗਾ।  

Date Updated Last Updated : 18 December 2023, 03:24 PM IST
Share:

ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਕੇ ਖੁਦ ਹੀ ਸੋਸ਼ਲ ਮੀਡੀਆ ਤੇ ਇਸਦਾ ਐਲਾਨ ਕੀਤਾ। ਵਾਅਦੇ ਮੁਤਾਬਕ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਿਸਟੀਰੀਅਲ ਸਟਾਫ਼ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਸੀਐਮ ਮਾਨ ਨੇ ਮਨਿਸਟੀਰੀਅਲ ਸਟਾਫ਼ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦੇ ਹੋਏ ਡੀਏ ਵਿੱਚ 4 ਫ਼ੀਸਦੀ ਵਾਧੇ ਦਾ ਐਲਾਨ ਕੀਤਾ ਹੈ। ਡੀਏ ਵਿੱਚ 4% ਵਾਧੇ ਦਾ ਫੈਸਲਾ 1 ਦਸੰਬਰ 2023 ਤੋਂ ਲਾਗੂ ਹੋਵੇਗਾ। ਇਸ ਦੇ ਨਾਲ ਹੀ ਹੋਰ ਮੰਗਾਂ 'ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਦਸ ਦੇਈਏ ਕਿ ਪੰਜਾਬ ਵਿੱਚ ਮਨਿਸਟੀਰੀਅਲ ਸਰਵਿਸ ਯੂਨੀਅਨ ਦੀ 8 ਨਵੰਬਰ ਤੋਂ ਸ਼ੁਰੂ ਹੋਈ ਹੜਤਾਲ 40 ਦਿਨਾਂ ਬਾਅਦ ਖ਼ਤਮ ਹੋ ਗਈ ਹੈ। ਇਸ ਫੈਸਲੇ 'ਤੇ ਮਨਿਸਟਰੀਅਲ ਸਟਾਫ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਪਰ ਸਰਕਾਰ ਨੂੰ ਹੋਰ ਮੰਗਾਂ 'ਤੇ ਵਿਚਾਰ ਕਰਨ ਲਈ ਕਿਹਾ ਗਿਆ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਹੋਈ। ਇਸ ਦੇ ਨਾਲ ਹੀ ਉਮੀਦ ਜਤਾਈ ਜਾ ਰਹੀ ਹੈ ਕਿ ਦਸੰਬਰ ਮਹੀਨੇ ਦੀ ਰੁਕੀ ਹੋਈ ਤਨਖਾਹ ਵੀ ਜਲਦ ਹੀ ਮੁਲਾਜ਼ਮਾਂ ਦੇ ਖਾਤਿਆਂ 'ਚ ਜਮ੍ਹਾ ਹੋ ਜਾਵੇਗੀ।

ਮੁਲਾਜ਼ਮਾਂ ਦੀਆਂ ਮੁੱਖ ਮੰਗਾਂ 

ਮਨਿਸਟੀਰੀਅਲ ਮੁਲਾਜ਼ਮ ਆਗੂ ਜਗਦੀਸ਼ ਠਾਕੁਰ ਨੇ ਕਿਹਾ ਕਿ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ ਚਾਹੁੰਦੇ ਹਨ। ਇਸ ਤੋਂ ਇਲਾਵਾ ਮਹਿੰਗਾਈ ਭੱਤੇ ਦੀਆਂ ਬਕਾਇਆ ਤਿੰਨ ਕਿਸ਼ਤਾਂ ਜਾਰੀ ਕਰਨਾ ਅਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ ਉਨ੍ਹਾਂ ਦੀਆਂ ਮੁੱਖ ਮੰਗਾਂ ਹਨ। ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ ਅਤੇ ਉਨ੍ਹਾਂ 'ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ। 

 

Recent News