menu-icon
Punjabi Story Line
  • Home
  • News
  • Punjab
  • ਪੰਜਾਬ ਸਰਕਾਰ ਨੇ 31 ਦਸੰਬਰ ਤੱਕ ਦਿੱਤਾ 1 ਲੱਖ ਰੁਪਏ ਜਿੱਤਣ ਦਾ ਮੌਕਾ, ਜਾਣੋ ਸਕੀਮ

ਪੰਜਾਬ ਸਰਕਾਰ ਨੇ 31 ਦਸੰਬਰ ਤੱਕ ਦਿੱਤਾ 1 ਲੱਖ ਰੁਪਏ ਜਿੱਤਣ ਦਾ ਮੌਕਾ, ਜਾਣੋ ਸਕੀਮ

ਪਹਿਲਾਂ ਇਸ ਸਕੀਮ ਦੀ ਆਖਰੀ ਤਰੀਕ 30 ਨਵੰਬਰ ਰੱਖੀ ਗਈ ਸੀ। ਹੁਣ ਇੱਕ ਮਹੀਨੇ ਦਾ ਹੋਰ ਸਮਾਂ ਵਧਾ ਦਿੱਤਾ ਗਿਆ ਹੈ।  

Date Updated Last Updated : 04 December 2023, 08:32 PM IST
Share:

ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਅਧੀਨ ਕਵਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੁਸ਼ਮਾਨ ਕਾਰਡ ਬੰਪਰ ਡਰਾਅ ਨੂੰ 31 ਦਸੰਬਰ 2023 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਦੱਸ ਦਈਏ ਕਿ 16 ਅਕਤੂਬਰ ਨੂੰ ਵਿਸ਼ੇਸ਼ ਦੀਵਾਲੀ ਬੰਪਰ ਡਰਾਅ ਲਾਂਚ ਕੀਤਾ ਗਿਆ ਸੀ। ਜਿਸ ਤਹਿਤ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੇ ਆਪ ਨੂੰ ਰਜਿਸਟਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ 1 ਲੱਖ ਰੁਪਏ ਤੱਕ ਦਾ ਇਨਾਮ ਜਿੱਤਣ ਦਾ ਮੌਕਾ ਮਿਲੇਗਾ। ਇਸ ਤੋਂ ਪਹਿਲਾਂ ਬੰਪਰ ਦੀ ਆਖਰੀ ਤਰੀਕ 30 ਨਵੰਬਰ 2023 ਸੀ। ਰਾਜ ਸਿਹਤ ਏਜੰਸੀ ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਬਬੀਤਾ ਨੇ ਕਿਹਾ ਕਿ ਲੋਕਾਂ ਦੇ ਭਰਵੇਂ ਹੁੰਗਾਰੇ ਤੋਂ ਬਾਅਦ, ਵਿਭਾਗ ਨੇ ਡਰਾਅ ਨੂੰ 31 ਦਸੰਬਰ, 2023 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਵੱਧ ਤੋਂ ਵੱਧ ਲਾਭਪਾਤਰੀ ਇਸ ਸਕੀਮ ਦਾ ਲਾਭ ਲੈ ਸਕਣ। ਲੱਕੀ ਡਰਾਅ ਦੀ ਮਿਆਦ ਦੌਰਾਨ 1.80 ਲੱਖ ਤੋਂ ਵੱਧ ਲੋਕ ਪਹਿਲਾਂ ਹੀ ਆਯੁਸ਼ਮਾਨ ਕਾਰਡ ਲਈ ਨਾਮ ਦਰਜ ਕਰਵਾ ਚੁੱਕੇ ਹਨ।

10 ਜੇਤੂਆਂ ਨੂੰ ਮਿਲਣਗੇ ਇਨਾਮ 

ਬਬੀਤਾ ਨੇ ਦੱਸਿਆ ਕਿ ਡਰਾਅ ਰਾਹੀਂ 10 ਜੇਤੂਆਂ ਦੀ ਚੋਣ ਕੀਤੀ ਜਾਵੇਗੀ ਅਤੇ ਪਹਿਲਾ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50000 ਰੁਪਏ ਅਤੇ ਤੀਜਾ ਇਨਾਮ 25000 ਰੁਪਏ ਦਿੱਤਾ ਜਾਵੇਗਾ। ਚੌਥਾ ਇਨਾਮ 10000 ਰੁਪਏ ਅਤੇ ਪੰਜਵਾਂ ਇਨਾਮ 8000 ਰੁਪਏ ਹੈ ਜਦਕਿ ਛੇਵਾਂ ਤੋਂ ਦਸਵਾਂ ਇਨਾਮ 5000 ਰੁਪਏ ਹੋਵੇਗਾ। ਹੁਣ ਡਰਾਅ ਜਨਵਰੀ 2024 ਵਿੱਚ ਕੱਢਿਆ ਜਾਵੇਗਾ। ਬਬੀਤਾ ਨੇ ਕਿਹਾ ਕਿ ਇਹ ਵਿਸ਼ੇਸ਼ ਮੁਹਿੰਮ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਵੱਧ ਤੋਂ ਵੱਧ ਲੋਕਾਂ ਦਾ ਨਾਮ ਦਰਜ ਕਰਵਾਉਣ ਲਈ ਪੰਜਾਬ ਸਰਕਾਰ ਦੀ ਇੱਕ ਹੋਰ ਪਹਿਲਕਦਮੀ ਹੈ ਜਿਸ ਜ਼ਰੀਏ ਆਯੁਸ਼ਮਾਨ ਕਾਰਡ ਬਣਾਉਣ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਲਾਭਪਾਤਰੀ "ਆਯੁਸ਼ਮਾਨ ਐਪ" ਦੀ ਵਰਤੋਂ ਕਰਕੇ, ਵੈਬਸਾਈਟ ’ਤੇ ਜਾ ਕੇ ਜਾਂ ਆਪਣੇ ਨਜ਼ਦੀਕੀ ਆਸ਼ਾ ਵਰਕਰ ਜਾਂ ਸੂਚੀਬੱਧ ਹਸਪਤਾਲਾਂ ਤੱਕ ਪਹੁੰਚ ਕਰਕੇ ਆਸਾਨੀ ਨਾਲ ਆਪਣੇ ਕਾਰਡ ਪ੍ਰਾਪਤ ਕਰ ਸਕਦੇ ਹਨ।

Recent News