menu-icon
Punjabi Story Line
  • Home
  • News
  • Punjab
  • ਪੰਜਾਬ ਸਰਕਾਰ ਕਰਨ ਜਾ ਰਹੀ 1000 ਮੈਡੀਕਲ ਆਫਿਸਰਾਂ ਦੀ ਭਰਤੀ, ਕੱਲ੍ਹ ਤੋਂ ਹੋਣਗੀਆਂ ਆਨਲਾਈਨ ਅਰਜ਼ੀਆਂ

ਪੰਜਾਬ ਸਰਕਾਰ ਕਰਨ ਜਾ ਰਹੀ 1000 ਮੈਡੀਕਲ ਆਫਿਸਰਾਂ ਦੀ ਭਰਤੀ, ਕੱਲ੍ਹ ਤੋਂ ਹੋਣਗੀਆਂ ਆਨਲਾਈਨ ਅਰਜ਼ੀਆਂ

ਪੰਜਾਬ ਸਰਕਾਰ ਵੱਲੋਂ ਇਹ ਭਰਤੀ ਪ੍ਰਕਿਰਿਆ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਰਾਹੀਂ ਕੀਤੀ ਜਾਵੇਗੀ। ਅਰਜ਼ੀ ਪ੍ਰਕਿਰਿਆ 25 ਅਪ੍ਰੈਲ ਤੋਂ 15 ਮਈ ਤੱਕ ਚੱਲੇਗੀ। ਇਸ ਤੋਂ ਬਾਅਦ ਪ੍ਰੀਖਿਆਵਾਂ ਅਤੇ ਹੋਰ ਪ੍ਰਕਿਰਿਆਵਾਂ ਕੀਤੀਆਂ ਜਾਣਗੀਆਂ

Date Updated Last Updated : 24 April 2025, 01:14 PM IST
Share:

ਹੁਣ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਬਿਹਤਰ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ। ਜਿਸਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ 1000 (ਐਮਬੀਬੀਐਸ) ਮੈਡੀਕਲ ਅਫਸਰਾਂ ਦੀ ਭਰਤੀ ਕੀਤੀ ਜਾ ਰਹੀ ਹੈ। ਇਹ ਭਰਤੀ ਪ੍ਰਕਿਰਿਆ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਰਾਹੀਂ ਕੀਤੀ ਜਾਵੇਗੀ। ਭਰਤੀ ਲਈ ਅਰਜ਼ੀਆਂ ਔਨਲਾਈਨ ਕੀਤੀਆਂ ਜਾਣਗੀਆਂ। ਮੈਡੀਕਲ ਅਫਸਰਾਂ ਦੀ ਭਰਤੀ ਨਾਲ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਸਿਹਤ ਪੱਖੋਂ ਇੱਕ ਵੱਡੀ ਰਾਹਤ ਮਿਲੇਗੀ। 

25 ਅਪ੍ਰੈਲ ਤੋਂ 15 ਮਈ ਤੱਕ ਚੱਲੇਗੀ ਪ੍ਰਕਿਰਿਆ 

ਦੱਸ ਦਈਏ ਕਿ ਅਰਜ਼ੀ ਪ੍ਰਕਿਰਿਆ 25 ਅਪ੍ਰੈਲ ਤੋਂ 15 ਮਈ ਤੱਕ ਚੱਲੇਗੀ। ਇਸ ਤੋਂ ਬਾਅਦ ਪ੍ਰੀਖਿਆਵਾਂ ਅਤੇ ਹੋਰ ਪ੍ਰਕਿਰਿਆਵਾਂ ਕੀਤੀਆਂ ਜਾਣਗੀਆਂ। ਸਰਕਾਰ ਦੀ ਕੋਸ਼ਿਸ਼ ਰਾਜ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਹੈ। ਵਰਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਕਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦੇ ਇਹ ਕੋਸ਼ਿਸ਼ਾਂ ਦੇ ਚੱਲਦਿਆਂ ਲੋਕਾਂ ਨੂੰ ਹੁਣ ਘਰ ਦੇ ਨੇੜੇ ਹੀ ਵਧੀਆ ਸਿਹਤ ਸਹੂਲਤਾਂ ਮਿਲ ਰਹੀਆਂ ਹਨ। 

ਭਰਤੀ ਨੂੰ ਲੈ ਕੇ ਪਹਿਲੇ ਹੀ ਦਿੱਤਾ ਗਿਆ ਸੀ ਭਰੋਸਾ 

ਇਸ ਸਬੰਧੀ ਇੱਕ ਪ੍ਰਸਤਾਵ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਵਿੱਚ ਪਹਿਲਾਂ ਹੀ ਪਾਸ ਕੀਤਾ ਜਾ ਚੁੱਕਾ ਹੈ। ਇਸ ਤੋਂ ਬਾਅਦ, ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਮੈਂਬਰਾਂ ਨੇ 17 ਅਪ੍ਰੈਲ ਨੂੰ ਸਰਕਾਰ ਨਾਲ ਮੀਟਿੰਗ ਕੀਤੀ। ਇਸ ਮੌਕੇ ਸਿਹਤ ਸਕੱਤਰ ਕੁਮਾਰ ਰਾਹੁਲ ਨੇ ਐਸੋਸੀਏਸ਼ਨ ਨੂੰ ਭਰੋਸਾ ਦਿੱਤਾ ਸੀ ਕਿ ਇੱਕ ਹਜ਼ਾਰ ਅਸਾਮੀਆਂ ਲਈ ਡਾਕਟਰਾਂ ਦੀ ਭਰਤੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋ ਜਾਵੇਗੀ। ਇਸਨੂੰ ਪ੍ਰਵਾਨਗੀ ਲਈ ਵਿੱਤ ਵਿਭਾਗ ਨੂੰ ਭੇਜਿਆ ਗਿਆ ਹੈ। ਨਾਲ ਹੀ, ਭਰਤੀ ਪ੍ਰਕਿਰਿਆ ਅਤੇ ਨਿਯਮ ਅਤੇ ਸ਼ਰਤਾਂ ਪਹਿਲਾਂ ਹੀ ਤੈਅ ਕੀਤੀਆਂ ਗਈਆਂ ਸਨ। ਇਸ ਤੋਂ ਬਾਅਦ ਇਹ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਸਿੱਖਿਆ ਤੋਂ ਬਾਅਦ, ਇਸ ਨੂੰ ਸਰਕਾਰ ਦੇ ਸਿਹਤ ਖੇਤਰ ਵਿੱਚ ਇੱਕ ਵੱਡੀ ਕ੍ਰਾਂਤੀ ਮੰਨਿਆ ਜਾ ਰਿਹਾ ਹੈ ਕਿਉਂਕਿ ਕਈ ਸਾਲਾਂ ਬਾਅਦ ਇੰਨੇ ਸਾਰੇ ਅਹੁਦਿਆਂ ਲਈ ਭਰਤੀ ਪ੍ਰਕਿਰਿਆ ਇੱਕੋ ਸਮੇਂ ਸ਼ੁਰੂ ਹੋਣ ਜਾ ਰਹੀ ਹੈ।

Recent News