ਪੰਜਾਬ ਸਰਕਾਰ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਘਰਾਂ ਨੇੜੇ ਦੇ ਰਹੀ ਸਿਹਤ ਸੇਵਾਵਾਂ 

ਪੰਜਾਬ ਸਰਕਾਰ ਨੇ ਆਪਣੀ ਨਵੀਂ ਪਹਿਲਕਦਮੀ ਦੇ ਤਹਿਤ ਸੂਬੇ ਵਿੱਚ 872 ਆਮ ਆਦਮੀ ਕਲੀਨਿਕਾਂ ਖੋਲ੍ਹ ਦਿੱਤੇ ਹਨ। ਇਨ੍ਹਾਂ ਦੇ ਰਾਹੀਂ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਸਰਲ ਅਤੇ ਕਿਫਾਇਤੀ ਬਣਾਉਣ ਵੱਲ ਯਤਨ ਕੀਤਾ ਗਿਆ ਹੈ। ਇਸ ਪਹਿਲਕਦਮੀ ਦੇ ਤਹਿਤ, ਰਾਜ ਭਰ ਵਿੱਚ ਮੁਹੱਲਾ ਕਲੀਨਿਕ ਸਥਾਪਿਤ ਕੀਤੇ ਗਏ ਹਨ, ਜੋ ਸਥਾਨਕ ਨਿਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬੁਨਿਆਦੀ ਡਾਕਟਰੀ ਸੇਵਾਵਾਂ ਪ੍ਰਦਾਨ ਕਰਦੇ ਹਨ। ਇਹ ਕਦਮ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਵਿਸ਼ੇਸ਼ ਤੌਰ 'ਤੇ ਫਾਇਦੇਮੰਦ ਸਾਬਤ ਹੋ ਰਿਹਾ ਹੈ।

Share:

ਪੰਜਾਬ ਨਿਊਜ। ਆਮ ਆਦਮੀ ਕਲੀਨਿਕ ਵਿੱਚ ਮੁਫ਼ਤ ਇਲਾਜ, ਡਾਕਟਰੀ ਜਾਂਚ ਅਤੇ ਦਵਾਈਆਂ ਪ੍ਰਦਾਨ ਕਰਦੇ ਹਨ। ਇਨ੍ਹਾਂ ਕਲੀਨਿਕਾਂ ਵਿੱਚ, ਤਜਰਬੇਕਾਰ ਡਾਕਟਰਾਂ, ਨਰਸਾਂ ਅਤੇ ਹੋਰ ਮੈਡੀਕਲ ਸਟਾਫ ਦੀ ਇੱਕ ਟੀਮ ਮਰੀਜ਼ਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦੀ ਜਾਂਚ ਅਤੇ ਇਲਾਜ ਪ੍ਰਦਾਨ ਕਰਦੀ ਹੈ। ਪਹਿਲਕਦਮੀ ਦਾ ਉਦੇਸ਼ ਵੱਡੇ ਹਸਪਤਾਲਾਂ ਵਿੱਚ ਭੀੜ ਨੂੰ ਘਟਾਉਣਾ ਅਤੇ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਆਸਾਨ ਬਣਾਉਣਾ ਹੈ।

ਆਮ ਆਦਮੀ ਕਲੀਨਿਕ ਨੂੰ ਲੈ ਕੇ ਲੋਕਾਂ ਦੇ ਵਿਚਾਰ 

ਮੁਹੱਲਾ ਕਲੀਨਿਕ ਵਿੱਚ ਆਈ ਔਰਤ ਰਮਨਦੀਪ ਕੌਰ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਲੋਕਾਂ ਨੂੰ ਦਵਾਈਆਂ ਲਈ ਸ਼ਹਿਰ ਜਾਣ ਦੀ ਲੋੜ ਨਹੀਂ ਹੈ। ਪਹਿਲਾਂ ਬਜ਼ੁਰਗਾਂ ਲਈ ਸ਼ਹਿਰ ਜਾਣਾ ਔਖਾ ਸੀ ਪਰ ਹੁਣ ਪਿੰਡ ਵਿੱਚ ਹੀ ਸਾਰੀਆਂ ਲੋੜੀਂਦੀਆਂ ਡਾਕਟਰੀ ਸਹੂਲਤਾਂ ਮੁਹੱਈਆ ਹਨ। ਇਸ ਦੇ ਨਾਲ ਹੀ ਬਜ਼ੁਰਗ ਔਰਤ ਹਰਬੰਸ ਕੌਰ ਨੇ ਦੱਸਿਆ ਕਿ ਪਹਿਲਾਂ ਉਸ ਨੂੰ ਇਲਾਜ ਲਈ ਪਿੰਡ ਤੋਂ ਬਾਹਰ ਸ਼ਹਿਰ ਜਾਣਾ ਪੈਂਦਾ ਸੀ, ਜੋ ਕਿ ਬਹੁਤ ਮੁਸ਼ਕਿਲ ਸੀ। ਹੁਣ ਮੁਹੱਲਾ ਕਲੀਨਿਕ ਵਿੱਚ ਦਵਾਈਆਂ ਅਤੇ ਟੈਸਟਿੰਗ ਸੁਵਿਧਾਵਾਂ ਆਸਾਨੀ ਨਾਲ ਮਿਲਦੀਆਂ ਹਨ, ਜਿਸ ਲਈ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੀ ਹੈ।

ਸੂਬੇ ਦੇ ਲੋਕਾਂ ਦੇ ਕਰੀਬ 1050 ਕਰੋੜ ਰੁਪਏ ਬਚਾਏ 

ਆਮ ਆਦਮੀ ਕਲੀਨਿਕ ਸੂਬੇ ਵਿੱਚ ਸਿਹਤ ਸੰਭਾਲ ਪ੍ਰਣਾਲੀ ਨੂੰ ਸੁਧਾਰਨ ਲਈ ਨੀਂਹ ਪੱਥਰ ਵਜੋਂ ਕੰਮ ਕਰ ਰਿਹਾ ਹੈ। ਅਜਿਹੇ ਕਲੀਨਿਕਾਂ ਵਿੱਚ 80 ਤਰਾਂ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਟੈਸਟ ਫ੍ਰੀ ਕੀਤੇ ਜਾਂਦੇ ਹਨ। ਹੁਣ ਤੱਕ ਇਨ੍ਹਾਂ ਕਲੀਨਿਕਾਂ ਵਿੱਚ 40 ਕਰੋੜ ਰੁਪਏ ਤੋਂ ਵੱਧ ਦੀਆਂ ਦਵਾਈਆਂ ਉਪਲਬਧ ਕਰਵਾਈਆਂ ਜਾ ਚੁੱਕੀਆਂ ਹਨ। ਆਮ ਆਦਮੀ ਕਲੀਨਿਕ ਵਿਚ 72 ਲੱਖ ਤੋਂ ਵੱਧ ਟੈਸਟ ਕੀਤੇ ਗਏ ਹਨ, ਜਿਸ 'ਤੇ ਲਗਭਗ ਕਰੋੜਾਂ ਕਰੋੜ ਰੁਪਏ ਖਰਚ ਕੀਤੇ ਗਏ ਹਨ। ਏਸੇ ਤਰਾ ਮਹੁੱਲਾ ਕਲੀਨਿਕਾਂ ਨੂੰ ਲੈ ਕੇ ਸਰਕਾਰ ਨੇ ਸੂਬੇ ਦੇ ਲੋਕਾਂ ਦੇ ਕਰੀਬ 1050 ਕਰੋੜ ਰੁਪਏ ਬਚਾਏ ਹਨ। 

ਇਹ ਹੈ ਭਵਿੱਖ ਦੀ ਯੋਜਨਾ 

ਪੰਜਾਬ ਸਰਕਾਰ ਦੀ ਅਗਲੇ ਕੁਝ ਸਾਲਾਂ ਵਿੱਚ ਇਸ ਪਹਿਲਕਦਮੀ ਨੂੰ ਹੋਰ ਵਧਾਉਣ ਅਤੇ ਹਰ ਸ਼ਹਿਰ ਅਤੇ ਪਿੰਡ ਵਿੱਚ ਹੋਰ ਆਮ ਆਦਮੀ ਕਲੀਨਿਕ ਸਥਾਪਤ ਕਰਨ ਦੀ ਯੋਜਨਾ ਹੈ। ਇਹ ਸਕੀਮ ਨਾ ਸਿਰਫ਼ ਸਿਹਤ ਸੇਵਾਵਾਂ ਤੱਕ ਪਹੁੰਚ ਵਧਾਏਗੀ ਸਗੋਂ ਲੋਕਾਂ ਦੀਆਂ ਸਿਹਤ ਸਮੱਸਿਆਵਾਂ ਨੂੰ ਹੱਲ ਕਰਨਾ ਵੀ ਆਸਾਨ ਬਣਾਵੇਗੀ।

ਇਹ ਵੀ ਪੜ੍ਹੋ