menu-icon
Punjabi Story Line
  • Home
  • News
  • Punjab
  • ਪੰਜਾਬ ਸਰਕਾਰ ਦੀ ਵੱਡੀ ਕਾਰਵਾਈ - ਵਿਜੀਲੈਂਸ ਮੁਖੀ ਬਦਲਿਆ

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ - ਵਿਜੀਲੈਂਸ ਮੁਖੀ ਬਦਲਿਆ

ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਹੁਣ ਉਨ੍ਹਾਂ ਦੀ ਥਾਂ ‘ਤੇ ਇਹ ਜ਼ਿੰਮੇਵਾਰੀ ਏਡੀਜੀਪੀ ਨਾਗੇਸ਼ਵਰ ਰਾਓ ਨੂੰ ਦਿੱਤੀ ਗਈ ਹੈ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

Date Updated Last Updated : 17 February 2025, 04:32 PM IST
Share:

ਪੰਜਾਬ ਸਰਕਾਰ ਨੇ ਵਿਜੀਲੈਂਸ ਮੁਖੀ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਹੁਣ ਉਨ੍ਹਾਂ ਦੀ ਥਾਂ ‘ਤੇ ਇਹ ਜ਼ਿੰਮੇਵਾਰੀ ਏਡੀਜੀਪੀ ਨਾਗੇਸ਼ਵਰ ਰਾਓ ਨੂੰ ਦਿੱਤੀ ਗਈ ਹੈ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਰਕਾਰ ਦੀ ਇਸ ਕਾਰਵਾਈ ਨੂੰ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਚਲਾਈ ਗਈ ਮੁਹਿੰਮ ਦਾ ਹਿੱਸਾ ਦੱਸਿਆ ਜਾ ਰਿਹਾ ਹੈ ਤੇ ਆਉਣ ਵਾਲੇ ਸਮੇਂ ਅੰਦਰ ਨਵੀਂ ਰਣਨੀਤੀ ਤਹਿਤ ਕੰਮ ਕਰਨ ਲਈ ਇਸ ਅਹੁਦੇ ਉਪਰ ਨਵੇਂ ਅਧਿਕਾਰੀ ਨੂੰ ਲਾਉਣਾ ਮੰਨਿਆ ਜਾ ਰਿਹਾ ਹੈ।

2 ਦਿਨ ਪਹਿਲਾਂ ਹੋਈ ਸੀ ਅਹਿਮ ਮੀਟਿੰਗ 

2 ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ, ਡੀਸੀ, ਐਸਐਸਪੀ ਨੂੰ ਹੁਕਮ ਜਾਰੀ ਕੀਤਾ ਸੀ ਕਿ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸਬੰਧ ਵਿੱਚ ਵਿਜੀਲੈਂਸ ਮੁਖੀ ਨੂੰ ਹਟਾਉਣਾ ਇੱਕ ਵੱਡੀ ਕਾਰਵਾਈ ਹੈ। ਇਸਦੇ ਨਾਲ ਹੀ ਪੰਜਾਬ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਹੋਰ ਸਖ਼ਤ ਕਾਰਵਾਈਆਂ ਕਰ ਸਕਦੀ ਹੈ।

Recent News