menu-icon
Punjabi Story Line
  • Home
  • News
  • Punjab
  • ਪੰਜਾਬ ਸਰਕਾਰ ਦਾ ਫੈਸਲਾ, 3 ਦਿਨ ਬੰਦ ਰਹਿਣਗੇ ਠੇਕੇ 

ਪੰਜਾਬ ਸਰਕਾਰ ਦਾ ਫੈਸਲਾ, 3 ਦਿਨ ਬੰਦ ਰਹਿਣਗੇ ਠੇਕੇ 

ਫਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਮੱਦੇਨਜ਼ਰ ਫੈਸਲਾ ਲਿਆ ਗਿਆ। ਪਵਿੱਤਰ ਧਰਤੀ ਉਪਰ ਮਾਹੌਲ ਨੂੰ ਪਵਿੱਤਰ ਰੱਖਣ ਲਈ ਸ਼ਰਾਬ ਦੇ ਠੇਕੇ ਬੰਦ ਰਹਿਣਗੇ। 

Date Updated Last Updated : 25 December 2023, 04:10 PM IST
Share:

ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਫਤਹਿ ਸਿੰਘ ਅਤੇ ਬਾਬਾ ਜ਼ੋਰਾਵਰ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ 26 ਦਸੰਬਰ ਤੋਂ ਫਤਿਹਗੜ੍ਹ ਸਾਹਿਬ ਵਿਖੇ ਸ਼ੁਰੂ ਹੋ ਰਿਹਾ ਹੈ। ਪੰਜਾਬ ਸਰਕਾਰ ਨੇ 28 ਦਸੰਬਰ ਤੱਕ ਚੱਲਣ ਵਾਲੇ ਇਸ ਸ਼ਹੀਦੀ ਸਮਾਗਮ ਦੌਰਾਨ ਮਾਹੌਲ ਨੂੰ ਪਵਿੱਤਰ ਰੱਖਣ ਦਾ ਫੈਸਲਾ ਲਿਆ। ਜਿਸ ਤਹਿਤ 26 ਤੋਂ 28 ਦਸੰਬਰ ਤੱਕ ਫਤਿਹਗੜ੍ਹ ਸਾਹਿਬ ਵਿਖੇ ਸ਼ਰਾਬ ਦੇ ਠੇਕੇ ਬੰਦ ਰਹਿਣਗੇ। 25 ਦਸੰਬਰ ਦੀ ਅੱਧੀ ਰਾਤ 12 ਤੋਂ 28 ਦਸੰਬਰ ਦੀ ਅੱਧੀ ਰਾਤ 12 ਤੱਕ ਕੋਈ ਵੀ ਠੇਕਾ ਨਹੀਂ ਖੋਲ੍ਹਿਆ ਜਾਵੇਗਾ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਬੰਧਤ ਥਾਣਿਆਂ, ਨਗਰ ਕੌਂਸਲਾਂ, ਐਸ.ਡੀ.ਐਮਜ਼ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ।

photo
ਜਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਦੀ ਕਾਪੀ।

3 ਕਿਲੋਮੀਟਰ ਖੇਤਰ ਵਿੱਚ ਪਾਬੰਦੀ

ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਤਿੰਨ ਕਿਲੋਮੀਟਰ ਦਾਇਰੇ ਵਿੱਚ ਸ਼ਰਾਬ ਦੇ ਸਾਰੇ ਠੇਕੇ ਬੰਦ ਰਹਿਣਗੇ। ਇਸ ਤੋਂ ਇਲਾਵਾ ਹੋਟਲਾਂ ਦੇ ਬੀਅਰ ਬਾਰ ਵੀ ਬੰਦ ਰਹਿਣਗੇ। ਕਿਸੇ ਵੀ ਹੋਟਲ ਵਿੱਚ ਸ਼ਰਾਬ ਪਰੋਸਣ ਦੀ ਇਜਾਜ਼ਤ ਨਹੀਂ ਹੋਵੇਗੀ। ਇਸਤੋਂ ਇਲਾਵਾ ਸ਼ਰਾਬ ਪੀ ਕੇ ਸ਼ਹੀਦੀ ਸਭਾ 'ਚ ਆਉਣ 'ਤੇ ਪੂਰਨ ਪਾਬੰਦੀ ਹੈ। ਹੁਕਮਾਂ ਦੀ ਪਾਲਣਾ ਕਰਾਉਣ ਲਈ ਇਸਦੀ ਕਾਪੀਆਂ ਸਬੰਧਤ ਠੇਕਿਆਂ ਦੇ ਬਾਹਰ ਤੇ ਹੋਟਲਾਂ ਬਾਹਰ ਚਿਪਕਾਈਆਂ ਗਈਆਂ ਹਨ। 

Recent News