Courtesy: file photo
ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਵਿਭਾਗ ਨਾਲ ਸਬੰਧਿਤ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਕਰਨ ਵਾਲੇ ਅਧਿਕਾਰੀ ਅਤੇ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਹੈ ਕਿ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਅਧੀਨ 2 ਲੱਖ 71 ਹਜ਼ਾਰ ਦੇ ਕਰੀਬ ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਇਹਨਾਂ ਲਾਭਪਾਤਰੀਆਂ ਨੂੰ ਵਿਭਾਗ ਵੱਲੋਂ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਦਿਵਿਆਂਗਜਨਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 461.50 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਹੋਇਆ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਗਰੀਬ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਵਚਨਬੱਧ ਹੈ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਦਿਵਿਆਂਗਜਨਾਂ ਲਈ ਚਲਾਈ ਗਈ ਸਕੀਮ ਦਾ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਮੁਹਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਵਿੱਚ ਕਿਸੇ ਤਰ੍ਹਾਂ ਦੀ ਅਣਗਾਹਿਲੀ ਕਰਨ ਵਾਲੇ ਅਧਿਕਾਰੀ/ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਹਨਾਂ ਸਕੀਮਾਂ ਦਾ ਲਾਭ ਮਿਲ ਸਕੇ।