menu-icon
Punjabi Story Line
  • Home
  • News
  • Punjab
  • ‘ਮਾਨ ਸਰਕਾਰ-ਤੁਹਾਡੇ ਦੁਆਰ’ ਘਰ ਬੈਠੇ ਮਿਲਣਗੀਆਂ 43 ਸੇਵਾਵਾਂ 

‘ਮਾਨ ਸਰਕਾਰ-ਤੁਹਾਡੇ ਦੁਆਰ’ ਘਰ ਬੈਠੇ ਮਿਲਣਗੀਆਂ 43 ਸੇਵਾਵਾਂ 

ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਨੂੰ ਘਰ ਬੈਠੇ ਲੋਕਾਂ ਤੱਕ ਪਹੁੰਚਾਉਣ ਦਾ ਐਲਾਨ ਕੀਤਾ ਗਿਆ ਸੀ। ਉਸੇ ਐਲਾਨ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ‘ਪੰਜਾਬ ਸਰਕਾਰ-ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ 2023 ਵਿੱਚ ਸ਼ੁਰੂ ਕੀਤੀ ਗਈ ਸੀ, ਜਿਸਦਾ ਲੋਕਾਂ ਨੂੰ ਖੂਬ ਲਾਭ ਮਿਲ ਰਿਹਾ ਹੈ। 

Date Updated Last Updated : 10 October 2024, 08:36 PM IST
Share:

ਪੰਜਾਬ ਨਿਊਜ। ਇਸ ਸਕੀਮ ਤਹਿਤ ਪੰਜਾਬ ਦੇ ਲੋਕਾਂ ਨੂੰ ਘਰ ਬੈਠਿਆਂ ਵੱਖ-ਵੱਖ ਵਿਭਾਗਾਂ ਦੀਆਂ 43 ਨਾਗਰਿਕ ਸੇਵਾਵਾਂ ਦਾ ਲਾਭ ਮਿਲ ਸਕੇਗਾ ਜਿਨ੍ਹਾਂ ਵਿੱਚ ਜਨਮ, ਵਿਆਹ, ਮੌਤ, ਆਮਦਨ, ਰਿਹਾਇਸ਼, ਜਾਤੀ, ਪੇਂਡੂ ਖੇਤਰ, ਸਰਹੱਦੀ ਖੇਤਰ, ਪੱਛੜੇ ਖੇਤਰ, ਪੈਨਸ਼ਨ, ਬਿਜਲੀ ਬਿੱਲ ਦਾ ਭੁਗਤਾਨ, ਜ਼ਮੀਨ ਦੀ ਹੱਦਬੰਦੀ ਸਰਟੀਫਿਕੇਟ ਅਤੇ ਹੋਰ ਸਹੂਲਤਾਂ ਨੂੰ ਸ਼ਾਮਲ ਕੀਤਾ ਗਿਆ ਹੈ। ਹਾਲਾਂਕਿ, ਸੂਬਾ ਸਰਕਾਰ ਨੇ ਅਸਲਾ ਲਾਇਸੈਂਸ, ਆਧਾਰ ਕਾਰਡ ਅਤੇ ਸਟੈਂਪ ਪੇਪਰ ਦੀ ਸੇਵਾ ਨੂੰ ਸਕੀਮ ਦੇ ਦਾਇਰੇ ਵਿੱਚੋਂ ਬਾਹਰ ਰੱਖਿਆ ਹੈ। ਇਸ ਸਕੀਮ ਨੂੰ ਲੋਕਾਂ ਤੱਕ ਸਹੀ ਢੰਗ ਨਾਲ ਪਹੁੰਚਾਉਣ ਲਈ ਹੈਲਪਲਾਈਨ ਨੰਬਰ 1076 ਜਾਰੀ ਕਰ ਦਿੱਤਾ ਗਿਆ ਹੈ।

ਇਸ ਨੰਬਰ ’ਤੇ ਫੋਨ ਕਰ ਕੇ ਲੋਕ ਆਪਣੀ ਸਹੂਲਤ ਅਨੁਸਾਰ ਅਧਿਕਾਰੀ ਨਾਲ ਮੁਲਾਕਾਤ ਦਾ ਸਮਾਂ ਤੈਅ ਕਰ ਸਕਣਗੇ ਅਤੇ ਆਪਣਾ ਕੰਮ ਕਰਵਾ ਸਕਣਗੇ। ਫੋਨ ਰਾਹੀਂ ਸਮਾਂ ਤੇ ਤਰੀਕ ਤੈਅ ਹੋਣ ਤੋਂ ਬਾਅਦ ਲੋਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ, ਫੀਸਾਂ ਅਤੇ ਹੋਰ ਚੀਜ਼ਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਲਈ ਲੋਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ ਦੀ ਸੂਚੀ ਅਤੇ ਮੁਲਾਕਾਤ ਦੀ ਤਰੀਕ ਤੇ ਸਮੇਂ ਦੀ ਜਾਣਕਾਰੀ ਐੱਸਐੱਮਐੱਸ ਰਾਹੀਂ ਦਿੱਤੀ ਜਾਵੇਗੀ।

Recent News