menu-icon
Punjabi Story Line
  • Home
  • News
  • Punjab
  • Good News: ਪੰਜਾਬ ਰੋਡਵੇਜ਼-ਪਨਬੱਸ ਦੇ ਕੱਚੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰੇਗੀ ਪੰਜਾਬ ਸਰਕਾਰ

Good News: ਪੰਜਾਬ ਰੋਡਵੇਜ਼-ਪਨਬੱਸ ਦੇ ਕੱਚੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰੇਗੀ ਪੰਜਾਬ ਸਰਕਾਰ

ਟ੍ਰਾਂਸਪੋਰਟ ਮੰਤਰੀ ਭੁੱਲਰ ਨੇ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ ਨੂੰ ਵਿਭਾਗ ਦੇ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਕਾਰਵਾਈ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਇਹ ਵੀ ਹੁਕਮ ਦਿੱਤੇ ਕਿ ਪੰਜਾਬ ਰੋਡਵੇਜ਼-ਪਨਬੱਸ ਵਿੱਚ ਤਰਸ ਦੇ ਆਧਾਰ ’ਤੇ ਨਿਯੁਕਤੀਆਂ ਸਬੰਧੀ ਕਾਰਵਾਈ ਵਿੱਚ ਤੇਜ਼ੀ ਲਿਆਂਦੀ ਜਾਵੇ।

Date Updated Last Updated : 12 January 2024, 12:37 PM IST
Share:

Good News: ਲੰਬੇ ਸਮੇਂ ਤੋਂ ਸੰਘਰਸ਼ ਕਰਨੇ ਆ ਰਹੇ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕੱਚੇ ਡਰਾਈਵਰਾਂ-ਕੰਡਕਟਰਾਂ ਲਈ ਖੁਸ਼ਖ਼ਬਰੀ ਆ ਰਹੀ ਹੈ। ਪੰਜਾਬ ਦੀ ਮਾਨ ਸਰਕਾਰ ਜ਼ਲਦ ਹੀ ਕੱਚੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰ ਸਕਦੀ ਹੈ। ਇਹ ਜਾਣਕਾਰੀ ਸੂਬੇ ਦੇ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਿੱਤੀ। ਉਨ੍ਹਾਂ ਨੇ ਦਸਿਆ ਕਿ ਇਨ੍ਹਾਂ ਮਾਮਲਿਆਂ ਬਾਰੇ ਕੈਬਨਿਟ ਸਬ ਕਮੇਟੀ ਵਿਚਾਰ ਕਰ ਰਹੀ ਹੈ। ਟ੍ਰਾਂਸਪੋਰਟ ਮੰਤਰੀ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਪੰਜਾਬ ਰੋਡਵੇਜ਼-ਪਨਬਸ ਸਟੇਟ ਟ੍ਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟ੍ਰਾਂਸਪੋਰਟ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ। ਭੁੱਲਰ ਨੇ ਟ੍ਰਾਂਸਪੋਰਟ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ ਨੂੰ ਵਿਭਾਗ ਦੇ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਕਾਰਵਾਈ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਇਹ ਵੀ ਹੁਕਮ ਦਿੱਤੇ ਕਿ ਪੰਜਾਬ ਰੋਡਵੇਜ਼-ਪਨਬੱਸ ਵਿੱਚ ਤਰਸ ਦੇ ਆਧਾਰ ’ਤੇ ਨਿਯੁਕਤੀਆਂ ਸਬੰਧੀ ਕਾਰਵਾਈ ਵਿੱਚ ਤੇਜ਼ੀ ਲਿਆਂਦੀ ਜਾਵੇ।
 
ਹਿਦਾਇਤ...ਬੱਸਾਂ ਦੇ ਟਾਈਮ-ਟੇਬਲ ਸਬੰਧੀ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰੋ

ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਸਰਕਾਰ ਦਾ ਮੁੱਢਲਾ ਫਰਜ਼ ਹੈ। ਟ੍ਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਬੱਸਾਂ ਦੇ ਪਾਸਿੰਗ ਸਬੰਧੀ ਪ੍ਰਕਿਰਿਆ ਵਿੱਚ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਖੁਦ ਜਾ ਕੇ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਬੱਸਾਂ ਬਾਰੇ ਪਤਾ ਲਗਾ ਕੇ ਤੁਰੰਤ ਰਿਪੋਰਟ ਕਰਨ। ਉਨ੍ਹਾਂ ਕਿਹਾ ਕਿ ਬੱਸਾਂ ਦੇ ਟਾਈਮ-ਟੇਬਲ ਸਬੰਧੀ ਸ਼ਿਕਾਇਤਾਂ ਦਾ ਵੀ ਤੁਰੰਤ ਨਿਪਟਾਰਾ ਕੀਤਾ ਜਾਵੇ। ਭੁੱਲਰ ਨੇ ਮੁਲਾਜ਼ਮਾਂ ਵੱਲੋਂ ਰੱਖੀਆਂ ਮੰਗਾਂ ’ਤੇ ਗੌਰ ਕਰਦਿਆਂ ਕਿਹਾ ਕਿ ਵਿਭਾਗ ਦੂਰ-ਦਰਾਡੇ ਇਲਾਕਿਆਂ ਵਿੱਚ ਤਾਇਨਾਤ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਤਾਇਨਾਤ ਕਰਨ ਬਾਰੇ ਹਮਦਰਦੀ ਨਾਲ ਵਿਚਾਰ ਕਰੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਸ ਸਬੰਧੀ ਤੁਰੰਤ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਭਾਗ ਦੀਆਂ ਇਮਾਰਤਾਂ ਅਤੇ ਵਰਕਸ਼ਾਪਾਂ ਦੀ ਹਾਲਤ ਬਾਰੇ ਵੀ ਰਿਪੋਰਟ ਦੇਣ ਲਈ ਕਿਹਾ।

Recent News